ਪਟਿਆਲਾ ਦੀ ਕੇਂਦਰੀ ਜੇਲ੍ਹ ਇੱਕ ਵਾਰ ਫਿਰ ਸੁਰਖੀਆਂ ਵਿੱਚ ਆ ਗਈ ਹੈ। ਇਥੇ ਸ਼ਨੀਵਾਰ ਤੜਕੇ ਡਿਊਟੀ ਦੌਰਾਨ ਹੋਮਗਾਰਡ ਨੂੰ ਕੁੱਟਣ ਕਰਕੇ ਜੇਲ੍ਹ ਸੁਪਰਡੈਂਟ ‘ਤੇ ਅਪਰਾਧਕ ਕੇਸ ਦਰਜ ਕੀਤਾ ਗਿਆ ਹੈ। ਐੱਸ.ਐੱਸ.ਪੀ. ਪਟਿਆਲਾ ਦੀਪਕ ਪਾਰੀਕ ਨੇ ਕੇਸ ਰਜਿਸਟਰ ਕਰਨ ਦੀ ਪੁਸ਼ਟੀ ਕੀਤੀ।
ਰਜਿੰਦਰ ਹਸਪਤਾਲ ਪਟਿਆਲਾ ਵਿੱਚ ਦਾਖਲ ਹੋਮਗਾਰਡ ਗੁਰਪ੍ਰੀਤ ਸਿੰਘ ਨੇ ਦੋਸ਼ ਲਾਇਆ ਹੈ ਕਿ ਸ਼ਨੀਵਾਰ ਸਵੇਰੇ ਤੜਕੇ ਸੁਪਰਡੈਂਟ ਸੁੱਚਾ ਸਿੰਘ ਨੇ ਉਸ ਨੂੰ ਬੁਰੀ ਤਰ੍ਹਾਂ ਕੁੱਟਿਆ। ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਨੇ ਡਿਊਟੀ ਦੌਰਾਨ ਆਪਣੀਆਂ ਜੁੱਤੀਆਂ ਲਾਈਆਂ ਹੋਈਆਂ ਸਨ। ਇਸ ਦੌਰਾਨ ਗਸ਼ਤ ਕਰ ਰਹੇ ਸੁਪਰਡੈਂਟ ਨੇ ਉਸ ਨੂੰ ਦੇਖਿਆ ਤਾਂ ਧੱਕਾ-ਮੁੱਕੀ ਕਰਨੀ ਸ਼ੁਰੂ ਕਰ ਦਿੱਤੀ।
ਇਸ ਮਗਰੋਂ ਦੋ ਜੇਲ੍ਹ ਮੁਲਾਜ਼ਮਾਂ ਨੇ ਉਸ ਨੂੰ ਫੜ ਲਿਆ ਤੇ ਜੇਲ੍ਹ ਸੁਪਰਡੈਂਟ ਨੇ ਉਸ ਨੂੰ ਡੰਡੇ ਨਾਲ ਬੁਰੀ ਤਰ੍ਹਾਂ ਕੱਟਿਆ। ਗੁਰਪ੍ਰੀਤ ਸਿੰਘ ਨੂੰ ਸ਼ਨੀਵਾਰ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਦੂਜੇ ਪਾਸੇ ਸੁਪਰਡੈਂਟ ਸੁੱਚਾ ਸਿੰਘ ਇਸ ਬਾਰੇ ਕਿਹਾ ਕਿ ਹੋਮਗਾਰਡ ਵਰਦੀ ਦੇ ਬਟਨ ਖੋਲ੍ਹੀ ਲਾਪਰਵਾਹੀ ਨਾਲ ਬੈਠਾ ਸੀ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਸੁੱਚਾ ਸਿੰਗ ਨੇ ਕਿਹਾ ਕਿ ਜੇਲ੍ਹ ਅਧਿਕਾਰੀ ਸਰਪ੍ਰਾਈਜ਼ ਚੈਕਿੰਗ ‘ਤੇ ਸੀ ਤੇ ਹੋਮਗਾਰਡ ਡਿਊਟੀ ਪ੍ਰਤੀ ਲਾਪਰਵਾਹੀ ਵਰਤ ਰਿਹਾ ਸੀ, ਜਿਸ ਕਰਕੇ ਉਸ ਨੂੰ ਸਿਰਫ ਡਾਂਟਿਆ ਗਿਆ ਹੈ ਪਰ ਉਸ ਨਾਲ ਕੋਈ ਕੁੱਟਮਾਰ ਨਹੀਂ ਕੀਤੀ ਗਈ।