ਦਿੱਲੀ ਭਾਜਪਾ ਆਗੂ ਤਜਿੰਦਰ ਬੱਗਾ ਮਾਮਲੇ ਦੀ ਸੁਣਵਾਈ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਹੋਵੇਗੀ। ਇਸ ਦੌਰਾਨ ਦਿੱਲੀ ਅਤੇ ਹਰਿਆਣਾ ਵਿਚ ਪੰਜਾਬ ਪੁਲਿਸ ਨੂੰ ਡਿਟੇਨ ਕਰਨ ‘ਤੇ ਬਹਿਸ ਹੋਵੇਗੀ। ਦੂਜੇ ਪਾਸੇ ਬੱਗਾ ਦੀ ਗ੍ਰਿਫਤਾਰੀ ਬਾਰੇ ਵੀ ਫੈਸਲਾ ਹੋਵੇਗਾ, ਸੁਣਵਾਈ ਸਵੇਰੇ 11 ਵਜੇ ਸ਼ੁਰੂ ਹੋਵੇਗੀ, ਜਿਸ ਵਿੱਚ ਦਿੱਲੀ ਪੁਲਿਸ, ਹਰਿਆਣਾ ਅਤੇ ਪੰਜਾਬ ਸਰਕਾਰ ਦੇ ਵਕੀਲਾਂ ਵਿਚਾਲੇ ਬਹਿਸ ਹੋਵੇਗੀ।
ਬੱਗਾ ਵੱਲੋਂ ਅਰਵਿੰਦ ਕੇਜਰੀਵਾਲ ਖਿਲਾਫ ਕੀਤੀ ਗਈ ਟਿੱਪਣੀ ਤੋਂ ਬਾਅਦ ਮੋਹਾਲੀ ਦੇ ਸਟੇਟ ਸਾਈਬਰ ਕ੍ਰਾਈਮ ਥਾਣੇ ‘ਚ ਮਾਮਲਾ ਦਰਜ ਕੀਤਾ ਗਿਆ ਸੀ।
ਇਨ੍ਹਾਂ ਪੁਆਇੰਟਾਂ ‘ਤੇ ਹੋਵੇਗੀ ਸੁਣਵਾਈ-
- ਪੰਜਾਬ ਪੁਲਿਸ ਨੂੰ ਦਿੱਲੀ ਪੁਲਿਸ ਤੇ ਹਰਿਆਣਾ ਪੁਲਿਸ ਨੇ ਡਿਟੇਨ ਕੀਤਾ ਜਾਂ ਨਹੀ?
- ਤਜਿੰਦਰ ਬੱਗਾ ਦੀ ਗ੍ਰਿਫਤਾਰੀ ‘ਤੇ ਰੋਕ ਜਾਰੀ ਰਹੇਗੀ ਜਾਂ ਨਹੀਂ?
- ਪੰਜਾਬ ਸਰਕਾਰ ਨੇ ਦਿੱਲੀ ਪੁਲਿਸ ਤੇ ਤਜਿੰਦਰ ਬੱਗਾ ਨੂੰ ਪਾਰਟੀ ਬਣਾਉਣ ਦੀ ਕੀਤੀ ਮੰਗ ਹੈ?
ਤਜਿੰਦਰ ਬੱਗਾ ਨੇ ਕੇਸ ਖਾਰਿਜ ਕਰਨ ਲਈ ਹਾਈਕੋਰਟ ਨੂੰ ਪਟੀਸ਼ਨ ਦਿੱਤੀ ਹੈ । ਪੰਜਾਬ ਸਰਕਾਰ ਨੇ ਦਿੱਲੀ ਦੇ ਜਨਕਪੁਰੀ ਪੁਲਿਸ ਸਟੇਸ਼ਨ ਅਤੇ ਨੈਸ਼ਨਲ ਹਾਈਵੇਅ ਅਤੇ ਕੁਰੂਕਸ਼ੇਤਰ ਦੇ ਥਾਨੇਸਰ ਪੁਲਿਸ ਸਟੇਸ਼ਨ ਦੇ ਸੀਸੀਟੀਵੀ ਫੁਟੇਜ ਨੂੰ ਸੁਰੱਖਿਅਤ ਰੱਖਣ ਦੀ ਮੰਗ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਦੱਸ ਦੇਈਏ ਕਿ ਦਿੱਲੀ ਭਾਜਪਾ ਆਗੂ ਤਜਿੰਦਰ ਬੱਗਾ ਖ਼ਿਲਾਫ਼ ਮੁਹਾਲੀ ਅਦਾਲਤ ਨੇ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਸੀ। ਇਸ ਦੇ ਖਿਲਾਫ ਬੱਗਾ ਦੇ ਵਕੀਲ ਹਾਈਕੋਰਟ ਗਏ ਸਨ। ਅੱਧੀ ਰਾਤ ਦੀ ਸੁਣਵਾਈ ਦੌਰਾਨ ਹਾਈਕੋਰਟ ਨੇ ਬੱਗਾ ਦੀ ਗ੍ਰਿਫਤਾਰੀ ‘ਤੇ ਅੱਜ ਸਵੇਰੇ 11 ਵਜੇ ਤੱਕ ਰੋਕ ਲਗਾ ਦਿੱਤੀ।