ਉੱਤਰ ਪ੍ਰਦੇਸ਼ ਦੇ ਮਥੁਰਾ ‘ਚ ਯਮੁਨਾ ਐੈਕਸਪ੍ਰੈਸ ਵੇ ‘ਤੇ ਇੱਕ ਦਰਦਨਾਕ ਹਾਦਸੇ ‘ਚ 7 ਲੋਕਾਂ ਦੀ ਮੌਤ ਹੋ ਗਈ ਹੈ ਜਦੋਂ ਕਿ 2 ਜ਼ਖਮੀ ਹੋ ਗਏ ਹਨ। ਇੱਕ ਹੀ ਪਰਿਵਾਰ ਦੇ 7 ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿਚ ਬਜ਼ੁਰਗ ਜੋੜਾ, ਉਨ੍ਹਾਂ ਦੇ ਦੋ ਪੁੱਤਰ, ਦੋਵਾਂ ਦੀਆਂ ਪਤਨੀਆਂ ਤੇ 6 ਸਾਲ ਦਾ ਪੋਤਾ ਹੈ। ਬਜ਼ੁਰਗ ਜੋੜੇ ਦਾ ਇੱਕ ਬੇਟਾ ਤੇ 3 ਸਾਲ ਦਾ ਇੱਕ ਪੋਤਾ ਗੰਭੀਰ ਜ਼ਖਮੀ ਹੈ। ਸਾਰੇ ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ ਭਰਤੀ ਕਰਾਇਆ ਗਿਆ ਹੈ। ਇਹ ਹਾਦਸਾ ਇੱਕ ਵੈਗਨ ਆਰ ਕਾਰ ਤੇ ਇੱਕ ਅਣਪਛਾਤੇ ਵਾਹਨ ਦੀ ਟੱਕਰ ਵਿਚ ਹੋਇਆ। ਟੱਕਰ ਮਾਰਨ ਤੋਂ ਬਾਅਦ ਵਾਹਨ ਚਾਲਕ ਮੌਕੇ ਤੋਂ ਫਰਾਰ ਹੋ ਗਿਆ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟਾਇਆ ਹੈ ਤੇ ਟਵੀਟ ਕਰਕੇ ਹਮਦਰਦੀ ਪ੍ਰਗਟ ਕੀਤੀ ਹੈ। ਉਨ੍ਹਾਂ ਟਵੀਟ ਕਰਦਿਆਂ ਲਿਖਿਆ ਕਿ ਉੱਤਰ ਪ੍ਰਦੇਸ਼ ਦੇ ਮਥੁਰਾ ‘ਚ ਵਾਪਰੀ ਸੜਕ ਦੁਰਘਟਨਾ ਬਹੁਤ ਹੀ ਦਰਦਨਾਕ ਹੈ। ਉਨ੍ਹਾਂ ਲੋਕਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ ਹੈ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਇਸ ਹਾਦਸੇ ਵਿਚ ਗੁਆ ਦਿੱਤਾ ਹੈ। ਇਸ ਦੇ ਨਾਲ ਹੀ ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।”
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਪੁਲਿਸ ਨੇ ਦਸਿਆ ਕਿ ਸਵੇਰੇ ਇੱਕ ਵਾਹਨ ਚਾਲਕ ਨੇ 112 ‘ਤੇ ਡਾਇਲ ਕਰਕੇ ਹਾਦਸੇ ਦੀ ਸੂਚਨਾ ਦਿੱਤੀ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਸਾਰਿਆਂ ਨੂੰ ਕਾਰ ਤੋਂ ਬਾਹਰ ਕੱਢਿਆ। ਟੱਕਰ ‘ਚ ਕਾਰ ਦਾ ਹਿੱਸਾ ਬੁਰੀ ਤਰ੍ਹਾਂ ਪਿਚਕ ਗਿਆ ਸੀ। ਕਟਰ ਨਾਲ ਕਾਰ ਨੂੰ ਕੱਟ ਕੇ ਜ਼ਖਮੀਆਂ ਨੂੰ ਬਾਹਰ ਕੱਢਿਆ ਗਿਆ। ਇਸ ਲਈ ਕਾਫੀ ਦੇਰ ਤੱਕ ਜ਼ਖਮੀ ਕਾਰ ਵਿਚ ਹੀ ਫਸੇ ਰਹੇ।