ਭਾਜਪਾ ਨੇਤਾ ਤਜਿੰਦਰਪਾਲ ਸਿੰਘ ਦੀ ਗ੍ਰਿਫਤਾਰੀ ਖਿਲਾਫ ਭਾਜਪਾ ਵਰਕਰ ਜਨਕਪੁਰੀ ਪੁਲਿਸ ਸਟੇਸ਼ਨ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਵਰਕਰਾਂ ਨੇ ਅਰਵਿੰਦ ਕੇਜਰੀਵਾਲ ਤੇ ਪੰਜਾਬ ਪੁਲਿਸ ਖਿਲਾਫ ਨਾਅਰੇਬਾਜ਼ੀ ਵੀ ਕੀਤੀ।
ਬੱਗਾ ਦੇ ਪਿਤਾ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ 10-15 ਪੁਲਿਸ ਕਰਮਚਾਰੀ ਸਾਡੇ ਘਰ ਆਏ ਤੇ ਤਜਿੰਦਰ ਨੂੰ ਘਸੀਟ ਕੇ ਬਾਹਰ ਕੱਢਿਆ। ਜਦੋਂ ਮੈਂ ਘਟਨਾ ਦਾ ਵੀਡੀਓ ਰਿਕਾਰਡ ਕਰਨ ਲਈ ਆਪਣਾ ਫੋਨ ਚੁੱਕਿਆ ਤਾਂ ਪੁਲਿਸ ਮੈਨੂੰ ਦੂਜੇ ਕਮਰੇ ਵਿਚ ਲੈ ਗਏ। ਇਥੇ ਪੁਲਿਸ ਨੇ ਮੇਰੇ ਨਾਲ ਬਦਸਲੂਕੀ ਵੀ ਕੀਤੀ।
ਬੱਗਾ ਦੀ ਗ੍ਰਿਫਤਾਰੀ ਤੋਂ ਬਾਅਦ ਭਾਜਪਾ ਕੇਜਰੀਵਾਲ ‘ਤੇ ਹਮਲਾਵਰ ਹੈ। ਦਿੱਲੀ ਭਾਜਪਾ ਨੇਤਾ ਕਪਿਲ ਸ਼ਰਮਾ ਨੇ ਟਵੀਟ ਕਰਕੇ ਕਿਹਾ ਕਿ ਬੱਗਾ ਨੂੰ ਪੰਜਾਬ ਪੁਲਿਸ ਦੇ 50 ਜਵਾਨ ਘਰ ਤੋਂ ਗ੍ਰਿਫਤਾਰ ਕਰ ਕੇ ਲੈ ਗਏ। ਤਜਿੰਦਰ ਬੱਗਾ ਇੱਕ ਸੱਚਾ ਸਰਦਾਰ ਹੈ। ਉਸ ਨੂੰ ਅਜਿਹੀਆਂ ਹਰਕਤਾਂ ਤੋਂ ਨਾ ਡਰਾਇਆ ਜਾ ਸਕਦਾ ਹੈ, ਨਾ ਕਮਜ਼ੋਰ ਕੀਤਾ ਜਾ ਸਕਦਾ ਹੈ। ਮਿਸ਼ਰਾ ਨੇ ਕੇਜਰੀਵਾਲ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਇੱਕ ਸੱਚੇ ਸਰਦਾਰ ਤੋਂ ਇੰਨਾ ਡਰ ਕਿਉਂ?
ਭਾਜਪਾ ਨੇਤਾ ਅਰੁਣ ਯਾਦਵ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਤਜਿੰਦਰ ਬੱਗਾ ਤੋਂ ਡਰ ਗਏ ਹਨ। ਹੁਣ ਪੰਜਾਬ ਪੁਲਿਸ ਦਾ ਸਹਾਰਾ ਲੈ ਰਹੇ ਹਨ। ਟਵੀਟ ਕਰਕੇ ਯਾਦਵ ਨੇ ਮਾਮਲੇ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਨੋਟਿਸ ਲੈਣ ਨੂੰ ਕਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਦੱਸ ਦੇਈਏ ਕਿ ਬੱਗਾ ‘ਤੇ ਕੇਜਰੀਵਾਲ ਖਿਲਾਫ ਵਿਵਾਦਿਤ ਟਵੀਟ ਕਰਨ ਦਾ ਦੋਸ਼ ਹੈ। ਇਸ ਮਾਮਲੇ ਵਿਚ ਉਨ੍ਹਾਂ ਖਿਲਾਫ ਮੋਹਾਲੀ ਸਾਈਬਰ ਕ੍ਰਾਈਮ ਨੇ ਕੇਸ ਦਰਜ ਕੀਤਾ ਸੀ। ਆਮ ਆਦਮੀ ਪਾਰਟੀ ਦੇ ਬੁਲਾਰੇ ਸੰਨੀ ਆਹਲੂਵਾਲੀਆ ਦੀ ਸ਼ਿਕਾਇਤ ‘ਤੇ ਇਹ ਕੇਸ ਦਰਜ ਕੀਤਾ ਗਿਆ ਸੀ।