ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਐਤਵਾਰ ਤੜਕੇ ਸੁਰੱਖਿਆ ਬਲਾਂ ਨਾਲ ਮਠਭੇੜ ਵਿੱਚ ਦੋ ਅੱਤਵਾਦੀ ਮਾਰੇ ਗਏ, ਇਨ੍ਹਾਂ ਵਿੱਚ ਇੱਕ ਪਾਕਿਸਤਾਨੀ ਅੱਤਵਾਦੀ ਹੀ ਸ਼ਾਮਲ ਹਨ। ਦੋਵੇਂ ਅੱਤਵਾਦੀ ਲਸ਼ਕਰ-ਏ-ਤਾਇਬਾ (LeT) ਦੇ ਸਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਚੇਅਨ ਦੇਵਸਰ ਇਲਾਕੇ ਵਿੱਚ ਮੁਠਭੇੜ ਉਦੋਂ ਸ਼ੁਰੂ ਹੋਈ, ਜਦੋਂ ਸੁਰੱਖਇਆ ਬਲਾਂ ਨੇ ਅੱਤਵਾਦੀਆਂ ਦੀ ਮੌਜੂਦਗੀ ਤੋਂ ਬਾਅਦ ਘੇਰਾਬੰਦੀ ਕਰਕੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ।
ਇਸ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਭਾਰੀ ਫਾਇਰਿੰਗ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਦੋਵੇਂ ਅੱਤਵਾਦੀ ਮਾਰੇ ਗਏ। IGP ਵਿਜੇ ਕੁਮਾਰ ਨੇ ਦੱਸਿਆ ਕਿ ਮਾਰੇ ਗਏ ਅੱਤਵਾਦੀ ਦੀ ਪਛਾਣ ਹੈਦਰ ਵਜੋਂ ਹੋਈ ਹੈ। ਉਹ ਉੱਤਰੀ ਕਸ਼ਮੀਰ ਵਿੱਚ ਦੋ ਸਾਲਾਂ ਤੋਂ ਵੱਧ ਸਮੇਂ ਤੋਂ ਸਰਗਰਮ ਸੀ ਅਤੇ ਕਈ ਅੱਤਵਾਦੀ ਅਪਰਾਧਾਂ ਵਿੱਚ ਸ਼ਾਮਲ ਸੀ।
ਇਸ ਤੋਂ ਪਹਿਲਾਂ ਸ਼ਨੀਵਾਰ ਸਵੇਰੇ ਅੱਤਵਾਦੀਆਂ ਨੇ ਹਮਲਾ ਕਰਕੇ ਇੱਕ ਪੁਲਿਸ ਮੁਲਾਜ਼ਮ ਦੀ ਹੱਤਿਆ ਕਰ ਦਿੱਤੀ ਸੀ। ਹਮਲੇ ਵਿੱਚ ਗੋਲੀ ਲੱਗਣ ਨਾਲ ਗੰਭੀਰ ਰੂਪ ‘ਚ ਜ਼ਖਮੀ ਪੁਲਿਸ ਮੁਲਾਜ਼ਮ ਨੇ ਇਲਾਜ ਦੌਰਾਨ ਦੇਰ ਸ਼ਾਮ ਦਮ ਤੋੜ ਦਿੱਤਾ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਘਟਨਾ ਤੋਂ ਬਾਅਦ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਤਲਾਸ਼ੀ ਮੁਹਿੰਮ ਚਲਾਈ, ਪਰ ਅੱਤਵਾਦੀਆਂ ਦਾ ਸੁਰਾਗ ਨਹੀਂ ਲੱਗਾ। ਪੁਲਿਸ ਨੇ ਦੱਸਿਆ ਕਿ ਘਟਨਾ ਸਵੇਰੇ 8.50 ਵਜੇ ਦੀ ਹੈ। ਬਾਈਕ ਰਾਹੀਂ ਜ ਰਹੇ ਕਾਂਸਟੇਬਲ ਗੁਲਾਮ ਹਸਨ ਨੂੰ ਅੱਤਵਾਦੀਆਂ ਨੇ ਸਫਾਕਦਲ ਇਲਾਕੇ ਵਿੱਚ ਆਈਵਾ ਪੁਲ ਦੇ ਕੋਲੀ ਗੋਲੀ ਮਾਰੀ ਸੀ।