ਸੱਤਾ ‘ਤੇ ਕਾਬਜ਼ ਹੁੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਪੂਰੇ ਐਕਸ਼ਨ ਮੋਡ ਵਿਚ ਹੈ। ਗੈਰ-ਕਾਨੂੰਨੀ ਕਾਰਵਾਈਆ ‘ਤੇ ਲਗਾਤਾਰ ਸਰਕਾਰ ਵੱਲੋਂ ਨਕੇਲ ਕੱਸੀ ਜਾ ਰਹੀ ਹੈ। ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੀ ਜਨਤਾ ਨਾਲ ਵਾਅਦਾ ਕੀਤਾ ਸੀ ਕਿ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਕੀਤਾ ਜਾਵੇਗਾ।
ਇਸੇ ਤਹਿਤ ਵੱਡਾ ਐਕਸ਼ਨ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਦੇ ਐੱਸ. ਪੀ. ਕਰਨਵੀਰ ਸਿੰਘ ਤੇ ਏ. ਐੱਸ. ਆਈ. ਦਵਿੰਦਰ ਸਿੰਘ ਖਿਲਾਫ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਕੇਸ ਦਰਜ ਕੀਤਾ ਹੈ। ਉਨ੍ਹਾਂ ‘ਤੇ 3 ਲੱਖ ਦੀ ਰਿਸ਼ਵਤ ਲੈਣ ਦੇ ਲੱਗੇ ਦੋਸ਼ ਲੱਗੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਐਸਪੀ ਕਰਨਵੀਰ ਸਿੰਘ ਸਿੰਘ ਹਸਨਦੀਪ ਸਿੰਘ ਦੇ ਕੇਸ ਨੂੰ ਸੰਭਾਲ ਰਹੇ ਸਨ, ਜੋ ਕਿ ਇੱਕ ਅਪਰਾਧਿਕ ਮਾਮਲੇ ਵਿੱਚ ਦੋਸ਼ੀ ਸੀ। ਇਹ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਹਸਨਦੀਪ ਸਿੰਘ ਨੇ ਸੰਗਰੂਰ ਦੇ ਐਸਐਸਪੀ ਮਨਦੀਪ ਸਿੰਘ ਸਿੱਧੂ ਨੂੰ ਸ਼ਿਕਾਇਤ ਕੀਤੀ ਕਿ ਐਸਪੀ ਸਿੰਘ ਨੇ 2 ਅਪ੍ਰੈਲ ਨੂੰ ਕੇਸ ਦਾ ਨਿਪਟਾਰਾ ਕਰਨ ਲਈ 3.5 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ। ਬਾਅਦ ਵਿੱਚ ਐਸਪੀ ਦਫ਼ਤਰ ਵਿੱਚ ਰੀਡਰ ਏਐਸਆਈ ਦਵਿੰਦਰ ਸਿੰਘ ਨੇ 3 ਲੱਖ ਰੁਪਏ ਵਿੱਚ ਮਾਮਲਾ ਨਿਪਟਾਇਆ।
ਹਸਨਦੀਪ ਸਿੰਘ ਨੇ ਰਿਸ਼ਵਤ ਦੀ ਰਕਮ ਏਐਸਆਈ ਦਵਿੰਦਰ ਸਿੰਘ ਨੂੰ ਦਿੱਤੀ, ਜਿਸ ਨੇ ਇਸ ਨੂੰ ਆਪਣੇ ਦਫ਼ਤਰ ਵਿੱਚ ਐਸਪੀ ਕੋਲ ਭੇਜ ਦਿੱਤਾ। ਸੰਗਰੂਰ ਦੇ ਐਸਐਸਪੀ ਨੇ ਅੱਗੇ ਦੱਸਿਆ ਕਿ ਐਸਪੀ ਕਰਨਵੀਰ ਸਿੰਘ 10 ਮਈ ਨੂੰ ਆਪਣੇ ਸਹਾਇਕ ਏਐਸਆਈ ਦਵਿੰਦਰ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਫਰਾਰ ਹੋ ਗਿਆ ਸੀ। ਜਦੋਂਕਿ ਪੁਲਿਸ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ, 2018 ਦੀਆਂ ਸਬੰਧਤ ਧਾਰਾਵਾਂ ਤਹਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਕੇਸ ਦਰਜ ਕਰ ਲਿਆ ਹੈ, ਉਨ੍ਹਾਂ ਨੇ ਵੱਡੇ ਪੱਧਰ ‘ਤੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਐਸਐਸਪੀ ਸਿੱਧੂ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਤਾਜ਼ਾ ਘਟਨਾ ਤੋਂ ਬਾਅਦ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਾ ਕਰਨ ਦੇ ਆਪਣੇ ਆਦੇਸ਼ ਨੂੰ ਦੁਹਰਾਇਆ ਹੈ ਅਤੇ ਚੇਤਾਵਨੀ ਦਿੱਤੀ ਹੈ ਕਿ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਦੱਸ ਦੇਈਏ ਕਿ ਪੰਜਾਬ ਪੁਲਿਸ ਵੱਲੋਂ ਜਿਸ ASI ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਉਹ ਵਿਵਾਦਤ ਅਫਸਰ ਹੈ। ਇਸ ਤੋਂ ਪਹਿਲਾਂ ਪਿਛਲੇ ਸਾਲ ਮਈ ‘ਚ ਉਸ ਨੂੰ ਅੱਤਵਾਦੀ ਸੰਗਠਨਾਂ ਨਾਲ ਕਥਿਤ ਸਬੰਧਾਂ ਦੇ ਦੋਸ਼ ‘ਚ NIA ਨੇ ਗ੍ਰਿਫਤਾਰ ਕੀਤਾ ਸੀ। ਕੇਂਦਰ ਸਰਕਾਰ ਨੇ ਵੀ ਉਨ੍ਹਾਂ ਨੂੰ ਅਹੁਦੇ ਤੋਂ ਬਰਖਾਸਤ ਕਰਨ ਦਾ ਹੁਕਮ ਜਾਰੀ ਕੀਤਾ ਸੀ।