Diabetic Patients kidney problems: ਸ਼ੂਗਰ ਇੱਕ ਅਜਿਹੀ ਬਿਮਾਰੀ ਹੈ ਜੋ ਆਪਣੇ ਨਾਲ ਕਈ ਹੋਰ ਬਿਮਾਰੀਆਂ ਨੂੰ ਜਨਮ ਦਿੰਦੀ ਹੈ। ਇਹ ਬਿਮਾਰੀ ਤੁਹਾਡੇ ਸਰੀਰ ‘ਚ ਮੌਜੂਦ ਇਨਸੁਲਿਨ ਲੈਵਲ ਨੂੰ ਪ੍ਰਭਾਵਿਤ ਕਰਦੀ ਹੈ। ਸ਼ੂਗਰ ਲੈਵਲ ਨੂੰ ਕੰਟਰੋਲ ਕਰਨ ਲਈ ਤੁਹਾਨੂੰ ਡਾਈਟ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ। ਸ਼ੂਗਰ ਲੈਵਲ ਨੂੰ ਕੰਟਰੋਲ ਕਰਨ ਲਈ ਡਾਇਟ ਨੂੰ ਬੈਲੇਂਸ ਕਰਨ ਦੀ ਵੀ ਲੋੜ ਹੈ। ਤਾਂ ਆਓ ਤੁਹਾਨੂੰ ਦੱਸਦੇ ਹਾਂ ਕਿ ਕਿਹੜੀਆਂ ਚੀਜ਼ਾਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ…
ਸਮੋਕਿੰਗ ਤੋਂ ਰਹੋ ਦੂਰ: ਸਮੋਕਿੰਗ ਤੁਹਾਡੇ ਫੇਫੜਿਆਂ ਅਤੇ ਕਿਡਨੀ ਨੂੰ ਬਹੁਤ ਬੁਰੀ ਤਰ੍ਹਾਂ ਪ੍ਰਭਾਵਿਤ ਕਰਦੀ ਹੈ। ਸ਼ੂਗਰ ਦੇ ਮਰੀਜ਼ਾਂ ਨੂੰ ਸਮੋਕਿੰਗ ਤੋਂ ਦੂਰ ਰਹਿਣਾ ਚਾਹੀਦਾ ਹੈ। ਇਸ ਦਾ ਸੇਵਨ ਤੁਹਾਡੀ ਕਿਡਨੀ ਨੂੰ ਨੁਕਸਾਨ ਹੋ ਸਕਦਾ ਹੈ।
ਨਿਯਮਿਤ ਤੌਰ ‘ਤੇ ਦਵਾਈਆਂ ਲਓ: ਸ਼ੂਗਰ ਦੇ ਮਰੀਜ਼ਾਂ ਨੂੰ ਦਵਾਈਆਂ ਲੈਣਾ ਬੰਦ ਨਹੀਂ ਕਰਨਾ ਚਾਹੀਦਾ। ਜੇਕਰ ਤੁਹਾਡਾ ਸ਼ੂਗਰ ਲੈਵਲ ਕੰਟਰੋਲ ‘ਚ ਹੈ ਤਾਂ ਵੀ ਤੁਹਾਨੂੰ ਦਵਾਈਆਂ ਲੈਂਦੇ ਰਹਿਣਾ ਚਾਹੀਦਾ ਹੈ। ਦਵਾਈਆਂ ਛੱਡਣ ਨਾਲ ਤੁਹਾਡੀ ਸਿਹਤ ਖਰਾਬ ਹੋ ਸਕਦੀ ਹੈ। ਤੁਹਾਡੀ ਕਿਡਨੀ ‘ਤੇ ਇਸ ਦਾ ਅਸਰ ਪੈ ਸਕਦਾ ਹੈ।
ਨਿਯਮਿਤ ਤੌਰ ‘ਤੇ ਕਰੋ ਕਸਰਤ: ਸ਼ੂਗਰ ਦੇ ਮਰੀਜ਼ਾਂ ਨੂੰ ਰੋਜ਼ਾਨਾ ਕਸਰਤ ਕਰਨੀ ਚਾਹੀਦੀ ਹੈ। ਜਿਵੇਂ ਤੇਜ਼ ਚੱਲਣਾ, ਦੌੜਨਾ, ਯੋਗਾ ਆਦਿ ਤੁਹਾਡੀ ਚੰਗੀ ਸਿਹਤ ਲਈ ਬਹੁਤ ਜ਼ਰੂਰੀ ਹੈ। ਇਸ ਨਾਲ ਤੁਹਾਡਾ ਸ਼ੂਗਰ ਲੈਵਲ ਕੰਟਰੋਲ ‘ਚ ਰਹਿੰਦਾ ਹੈ ਅਤੇ ਕਿਡਨੀ ਖਰਾਬ ਹੋਣ ਦੀ ਸੰਭਾਵਨਾ ਨੂੰ ਵੀ ਘੱਟ ਕੀਤਾ ਜਾ ਸਕਦਾ ਹੈ।
ਬਲੱਡ ਪ੍ਰੈਸ਼ਰ ਕਰੋ ਕੰਟਰੋਲ: ਸ਼ੂਗਰ ਦੇ ਮਰੀਜ਼ਾਂ ਨੂੰ ਵੀ ਆਪਣੇ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨਾ ਚਾਹੀਦਾ ਹੈ। ਇਸ ਦੇ ਅਨੁਸਾਰ ਹੀ ਤੁਹਾਨੂੰ ਦਵਾਈਆਂ ਲੈਣੀਆਂ ਚਾਹੀਦੀਆਂ ਹਨ। ਤੁਸੀਂ ਚੰਗੇ ਖਾਣ-ਪੀਣ ਅਤੇ ਕਸਰਤ ਕਰਕੇ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰ ਸਕਦੇ ਹੋ।
ਹੈਲਥੀ ਡਾਇਟ ਕਰੋ ਫੋਲੋ: ਹਾਈ ਬਲੱਡ ਸ਼ੂਗਰ ਕਾਰਨ ਤੁਹਾਡੀਆਂ ਕਿਡਨੀਆਂ ਖਰਾਬ ਹੋ ਸਕਦੀਆਂ ਹਨ। ਸ਼ੂਗਰ ਦੇ ਮਰੀਜ਼ਾਂ ਨੂੰ ਜ਼ਿਆਦਾ ਖੰਡ ਅਤੇ ਜ਼ਿਆਦਾ ਮਾਤਰਾ ‘ਚ ਕੈਲੋਰੀ ਤੋਂ ਦੂਰ ਰਹਿਣਾ ਚਾਹੀਦਾ ਹੈ। ਤੁਸੀਂ ਡਾਈਟ ‘ਚ ਤਾਜ਼ੀਆਂ ਸਬਜ਼ੀਆਂ, ਸਾਬਤ ਅਨਾਜ, ਹਰੀਆਂ ਸਬਜ਼ੀਆਂ, ਤਾਜ਼ੇ ਫਲ ਆਦਿ ਸ਼ਾਮਲ ਕਰ ਸਕਦੇ ਹੋ।