ਤਜਿੰਦਰਪਾਲ ਬੱਗਾ ਦੀ ਗ੍ਰਿਫਤਾਰੀ ‘ਤੇ ਸਿਆਸੀ ਹੰਗਾਮਾ ਖੜ੍ਹਾ ਹੋ ਗਿਆ ਹੈ। ਫਿਲਹਾਲ ਤੇਜਿੰਦਰ ਬੱਗਾ ਨੂੰ ਕੁਰੂਕਸ਼ੇਤਰ ਦੇ ਇੱਕ ਥਾਣੇ ਵਿਚ ਰੱਖਿਆ ਗਿਆ ਹੈ। ਹਰਿਆਣਾ ਪੁਲਿਸ ਦਿੱਲੀ ਪੁਲਿਸ ਦਾ ਇੰਤਜ਼ਾਰ ਕਰ ਰਹੀ ਹੈ। ਦਿੱਲੀ ਪੁਲਿਸ ਦੇ ਕਹਿਣ ‘ਤੇ ਹਰਿਆਣਾ ਨੇ ਪੰਜਾਬ ਪੁਲਿਸ ਦੇ ਕਾਫਲੇ ਨੂੰ ਰੋਕ ਲਿਆ ਸੀ। ਇਹ ਕਾਫਲਾ ਬੱਗਾ ਨੂੰ ਲੈ ਕੇ ਪੰਜਾਬ ਦੇ ਮੋਹਾਲੀ ਜਾ ਰਿਹਾ ਸੀ।
ਇਸ ਦਰਮਿਆਨ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਐਲਾਨ ਕੀਤਾ ਹੈ ਕਿ ਉਹ ਬੱਗਾ ਨੂੰ ਪੰਜਾਬ ਨਹੀਂ ਦਿੱਲੀ ਪੁਲਿਸ ਨੂੰ ਸੌਂਪਣਗੇ। ਉਨ੍ਹਾਂ ਕਿਹਾ ਕਿ ਦਿੱਲੀ ਪੁਲਿਸ ਨੇ ਕਿਹਾ ਸੀ ਕਿ ਕਿਡਨੈਪਿੰਗ ਹੋਈ ਹੈ। ਅਸੀਂ ਕਿਸੇ ਰੁਕਾਵਟ ਦੀ ਤਰ੍ਹਾਂ ਕੰਮ ਨਹੀਂ ਕਰ ਰਹੇ ਹਾਂ। ਜਿਥੇ ਕਿਡਨੈਪਿੰਗ ਦਾ ਮਾਮਲਾ ਦਰਜ ਹੋਇਆ ਹੈ, ਉਸ ਥਾਣੇ ਵਿਚ ਬੱਗਾ ਨੂੰ ਭੇਜਿਆ ਜਾਵੇਗਾ।
ਬੱਗਾ ਨੂੰ ਹੁਣ ਕੁਰੂਕਸ਼ੇਤਰ ਪਿਪਲੀ ਸਦਰ ਥਾਣੇ ਵਿਚ ਲਿਜਾਇਆ ਗਿਆ ਹੈ। ਉਥੇ ਦਿੱਲੀ ਪੁਲਿਸ ਦਾ ਇੰਤਜ਼ਾਰ ਹੋ ਰਿਹਾ ਹੈ। ਇਸ ਦਰਮਿਆਨ ਸਵਾਲ ਖੜ੍ਹਾ ਹੋ ਗਿਆ ਹੈ ਕਿ ਬੱਗਾ ਨੂੰ ਪੰਜਾਬ ਪੁਲਿਸ ਮੋਹਾਲੀ ਲੈ ਕੇ ਜਾਵੇਗੀ ਜਾਂ ਨਹੀਂ। ਦਰਅਸਲ ਪੰਜਾਬ ਪੁਲਿਸ ‘ਤੇ ਆਈਪੀਸੀ ਦੀ ਧਾਰਾ 452, 365, 342, 392, 295/341 ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਹੋਇਆ ਹੈ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਪੰਜਾਬ ਪੁਲਿਸ ਦੇ ਕਾਫਲੇ ਨੂੰ ਹਰਿਆਣਾ ਪੁਲਿਸ ਵੱਲੋਂ ਰੋਕੇ ਜਾਣ ਦਾ ਹੁਣ ਮੋਹਾਲੀ ਜ਼ਿਲ੍ਹੇ ਦੇ ਪੁਲਿਸ ਮੁਖੀ ਨੇ ਵਿਰੋਧ ਕੀਤਾ ਹੈ। ਉਨ੍ਹਾਂ ਨੇ ਕੁਰੂਕਸ਼ੇਤਰ ਦੇ ਪੁਲਿਸ ਮੁਖੀ ਨੂੰ ਚਿੱਠੀ ਲਿਖੀ ਹੈ। ਇਸ ਵਿਚ ਕਿਹਾ ਗਿਆ ਹੈ ਕਿ ਬੱਗਾ ਨੂੰ ਲਿਆ ਰਹੀ ਪੁਲਿਸ ਟੀਮ ਨੂੰ ਇਸ ਤਰ੍ਹਾਂ ਤੋਂ ਰੋਕਣਾ ਗੈਰ-ਕਾਨੂੰਨੀ ਤਰੀਕੇ ਨਾਲ ਹਿਰਾਸਤ ਵਿਚ ਲੈਣਾ ਤੇ ਅਪਰਾਧਿਕ ਨਿਆਂ ਪ੍ਰਣਾਲੀ ਵਿਚ ਰੁਕਾਵਟ ਪੈਦਾ ਕਰਨਾ ਹੈ।