ਮੋਹਾਲੀ ਦੇ ਸੈਕਟਰ-77 ਸਥਿਤ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਦੇ ਮੁੱਖ ਦਫ਼ਤਰ ਦੀ ਇਮਾਰਤ ਨੇੜੇ ਸੋਮਵਾਰ ਸ਼ਾਮ ਕਰੀਬ 7.30 ਵਜੇ ਜ਼ੋਰਦਾਰ ਧਮਾਕਾ ਹੋਇਆ, ਪਰ ਇਸ ਵਿੱਚ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ । ਧਮਾਕੇ ਵਾਲੀ ਥਾਂ ਤੋਂ ਰਾਕੇਟ ਵਰਗੀ ਕੋਈ ਚੀਜ਼ ਬਰਾਮਦ ਹੋਈ ਹੈ। ਇਸ ਘਟਨਾ ਤੋਂ ਬਾਅਦ ਘਟਨਾ ਵਾਲੀ ਥਾਂ ‘ਤੇ ਘੇਰਾਬੰਦੀ ਕਰ ਕੇ ਵੱਡੀ ਗਿਣਤੀ ਵਿੱਚ ਫ਼ੋਰਸ ਤਾਇਨਾਤ ਕੀਤੀ ਗਈ ਹੈ। ਸਾਰੇ ਆਸ-ਪਾਸ ਦੇ ਖੇਤਰ ਨੂੰ ਸੀਲ ਕਰ ਦਿੱਤਾ ਗਿਆ ਹੈ।
ਇਸ ਬਲਾਸਟ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਚਿਤਾਵਨੀ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਕਿ ਜਿਸ ਕਿਸੇ ਨੇ ਵੀ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਡੀਜੀਪੀ ਤੋਂ ਧਮਾਕੇ ਸਬੰਧੀ ਰਿਪੋਰਟ ਮੰਗ ਲਈ ਹੈ।
ਉੱਥੇ ਹੀ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਮੋਹਾਲੀ ਬ੍ਲਾਸ੍ਟ ਨੂੰ ਕਾਇਰਾਨਾ ਹਰਕਤ ਦੱਸਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਉਨ੍ਹਾਂ ਲੋਕਾਂ ਦੇ ਮਨਸੂਬੇ ਪੂਰੇ ਨਹੀਂ ਹੋਣ ਦੇਵੇਗੀ। ਪੰਜਾਬ ਦੇ ਸਭ ਲੋਕਾਂ ਨਾਲ ਮਿਲ ਕੇ ਹਰ ਹਾਲਾਤ ਵਿੱਚ ਸ਼ਾਂਤੀ ਕਾਇਮ ਰੱਖੀ ਜਾਵੇਗੀ ਤੇ ਦੋਸ਼ੀਆਂ ਨੂੰ ਸਖਤ ਸਜ਼ਾ ਦਿਵਾਈ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: