ਬੀਤੀ ਦੇਰ ਸ਼ਾਮ ਮੋਹਾਲੀ ਵਿੱਚ ਹੋਏ ਧਮਾਕੇ ਦੀ ਆਮ ਆਦਮੀ ਪਾਰਟੀ ਦੇ ਆਗੂ ਤੇ ਰਾਜ ਸਭਾ ਤੋਂ ਪੰਜਾਬ ਸੰਸਦ ਮੈਂਬਰ ਰਾਘਵ ਚੱਢਾ ਨੇ ਨਿਖੇਧੀ ਕੀਤੀ। ਉਨ੍ਹਾਂ ਇਸ ਨੂੰ ਪੰਜਾਬ ਦੀ ਸ਼ਾਂਤੀ ਭੰਗ ਕਰਨ ਲਈ ਇੱਕ ਕਾਇਰਾਨਾ ਹਰਕਤ ਦੱਸਿਆ।
ਰਾਘਵ ਚੱਢਾ ਨੇ ਟਵੀਟ ਕਰਕੇ ਕਿਹਾ ਕਿ ਮੋਹਾਲੀ ਵਿੱਚ ਧਮਾਕਾ ਉਨ੍ਹਾਂ ਤਾਕਤਾਂ ਵੱਲੋਂ ਕਾਇਰਾਨਾ ਕਾਰਾ ਹੈ, ਜੋ ਸੂਬੇ ਦੀ ਅਮਨ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੀਆਂ ਹਨ। ਪੰਜਾਬ ਸਰਕਾਰ ਇਸ ਮਾਮਲੇ ਵਿੱਚ ਸ਼ਾਮਲ ਲੋਕਾਂ ਨੂੰ ਬਖਸ਼ੇਗੀ ਨਹੀਂ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਦੱਸ ਦੇਈਏ ਕਿ ਦੱਸ ਦੇਈਏ ਕਿ ਮੋਹਾਲੀ ਸਥਿਤ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਇਹ ਹਮਲਾ ਸੋਮਵਾਰ ਸ਼ਾਮ 7.45 ਵਜੇ ਹੋਇਆ । ਜਦੋਂ ਇਹ ਹਮਲਾ ਹੋਇਆ, ਉਸ ਸਮੇਂ ਸਿਰਫ਼ ਨਾਈਟ ਡਿਊਟੀ ਵਾਲੀ ਟੀਮ ਹੀ ਮੌਜੂਦ ਸੀ। ਇਸ ਕਾਰਨ ਕੋਈ ਵੱਡਾ ਜਾਨੀ ਨੁਕਸਾਨ ਨਹੀਂ ਹੋਇਆ । ਹੈੱਡਕੁਆਰਟਰ ਦੇ ਆਲੇ-ਦੁਆਲੇ ਇੱਕ ਪ੍ਰਾਈਵੇਟ ਹਸਪਤਾਲ ਅਤੇ ਸਕੂਲ ਵੀ ਹੈ।
ਪੁਲਿਸ ਨੇ ਇਸ ਮਾਮਲੇ ਵਿੱਚ ਅਣਪਛਾਤੇ ਹਮਲਾਵਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਤੋਂ ਬਾਅਦ ਖੁਫੀਆ ਵਿਭਾਗ ਇਲਾਕੇ ਵਿੱਚ ਸੀਸੀਟੀਵੀ ਫੁਟੇਜ, ਮੋਬਾਈਲ ਟਾਵਰ ਦੀ ਜਾਂਚ ਕਰ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਪੁਲਿਸ ਨੇ ਹਮਲੇ ਵੇਲੇ ਇੱਕ ਕਾਰ ਨੂੰ ਬਾਹਰ ਘੁੰਮਦੇ ਦੇਖਿਆ ਹੈ। ਇਸ ਕਾਰ ਤੋਂ ਹਮਲਾ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਹਮਲੇ ਤੋਂ ਬਾਅਦ ਇਹ ਕਾਰ ਉਥੋਂ ਗਾਇਬ ਹੋ ਗਈ। ਜਿਸ ਵਿੱਚ 2 ਸ਼ੱਕੀ ਦੱਸੇ ਜਾ ਰਹੇ ਹਨ ।