ਕੁਰਾਲੀ ਵਿੱਚ ਐਤਵਾਰ ਨੂੰ ਇੱਕ ਭਿਆਨਕ ਹਾਦਸਾ ਵਾਪਰਿਆ ਹੈ, ਜਿੱਥੇ ਪਾਲਮਪੁਰ ਤੋਂ ਦਿੱਲੀ ਜਾ ਰਹੀ ਹਰਿਆਣਾ ਰੋਡਵੇਜ ਦੀ ਬੱਸ ਕੁਰਾਲੀ ਦੇ ਓਵਰ ਬ੍ਰਿਜ ‘ਤੇ ਇੱਕ ਹੋਰ ਬੱਸ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਦੋ ਦੀ ਮੌਤ ਹੋ ਗਈ, ਜਦਕਿ 25 ਤੋਂ 30 ਲੋਕ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਪਾਲਮਪੁਰ ਤੋਂ ਦਿੱਲੀ ਜਾ ਰਹੀ ਰਾਧਾ ਸੁਆਮੀ ਸੰਗਤ ਦੀ ਬੱਸ ਤੇ ਹਰਿਆਣਾ ਰੋਡਵੇਜ਼ ਦੀ ਆਹਮੋ-ਸਾਹਮਣੇ ਟੱਕਰ ਹੋ ਗਈ । ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਵਿੱਚ ਬੱਸਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ।
ਇਸ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ । ਪੁਲਿਸ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਬੱਸਾਂ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢ ਕੇ ਵੱਖ-ਵੱਖ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ।
ਇਹ ਵੀ ਪੜ੍ਹੋ: ਨਾਗਪੁਰ ‘ਚ CM ਮਾਨ ਦਾ ਐਲਾਨ- ‘ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਹਰ ਕਦਮ ਚੁੱਕਾਂਗੇ’
ਇਸ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਪੀਜੀਆਈ ਚੰਡੀਗੜ੍ਹ, 32 ਸੈਕਟਰ ਚੰਡੀਗੜ੍ਹ ਤੇ ਮੋਹਾਲੀ ਦੇ ਹਸਪਤਾਲਾਂ ਵਿੱਚ ਰੈਫਰ ਕੀਤਾ ਗਿਆ । ਇਸ ਦੇ ਇਲਾਵਾ ਅੱਧੀ ਦਰਜਨ ਲੋਕ ਕੁਰਾਲੀ ਦੇ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਬੱਸ ਸਵਾਰੀਆਂ ਮੁਤਾਬਕ ਹਰਿਆਣਾ ਰੋਡਵੇਜ਼ ਦਾ ਡਰਾਈਵਰ ਬੱਸ ਨੂੰ ਗਲਤ ਤਰੀਕੇ ਨਾਲ ਚਲਾ ਰਿਹਾ ਸੀ ।
ਵੀਡੀਓ ਲਈ ਕਲਿੱਕ ਕਰੋ -: