ਗਰੀਬ ਦੇ ਮੱਧਮ ਵਰਗ ਲਈ ਸ਼ੁਰੂ ਕੀਤੀ ਗਈ ਆਯੁਸ਼ਮਾਨ ਯੋਜਨਾ ਸੂਬੇ ‘ਚ ਇੱਕ ਵਾਰ ਫਿਰ ਤੋਂ ਬੰਦ ਹੋਣ ਜਾ ਰਹੀ ਹੈ। ਪੰਜਾਬ ਸਰਕਾਰ ਨੇ 6 ਮਹੀਨੇ ਤੋਂ ਸੂਬੇ ਦੇ 700 ਤੋਂ ਵੱਧ ਪ੍ਰਾਈਵੇਟ ਹਸਪਤਾਲਾਂ ਦਾ 250 ਕਰੋੜ ਰੁਪਏ ਤੋਂ ਵੱਧ ਦਾ ਭੁਗਤਾਨ ਨਹੀਂ ਕੀਤਾ ਹੈ। ਇਸ ਤੋਂ ਪ੍ਰੇਸ਼ਾਨ ਹੋ ਕੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਪੰਜਾਬ ਨੇ 9 ਮਈ ਤੋਂ ਸੂਬੇ ਦੇ ਸਾਰੇ ਪ੍ਰਾਈਵੇਟ ਹਸਪਤਾਲਾਂ ਵਿਚ ਆਯੁਸ਼ਮਾਨ ਯੋਜਨਾ ਤਹਿਤ ਮਰੀਜ਼ਾਂ ਦਾ ਇਲਾਜ ਬੰਦ ਕਰਨ ਦਾ ਐਲਾਨ ਕੀਤਾ ਹੈ।
ਯੋਜਨਾ ਤਹਿਤ ਨਵੇਂ ਮਰੀਜ਼ਾਂ ਨੂੰ ਸੋਮਵਾਰ ਤੋਂ ਨਾ ਤਾਂ ਭਰਤੀ ਕੀਤਾ ਜਾਵੇਗਾ ਤੇ ਨਾ ਹੀ ਇਲਾਜ ਕੀਤਾ ਜਾਵੇਗਾ। ਪਹਿਲਾਂ ਸਾਬਕਾ ਕਾਂਗਰਸ ਸਰਕਾਰ ਤਿੰਨ ਮਹੀਨੇ ਤੱਕ ਹਸਪਤਾਲਾਂ ਦਾ ਭੁਗਤਾਨ ਲਟਕਾਏ ਰੱਖਿਆ ਸੀ। ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਉਨ੍ਹਾਂ ਨੂੰ ਬਕਾਇਆ ਰਕਮ ਦੇਣ ਲਈ ਕੋਈ ਠੋਸ ਕਦਮ ਨਹੀਂ ਚੁੱਕ ਰਹੀ ਹੈ। ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਦੇ ਆਈਐੱਮਏ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਇਕ ਮਹੀਨੇ ਦੇ ਅੰਦਰ ਸਾਰੇ ਹਸਪਤਾਲਾਂ ਦਾ ਭੁਗਤਾਨ ਕਰਨ ਦਾ ਭਰੋਸਾ ਦਿੱਤਾ ਸੀ। ਡੇਢ ਸਮਾਂ ਬੀਤਣ ਦੇ ਬਾਅਦ ਵੀ ਕੁਝ ਨਹੀਂ ਹੋਇਆ ਹੈ। ਹਸਪਤਾਲਾਂ ਦੀ ਆਰਥਿਕ ਹਾਲਤ ਕਾਫੀ ਖਰਾਬ ਹੋ ਗਈ ਹੈ। ਉਨ੍ਹਾਂ ਕੋਲ ਆਪਣੇ ਸਟਾਫ ਨੂੰ ਤਨਖਾਹ ਦੇਣ ਤੱਕ ਪੈਸੇ ਨਹੀਂ ਬਚੇ ਹਨ।

ਗੌਰਤਲਬ ਹੈ ਕਿ ਸਿਹਤ ਵਿਭਾਗ ਨੇ ਆਯੁਸ਼ਮਾਨ ਯੋਜਨਾ ਤੋਂ ਪਹਿਲਾਂ ਵਾਲੀ ਬੀਮਾ ਕੰਪਨੀ ਨੂੰ ਬਾਹਰ ਕਰ ਦਿੱਤਾ ਹੈ। ਇਸ ਤੋਂ ਬਾਅਦ ਨਵੀਂ ਬੀਮਾ ਕੰਪਨੀ ਨੂੰ ਹੁਣ ਤੱਕ ਯੋਜਨਾ ਵਿਚ ਸ਼ਾਮਲ ਨਹੀਂ ਕੀਤਾ ਗਿਆ ਹੈ। ਪੁਰਾਣੀ ਕੰਪਨੀ ਪਹਿਲਾਂ ਸਪੱਸ਼ਟ ਕਰ ਚੁੱਕੀ ਹੈ ਕਿ ਉਹ 29 ਜਨਵਰੀ ਦੇ ਬਾਅਦ ਆਯੁਸ਼ਮਾਨ ਯੋਜਨਾ ਤਹਿਤ ਹੋਣ ਵਾਲੇ ਕੇਸਾਂ ਦੇ ਕਲੇਮ ਸਵੀਕਾਰ ਨਹੀਂ ਕਰੇਗੀ। ਅਜਿਹੇ ਵਿਚ ਸਰਕਾਰ ਤੇ ਬੀਮਾ ਕੰਪਨੀ ਵਿਚ ਚੱਲ ਰਹੇ ਵਿਵਾਦ ਕਾਰਨ ਸੂਬੇ ਦੇ 700 ਤੋਂ ਵੱਧ ਪ੍ਰਾਈਵੇਟ ਹਸਪਤਾਲਾਂ ਦਾ 250 ਕਰੋੜ ਰੁਪਏ ਦਾ ਬਕਾਇਆ ਫਸਿਆ ਹੋਇਆ ਹੈ। ਸਰਕਾਰੀ ਹਸਪਤਾਲਾਂ ਦਾ ਬਕਾਇਆ ਵੱਖ ਹੈ। ਸੂਬੇ ਦੇ ਜ਼ਿਆਦਾਤਰ ਪ੍ਰਾਈਵੇਟ ਹਸਪਤਾਲਾਂ ਨੇ ਯੋਜਨਾ ਤਹਿਤ ਕੰਮ ਕਰਨ ਤੋਂ ਇਨਕਾਰ ਕਰ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
