ਸ੍ਰੀ ਅਕਾਲ ਤਖਤ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਥਮਿੰਦਰ ਸਿੰਘ ਅਮਰੀਕਾ ਵਾਸੀ ਜਿਸ ਨੇ ਆਪਣੀ ਮਰਜ਼ੀ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਤਬਦੀਲੀਆਂ ਕੀਤੀਆਂ। ਪੰਥਕ ਭਾਵਨਾਵਾਂ ਦੀ ਤਰਜਮਾਨੀ ਕਰਦਿਆਂ ਸਰਬ ਸੰਮਤੀ ਨਾਲ ਫੈਸਲਾ ਹੋਇਆ ਕਿ ਇਸ ਵਲੋਂ ਕੀਤੀ ਆਨਲਾਈਨ/ਆਫਲਾਈਨ ਅਣਅਧਿਕਾਰਤ ਛਪਾਈ ‘ਤੇ ਰੋਕ ਲਗਾਈ ਜਾਂਦੀ ਹੈ।
ਇਸ ਨੂੰ ਹੁਕਮ ਦਿੱਤਾ ਜਾਂਦਾ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਿੱਜੀ ਤੌਰ ‘ਤੇ ਅੱਜ ਤੋਂ ਇਕ ਮਹੀਨੇ ਦੇ ਅੰਦਰ-ਅੰਦਰ ਪੇਸ਼ ਹੋ ਕੇ ਇਸ ਕਾਰਜ ਸਬੰਧੀ ਸਾਰਾ ਰਿਕਾਰਡ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹਾਜ਼ਰ ਕਰੇ। ਇਸ ਦੇ ਪਿੱਛੇ ਆਪਣੀ ਮਨਸ਼ਾ ਪ੍ਰਗਟ ਕਰੇ ਤੇ ਇਸ ਮਾਮਲੇ ਪਿੱਛੇ ਕੰਮ ਕਰਦੀ ਟੀਮ ਦੇ ਨਾਂ ਨਸ਼ਰ ਕਰੇ। ਜਿੰਨਾ ਚਿਰ ਉਹ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਨਹੀਂ ਹੁੰਦਾ, ਉਸ ਨੂੰ ਤਨਖਾਹੀਆ ਘੋਸ਼ਿਤ ਕੀਤਾ ਜਾਂਦਾ ਹੈ। ਸਮੂਹ ਸਿੱਖਾਂ ਨੂੰ ਹੁਕਮ ਹੈ ਕਿ ਇਸ ਨੂੰ ਕੋਈ ਮੂੰਹ ਨਾ ਲਗਾਵੇ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਇਸੇ ਤਰ੍ਹਾਂ ਇੰਟਰਨੈੱਟ ’ਤੇ ਚੱਲ ਰਹੀਆਂ ਗੁਰਬਾਣੀ ਸਬੰਧੀ 21 ਐਪਸ ਵਿੱਚ ਤਰੁੱਟੀਆਂ ਕਾਰਨ ਸ਼੍ਰੋਮਣੀ ਕਮੇਟੀ ਨੂੰ ਇਨ੍ਹਾਂ ਵਿੱਚ ਸੁਧਾਈ ਕਰਾਉਣ ਦੇ ਆਦੇਸ਼ ਦਿੱਤੇ ਗਏ ਹਨ। ਜੇਕਰ ਕੋਈ ਅਜਿਹਾ ਨਹੀਂ ਕਰਦਾ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰ ਕੇ ਐਪਜ਼ ਨੂੰ ਬੰਦ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਗੁਰਬਾਣੀ ਸਬੰਧੀ ਇੰਟਰਨੈੱਟ ’ਤੇ ਕਈ ਐਪਜ਼ ਚੱਲ ਰਹੀਆਂ ਹਨ ਪਰ ਅਕਾਲ ਤਖ਼ਤ ਵੱਲੋਂ 21 ਐਪਜ਼ ਦੀ ਜਾਂਚ ਕਰਵਾਈ ਗਈ ਹੈ ਜਿਸ ਵਿੱਚ ਸਿਰਫ਼ ਨਿਤਨੇਮ ਦੀਆਂ ਬਾਣੀਆਂ ਵਿੱਚ ਤਰੁੱਟੀਆਂ ਸਾਹਮਣੇ ਆਈਆਂ ਹਨ ਜਿਨ੍ਹਾਂ ਨੂੰ ਠੀਕ ਕਰਨਾ ਜ਼ਰੂਰੀ ਹੈ।