ਅੱਜ ਧਰਮਸ਼ਾਲਾ ਦੇ ਵਿਧਾਨ ਸਭਾ ਗੇਟ ਦੇ ਅੱਗੇ ਖਾਲਿਸਤਾਨੀ ਝੰਡੇ ਮਿਲੇ। ਇਨ੍ਹਾਂ ਝੰਡਿਆਂ ‘ਤੇ ਖਾਲਿਸਤਾਨ ਲਿਖਿਆ ਹੋਇਆ ਸੀ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਇਨ੍ਹਾਂ ਨੂੰ ਪੁਲਿਸ ਨੇ ਮੌਕੇ ‘ਤੇ ਜਾ ਕੇ ਲਾਹ ਦਿੱਤਾ। ਪੁਲਿਸ ਨੇ ਦੱਸਆ ਕਿ ਇਥੇ ਦੇ ਸਥਾਨਕ ਲੋਕਾਂ ਨੇ ਅੱਜ ਸਵੇਰੇ ਵਿਧਾਨ ਸਭਾ ਦੇ ਮੇਨ ਗੇਟ ‘ਤੇ ਕਾਲੇ ਝੰਡੇ ਲੱਗਣ ਦੀ ਸੂਚਨਾ ਦਿੱਤੀ। ਜਾਂਚ ਦਾ ਜ਼ਿੰਮਾ ਹੁਣ ਸਿਟ ਨੂੰ ਸੌਂਪਿਆ ਗਿਆ ਹੈ ਜੋ ਕਿ ਇਸ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰੇਗੀ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਘਟਨਾ ਦੀ ਸਖਤ ਨਿਖੇਧੀ ਕੀਤੀ ਹੈ ਤੇ ਕਿਹਾ ਹੈ ਕਿ ਸ਼ਰਾਰਤੀ ਅਨਸਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਇਸ ਸਬੰਧੀ ਟਵੀਟ ਵੀ ਕੀਤਾ ਹੈ। ਟਵੀਟ ਵਿਚ ਕੈਪਟਨ ਨੇ ਲਿਖਿਆ ਹੈ ਕਿ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਗੇਟ ‘ਤੇ ਖਾਲਿਸਤਾਨ ਦੇ ਝੰਡੇ ਲਗਾਉਣ ਦੀ ਕਾਰਵਾਈ ਦੀ ਸਖ਼ਤ ਨਿਖੇਧੀ ਕਰਦਾ ਹਾਂ। ਇਹ ਸ਼ਰਾਰਤੀ ਅਨਸਰਾਂ ਦੀਆਂ ਕਾਰਵਾਈਆਂ ਹਨ ਜੋ ਸਾਡੇ ਦੇਸ਼ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਮੈਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਅਪੀਲ ਕਰਦਾ ਹਾਂ।”
ਦੱਸ ਦੇਈਏ ਕਿ ਵਿਧਾਨ ਸਭਾ ਦੀਆਂ ਦੀਵਾਰਾਂ ‘ਤੇ ਵੀ ਖਾਲਿਸਤਾਨ ਲਿਖਿਆ ਹੋਇਆ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗਾ ਕਿ ਇਹ ਝੰਡੇ ਕਿਸ ਨੇ ਇਥੇ ਲਾਏ। ਮੌਕੇ ‘ਤੇ ਪਹੁੰਚੇ ਐੱਸ.ਪੀ. ਕਾਂਗੜਾ ਖੁਸ਼ਾਲ ਸ਼ਰਮਾ ਨੇ ਕਿਹਾ ਕਿ ਇਹ ਘਟਨਾ ਦੇਰ ਰਾਤ ਜਾਂ ਸਵੇਰ ਦੀ ਹੋ ਸਕਦੀ ਹੈ। ਅਸੀਂ ਵਿਧਾਨ ਸਭਾ ਗੇਟ ਤੋਂ ਖਾਲਿਸਤਾਨੀ ਝੰਡੇ ਹਟਾ ਦਿੱਤੇ ਹਨ। ਇਹ ਪੰਜਾਬ ਦੇ ਕੁਝ ਟੂਰਿਸਟਾਂ ਦੀ ਹਰਕਤ ਹੋ ਸਕਦੀ ਹੈ। ਅਸੀਂ ਅੱਜ ਕੇਸ ਦਰਜ ਕਰਨ ਜਾ ਰਹੇ ਹਾਂ।
ਵੀਡੀਓ ਲਈ ਕਲਿੱਕ ਕਰੋ -: