ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਟਵੀਟ ਕਰਦਿਆਂ ਲਿਖਿਆ ਕਿ ਕੋਵਿਡ ਕਾਰਨ 47 ਲੱਖ ਭਾਰਤੀਆਂ ਦੀ ਮੌਤ ਹੋਈ। 4.8 ਲੱਖ ਨਹੀਂ ਜਿਵੇਂ ਕਿ ਸਰਕਾਰ ਨੇ ਦਾਅਵਾ ਕੀਤਾ ਹੈ। ਵਿਗਿਆਨ ਝੂਠ ਨਹੀਂ ਬੋਲਦਾ, PM ਮੋਦੀ ਬੋਲਦੇ ਹਨ। ਉਨ੍ਹਾਂ ਪਰਿਵਾਰਾਂ ਦਾ ਸਨਮਾਨ ਕਰੋ ਜਿਨ੍ਹਾਂ ਨੇ ਆਪਣਿਆਂ ਨੂੰ ਗੁਆਇਆ ਹੈ। ਜ਼ਰੂਰੀ ਤੌਰ ‘ਤੇ 4 ਲੱਖ ਮੁਆਵਜ਼ੇ ਨਾਲ ਉਨ੍ਹਾਂ ਦਾ ਸਮਰਥਨ ਕਰੋ। ਇਸ ਨਾਲ ਰਾਹੁਲ ਗਾਂਧੀ ਨੇ WHO ਦੀ ਰਿਪੋਰਟ ਵੀ ਜੋੜੀ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਪੈਨਸ਼ਨ ਦੇ ਮਾਮਲੇ ‘ਤੇ ਮੋਦੀ ਸਰਕਾਰ ਨੂੰ ਘੇਰਿਆ ਸੀ। ਉਨ੍ਹਾਂ ਸਾਬਕਾ ਸੈਨਿਕਾਂ ਨੂੰ ਅਪ੍ਰੈਲ ਮਹੀਨੇ ਦੀ ਪੈਨਸ਼ਨ ਨਾ ਮਿਲਣ ਦਾ ਮੁੱਦਾ ਉਠਾਇਆ। ਸਾਬਕਾ ਕਾਂਗਰਸ ਪ੍ਰਧਾਨ ਨੇ ਇੱਕ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਅਸਿੱਧੇ ਤੌਰ ‘ਤੇ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਸੈਨਿਕਾਂ ਅਤੇ ਦੇਸ਼ ਦਾ ਅਪਮਾਨ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਰਾਹੁਲ ਗਾਂਧੀ ਨੇ ਟਵਿਟਰ ‘ਤੇ ਲਿਖਿਆ, ”ਵਨ ਰੈਂਕ, ਵਨ ਪੈਨਸ਼ਨ ਦੇ ਧੋਖੇ ਤੋਂ ਬਾਅਦ ਹੁਣ ਮੋਦੀ ਸਰਕਾਰ ‘ਆਲ ਰੈਂਕ, ਨੋ ਪੈਨਸ਼ਨ’ ਦੀ ਨੀਤੀ ਅਪਣਾ ਰਹੀ ਹੈ… ਸੈਨਿਕਾਂ ਦਾ ਅਪਮਾਨ ਦੇਸ਼ ਦਾ ਅਪਮਾਨ ਹੈ… ਸਰਕਾਰ ਨੂੰ ਸਾਬਕਾ ਸੈਨਿਕਾਂ ਨੂੰ ਜਲਦੀ ਤੋਂ ਜਲਦੀ ਪੈਨਸ਼ਨ ਦੇਣੀ ਚਾਹੀਦੀ ਹੈ।