ਲੁਧਿਆਣਾ ਵਿੱਚ ਅਗਲੇ ਰੈਸਟੋਰੈਂਸਟ, ਢਾਬੇ, ਕਲੱਬ ਤੇ ਆਈਸਕ੍ਰੀਮ ਪਾਰਲਰ ਰਾਤ 11.45 ਵਜੇ ਤੱਕ ਹੀ ਖੁੱਲ੍ਹ ਸਕਣਗੇ। ਪੁਲਿਸ ਕਮਿਸ਼ਨਰੇਟ ਵੱਲੋਂ ਲੁਧਿਆਣਾ ਵਿੱਚ ਵੱਖ-ਵੱਖ ਪਾਬੰਦੀਆਂ ਲਾਈਆਂ ਗਈਆਂ ਹਨ।
ਪੁਲਿਸ ਕਮਿਸ਼ਨਰ ਲੁਧਿਆਣਾ ਸ੍ਰੀ ਕੋਸਤੁਭ ਸ਼ਰਮਾ ਆਈ.ਪੀ.ਐਸ. ਨੇ ਜ਼ਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰ 2) ਦੀ ਧਾਰਾ 144 ਸੀ.ਆਰ.ਪੀ.ਸੀ. ਅਧੀਨ ਸੌਂਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਇਲਾਕੇ ਅੰਦਰ ਵੱਖ-ਵੱਖ ਤਰ੍ਹਾਂ ਦੇ ਪਾਬੰਦੀ ਹੁਕਮ ਜਾਰੀ ਕੀਤੇ ਹਨ।
ਪੁਲਿਸ ਕਮਿਸ਼ਨਰ ਨੇ ਕਮਿਸ਼ਨਰੇਟ ਲੁਧਿਆਣਾ ਦੇ ਏਰੀਏ ਅੰਦਰ ਚਲਾਏ ਜਾ ਰਹੇ ਅਣਅਧਿਕਾਰਤ ਹੁੱਕਾ ਬਾਰਾਂ ‘ਤੇ ਕਾਨੂੰਨੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਕਿਉਂਕਿ ਇਨ੍ਹਾਂ ਅੰਦਰ ਤੰਬਾਕੂ, ਸ਼ਰਾਬ, ਸਿਗਰਟ ਅਤੇ ਮਨੁੱਖੀ ਸਰੀਰ ਨੂੰ ਨੁਕਸਾਨ ਪਹੁੰਚਾਉਣ ਵਾਲੇ ਕੈਮੀਕਲਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ, ਜਿਸ ਕਰਕੇ ਧਾਰਾ 4-ਏ ਅਤੇ 21-ਏ ਤਹਿਤ ਇਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਇਸ ਤੋਂ ਇਲਾਵਾ ਲੁਧਿਆਣਾ ਵਿੱਚ ਰਾਤ ਵੇਲੇ ਹੋਟਲੇ, ਢਾਬਿਆਂ ਅਤੇ ਸ਼ਰਾਬ ਦੇ ਠੇਕਿਆਂ ‘ਤੇ ਗੈਰ-ਕਾਨੂੰਨੀ ਘਟਨਾਵਾ ਨੂੰ ਰੋਕਣ ਲਈ ਪਬਲਿਕ ਹਿੱਤ ਵਿਚ ਵਿਸ਼ੇਸ ਕਦਮ ਚੁੱਕੇ ਗਏ ਹਨ, ਜਿਸ ਤਹਿਤ ਲੁਧਿਆਣੇ ਵਿੱਚ ਰਾਤ ਵੇਲੇ ਰੈਸਟੋਰੈਂਟ, ਢਾਬੇ, ਕਲੱਬ, ਆਈਸਕ੍ਰੀਮ ਪਾਰਲਰ ਜਾਂ ਸਟੂਡਿਓ ਵਗੈਰਾ ਰਾਤ ਨੂੰ 11:45 ਵਜੇ ਤੋਂ ਬਾਅਦ ਮੁਕੰਮਲ ਤੌਰ ‘ਤੇ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਹ ਹੁਕਮ ਪਬਲਿਕ ਹਿੱਤ ਵਿੱਚ ਇਕਤਰਫਾ ਜਾਰੀ ਕੀਤੇ ਜਾਂਦੇ ਹਨ ਅਤੇ ਪਹਿਲਾਂ ਜਾਰੀ ਹੁਕਮ ਨੰਬਰ 38765-810/ਏਸੀ-3 ਮਿਤੀ 18-04-22 ਦੀ ਲਗਾਤਾਰਤਾ ਵਿੱਚ ਸੋਧ ਕਰਕੇ ਜਾਰੀ ਕੀਤੇ ਜਾਂਦੇ ਹਨ। ਇਹ ਪਾਬੰਦੀ ਹੁਕਮ ਅਗਲੇ ਦੋ ਮਹੀਨੇ ਤੱਕ ਲਾਗੂ ਰਹਿਣਗੇ।
ਵੀਡੀਓ ਲਈ ਕਲਿੱਕ ਕਰੋ -: