ਦਿੱਲੀ ਦੇ ਨਰੇਲਾ ਇਲਾਕੇ ‘ਚ ਇੱਕ ਮਾਲਕ ਸਣੇ ਤਿੰਨ ਨੌਜਵਾਨਾਂ ਤੇ 15 ਸਾਲਾ ਨਾਬਾਲਗ ਨਾਲ ਸਮੂਹਿਕ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਦਿੱਲੀ ਪੁਲਿਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਿਸ ਨੇ ਦੱਸਿਆ ਕਿ ਤਿੰਨੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁਲਜ਼ਮਾਂ ਦੀ ਪਛਾਣ ਨਰਿੰਦਰ (40), ਮੋਹਿਤ (22) ਅਤੇ ਪਰਵਿੰਦਰ (30) ਦੋਵੇਂ ਵਾਸੀ ਨਰੇਲਾ ਟਿੱਕਰੀ ਕੈਂਪ ਵਜੋਂ ਹੋਈ ਹੈ।
ਇਹ ਘਟਨਾ ਬੁੱਧਵਾਰ ਰਾਤ ਨੂੰ ਵਾਪਰੀ। ਪੁਲਸ ਨੇ ਦੱਸਿਆ ਕਿ ਸ਼ੁੱਕਰਵਾਰ ਸਵੇਰੇ ਕਰੀਬ 8 ਵਜੇ ਉਨ੍ਹਾਂ ਨੂੰ ਨਰੇਲਾ ਇੰਡਸਟਰੀਅਲ ਏਰੀਆ ਥਾਣੇ ‘ਚ ਡੀ.ਐੱਸ.ਆਈ.ਆਈ.ਡੀ.ਸੀ. ਨਰੇਲਾ ਦੀ ਇਕ ਫੈਕਟਰੀ ‘ਚ ਨਾਬਾਲਗ ਬੱਚੀ ਨਾਲ ਜਬਰ ਜਨਾਹ ਦੀ ਸੂਚਨਾ ਮਿਲੀ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਪੀੜਤਾ ਨੂੰ ਕਥਿਤ ਤੌਰ ‘ਤੇ ਕੋਕ ਵਿੱਚ ਕੁੱਝ ਮਿਲਾ ਕੇ ਪਿਲਾਇਆ ਗਿਆ ਸੀ ਅਤੇ ਉਸ ਨੂੰ ਉਪਰਲੀ ਮੰਜ਼ਿਲ ‘ਤੇ ਇਕ ਕਮਰੇ ‘ਚ ਲਿਜਾਇਆ ਗਿਆ, ਜਿੱਥੇ ਦੋਸ਼ੀਆਂ ਨੇ ਵਾਰੀ-ਵਾਰੀ ਉਸ ਨਾਲ ਜਬਰ ਜਨਾਹ ਕੀਤਾ। ਪੁਲਸ ਨੇ ਦੱਸਿਆ ਕਿ ਦੋਸ਼ੀ ਨੇ ਉਸ ਨੂੰ ਬਾਈਕ ‘ਤੇ ਬਿਠਾ ਕੇ ਘਰ ਦੇ ਬਾਹਰ ਗਲੀ ‘ਚ ਸੁੱਟ ਦਿੱਤਾ। ਪਰ ਮੌਕੇ ‘ਤੇ ਪਹੁੰਚੀ ਪੁਲਸ ਨੇ ਬੱਚੀ ਨੂੰ ਲੱਭ ਲਿਆ ਅਤੇ ਇਲਾਜ ਲਈ ਹਸਪਤਾਲ ਪਹੁੰਚਾਇਆ।
ਅਧਿਕਾਰੀ ਨੇ ਦੱਸਿਆ ਕਿ ਜਦੋਂ ਪੁੱਛਗਿੱਛ ਕੀਤੀ ਗਈ ਤਾਂ ਪਤਾ ਲੱਗਾ ਕਿ ਉਸ ਨਾਲ ਮਾਲਕ ਸਣੇ ਤਿੰਨ ਲੋਕਾਂ ਨੇ ਬਲਾਤਕਾਰ ਕੀਤਾ ਹੈ। ਬ੍ਰਿਜੇਂਦਰ ਕੁਮਾਰ ਯਾਦਵ, ਡਿਪਟੀ ਕਮਿਸ਼ਨਰ ਆਫ਼ ਪੁਲਿਸ (ਆਊਟਰ ਨਾਰਥ) ਨੇ ਦੱਸਿਆ ਕਿ ਪੁਲਿਸ ਨੇ ਤਿੰਨ ਘੰਟਿਆਂ ਦੇ ਅੰਦਰ ਡੀਐਸਆਈਆਈਡੀਸੀ ਨਰੇਲਾ ਤੋਂ ਤਿੰਨੋਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਤਿੰਨਾਂ ਨੇ ਆਪਣਾ ਜੁਰਮ ਕਬੂਲ ਕਰ ਲਿਆ ਹੈ।
ਵੀਡੀਓ ਲਈ ਕਲਿੱਕ ਕਰੋ -: