ਦਿੱਲੀ ਵਿੱਚ ਸ਼ੁੱਕਰਵਾਰ ਨੂੰ 24 ਘੰਟਿਆਂ ਵਿੱਚ ਕੋਵਿਡ-19 ਦੇ 1656 ਨਵੇਂ ਮਾਮਲੇ ਸਾਹਮਣੇ ਆਏ ਹਨ। ਖੁਸ਼ਕਿਸਮਤੀ ਨਾਲ ਕਿਸੇ ਦੀ ਮੌਤ ਨਹੀਂ ਹੋਈ ਹੈ ਅਤੇ 1306 ਮਰੀਜ਼ ਠੀਕ ਹੋ ਗਏ ਹਨ।
ਕੋਰੋਨਾ ਦੇ ਐਕਟਿਵ ਕੇਸ ਹੁਣ 6096 ਹੋ ਗਏ ਹਨ। ਇਸ ਦੇ ਨਾਲ ਹੀ ਪਾਜ਼ੀਟਿਵਿਟੀ ਰੇਟ ਪੰਜ ਤੋਂ 4.98% ਦੇ ਨੇੜੇ ਪਹੁੰਚ ਗਈ ਹੈ। ਇਹ ਅੰਕੜੇ ਸ਼ੁੱਕਰਵਾਰ ਨੂੰ ਸਿਹਤ ਵਿਭਾਗ ਤੋਂ ਸਾਹਮਣੇ ਆਏ ਹਨ।
ਇਸ ਤੋਂ ਦੋ ਦਿਨ ਪਹਿਲਾਂ ਯਾਨੀ 4 ਮਈ ਨੂੰ ਕੋਰੋਨਾ ਵਾਇਰਸ ਦੇ 1354 ਨਵੇਂ ਮਰੀਜ਼ ਸਾਹਮਣੇ ਆਏ ਸਨ ਅਤੇ ਇੱਕ ਦੀ ਮੌਤ ਹੋ ਗਈ ਸੀ। ਦਿੱਲੀ ਦੇ ਵੱਖ-ਵੱਖ ਹਸਪਤਾਲਾਂ ਵਿਚ ਕੋਰੋਨਾ ਦੇ ਲਗਭਗ 200 ਮਰੀਜ਼ ਦਾਖਲ ਹਨ, ਜਦੋਂ ਕਿ 4,319 ਘਰਾਂ ਵਿਚ ਆਈਸੋਲੇਟ ਹਨ। ਅੱਜ ਆਏ ਨਵੇਂ ਕੇਸਾਂ ਸਣੇ ਕੋਵਿਡ-19 ਦੇ ਕੁਲ ਕੇਸਾਂ ਦੀ ਗਿਣਤੀ ਹੁਣ 18,90,000 ਨੂੰ ਪਾਰ ਕਰ ਗਈ ਹੈ, ਜਦੋਂਕਿ ਮਰਨ ਵਾਲਿਆਂ ਦੀ ਗਿਣਤੀ 26,177 ਹੋ ਗਈ ਹੈ।
ਬੁੱਧਵਾਰ ਨੂੰ ਦਿੱਲੀ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ 1,354 ਨਵੇਂ ਮਾਮਲੇ ਸਾਹਮਣੇ ਆਏ ਅਤੇ ਇੱਕ ਹੋਰ ਮਰੀਜ਼ ਦੀ ਮਹਾਮਾਰੀ ਕਾਰਨ ਮੌਤ ਹੋ ਗਈ। ਹਾਲਾਂਕਿ, ਲਾਗ ਦੀ ਦਰ ਵਿੱਚ ਕਮੀ ਆਈ ਹੈ ਅਤੇ ਪਹਿਲਾਂ ਦੇ ਮੁਕਾਬਲੇ 3 ਪ੍ਰਤੀਸ਼ਤ ਦੀ ਗਿਰਾਵਟ ਦਰਜ ਕੀਤੀ ਗਈ ਹੈ। ਅੰਕੜਿਆਂ ਅਨੁਸਾਰ ਮੰਗਲਵਾਰ ਨੂੰ ਸ਼ਹਿਰ ਵਿੱਚ 17,732 ਨਮੂਨਿਆਂ ਦੀ ਜਾਂਚ ਕੀਤੀ ਗਈ।
ਕੱਲ੍ਹ ਖਬਰ ਸਾਹਮਣੇ ਆਈ ਸੀ ਕਿ ਰਾਸ਼ਟਰੀ ਰਾਜਧਾਨੀ ਵਿੱਚ ਮੰਗਲਵਾਰ ਨੂੰ ਕੋਵਿਡ -19 ਦੇ 1,414 ਮਾਮਲੇ ਸਾਹਮਣੇ ਆਏ, ਜੋ ਕਿ ਇੱਕ ਦਿਨ ਪਹਿਲਾਂ ਨਾਲੋਂ ਲਗਭਗ 31 ਫ਼ੀਸਦੀ ਵੱਧ ਹੈ। ਸਿਹਤ ਵਿਭਾਗ ਵੱਲੋਂ ਸਾਂਝੇ ਕੀਤੇ ਗਏ ਅੰਕੜਿਆਂ ਮੁਤਾਬਕ ਇਨਫੈਕਸ਼ਨ ਦੀ ਦਰ 5.97 ਫੀਸਦੀ ‘ਤੇ ਆ ਗਈ ਹੈ। ਸਿਹਤ ਵਿਭਾਗ ਦੇ ਅੰਕੜਿਆਂ ਮੁਤਾਬਕ ਮੰਗਲਵਾਰ ਨੂੰ ਮਹਾਮਾਰੀ ਕਰਕੇ ਇਕ ਮਰੀਜ਼ ਦੀ ਮੌਤ ਹੋ ਗਈ। ਇਨ੍ਹਾਂ ਨਵੇਂ ਮਾਮਲਿਆਂ ਦੇ ਨਾਲ ਰਾਸ਼ਟਰੀ ਰਾਜਧਾਨੀ ਵਿੱਚ ਕੋਵਿਡ -19 ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ 18,87,050 ਹੋ ਗਈ ਹੈ, ਜਦੋਂ ਕਿ ਮੌਤਾਂ ਦੀ ਗਿਣਤੀ 26,176 ਹੋ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਸਿਹਤ ਬੁਲੇਟਿਨ ਮੁਤਾਬਕ ਸੋਮਵਾਰ ਨੂੰ ਦਿੱਲੀ ਵਿੱਚ 6.42 ਪ੍ਰਤੀਸ਼ਤ ਦੀ ਪਾਜ਼ੀਟਿਵਿਟੀ ਰੇਟ ਨਾਲ 1,076 ਮਾਮਲੇ ਸਾਹਮਣੇ ਆਏ। ਐਤਵਾਰ ਨੂੰ ਇੱਥੇ 1,485 ਮਾਮਲੇ ਸਾਹਮਣੇ ਆਏ। ਹਾਲਾਂਕਿ, ਇਸ ਦਿਨ ਮਹਾਮਾਰੀ ਨਾਲ ਕਿਸੇ ਮਰੀਜ਼ ਦੀ ਮੌਤ ਨਹੀਂ ਹੋਈ ਅਤੇ ਸੰਕਰਮਣ ਦੀ ਦਰ 4.89 ਪ੍ਰਤੀਸ਼ਤ ਸੀ।