ਅੰਮ੍ਰਿਤਸਰ ਦੇ ਜੀਟੀ ਰੋਡ ‘ਤੇ ਸਥਿਤ ਸੈਂਟਰਲ ਬੈਂਕ ਵਿਚ ਅੱਜ ਦਿਨ-ਦਿਹਾੜੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਅਣਪਛਾਤੇ ਨੌਜਵਾਨਾਂ ਵੱਲੋਂ ਪਿਸਤੌਲ ਦੀ ਨੋਕ ‘ਤੇ ਲੁੱਟ ਕੀਤੀ ਗਈ। ਉਨ੍ਹਾਂ ਵੱਲੋਂ 6 ਲੱਖ ਦੀ ਨਕਦੀ ਲੈ ਕੇ ਫਰਾਰ ਹੋਣ ਦਾ ਦੋਸ਼ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ ਚਾਰ ਅਣਪਛਾਤੇ ਸੁਟੇਰੇ ਸਫੈਦ ਰੰਗ ਦੀ ਗੱਡੀ ਵਿਚ ਆਏ ਸਨ ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਫਰਾਰ ਹੋ ਗਏ। ਪੁਲਿਸ ਕਮਿਸ਼ਨਰ ਅਰੁਣ ਪਾਲ ਮੁਤਾਬਕ ਚੋਰਾਂ ਬਾਰੇ ਪੁਲਿਸ ਦੇ ਹੱਥ ਕੁਝ ਸੁਰਾਗ ਲੱਗੇ ਹਨ ਤੇ ਜਲਦ ਹੀ ਦੋਸ਼ੀ ਪੁਲਿਸ ਦੀ ਗ੍ਰਿਫਤ ਵਿਚ ਹੋਣਗੇ।
ਬੈਂਕ ਦੇ ਮੈਨੇਜਰ ਵਿਜੇ ਮਹਿਰਾ ਦਾ ਕਹਿਣਾ ਹੈ ਕਿ ਪਿਸਤੌਲ ਦੀ ਨੋਕ ‘ਤੇ 4 ਅਣਪਛਾਤੇ ਵਿਅਕਤੀਆਂ ਵੱਲੋਂ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਪਹਿਲਾਂ ਇਕ ਵਿਅਕਤੀ ਬੈਂਕ ਅੰਦਰ ਗਾਹਕ ਬਣ ਕੇ ਆਇਆ। ਉਸ ਨੇ ਦੇਖਿਆ ਕਿ ਬੈਂਕ ਵਿਚ ਭੀੜ ਘੱਟ ਹੈ। ਫਿਰ ਤਿੰਨ ਹੋਰ ਨੌਜਵਾਨਾਂ ਹਥਿਆਰਾਂ ਸਣੇ ਬੈਂਕ ਅੰਦਰ ਵੜੇ। ਚਾਰੇ ਨੌਜਵਾਨਾਂ ਨੇ ਮੂੰਹ ‘ਤੇ ਮਾਸਕ ਪਾਇਆ ਹੋਇਆ ਸੀ। ਉਨ੍ਹਾਂ ਬੈਂਕ ਮੁਲਾਜ਼ਮਾਂ ਨੂੰ ਬੰਧਕ ਬਣਾ ਲਿਆ ਤੇ ਕੈਸ਼ੀਅਰ ਕੋਲੋਂ ਲਗਭਗ 6 ਲੱਖ ਰੁਪਏ ਲੈ ਕੇ ਫਰਾਰ ਹੋ ਗਏ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਫੋਰੈਂਸਿੰਕ ਵਿਭਾਗ ਦੀ ਟੀਮਾਂ ਵੀ ਮੌਕੇ ‘ਤੇ ਪਹੁੰਚ ਗਈਆਂ ਹਨ। ਡੌਗ ਸਕਵੈਡ ਦੀ ਟੀਮ ਵੀ ਮੌਕੇ ਉਤੇ ਪਹੁੰਚ ਗਈ ਹੈ। ਪੁਲਿਸ ਵੱਲੋਂ ਸੀਸੀਟੀਵੀ ਕੈਮਰਿਆਂ ਖੰਗਾਲੇ ਜਾ ਰਹੇ ਹਨ ਤੇ ਘਟਨਾ ਦੀ ਤੈਅ ਤੱਕ ਪਹੁੰਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।