ਮੋਹਾਲੀ ਬਲਾਸਟ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਪੁਲਿਸ ਵੱਲੋਂ ਰਾਕੇਟ ਲਾਂਚਰ ਬਰਾਮਦ ਕਰ ਲਿਆ ਗਿਆ ਹੈ ਤੇ ਕਈ ਵਿਅਕਤੀ ਵੀ ਗ੍ਰਿਫਤਾਰ ਕੀਤੇ ਗਏ ਹਨ। ਇਕ ਹੋਰ ਅਪਡੇਟ ਇਹ ਵੀ ਸਾਹਮਣੇ ਆਇਆ ਹੈ ਕਿ ਜਿਸ ਸਮੇਂ ਮੋਹਾਲੀ ਦੇ ਇੰਟੈਲੀਜੈਂਸ ਦਫਤਰ ਦੇ ਬਾਹਰ ਧਮਾਕਾ ਹੋਇਆ ਉਸ ਸਮੇਂ 100 ਤੋਂ ਵੱਧ ਮੁਲਾਜ਼ਮ ਦਫਤਰ ਵਿਚ ਹਾਜ਼ਰ ਸਨ।
ਇਸ ਮਾਮਲੇ ਵਿਚ ਇੱਕ ਸ਼ੱਕੀ ਨੂੰ ਅੰਬਾਲੇ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਉਸ ਕੋਲੋਂ ਪੁੱਛਗਿਛ ਕੀਤੀ ਜਾ ਰਹੀ ਹੈ। ਡੀਜੀਪੀ ਵੱਲੋਂ ਵੀ ਬਿਆਨ ਦਿੱਤਾ ਗਿਆ ਹੈ ਕਿ ਸਾਡੇ ਕੋਲ ਅਹਿਮ ਸੁਰਾਗ ਮਿਲ ਗਏ ਹਨ ਤੇ ਜਲਦ ਹੀ ਮਾਮਲੇ ਨੂੰ ਸੁਲਝਾ ਲਿਆ ਜਾਵੇਗਾ ਪਰ ਅਜੇ ਇਹ ਪੂਰੀ ਤਰ੍ਹਾਂ ਤੋਂ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਹਮਲਾ ਕਿਸ ਵੱਲੋਂ ਕੀਤਾ ਗਿਆ ਹੈ ਪਰ ਲਗਾਤਾਰ ਸੀਨੀਅਰ ਅਧਿਕਾਰੀਆਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਕੋਲ ਕਈ ਅਹਿਮ ਸੁਰਾਗ ਹਨ ਜਿਨ੍ਹਾਂ ਦੇ ਆਧਾਰ ‘ਤੇ ਘਟਨਾ ਲਈ ਜ਼ਿੰਮੇਵਾਰ ਮਾਸਟਰ ਮਾਈਂਡ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਗਾਤਾਰ ਇਸ ਪੂਰੇ ਮਾਮਲੇ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਮੋਹਾਲੀ ਦੇ ਇੰਟੈਲੀਜੈਂਸ ਦਫਤਰ ਦੇ ਬਾਹਰ ਰਾਕੇਟ ਲਾਂਚਰ ਨਾਲ ਹਮਲਾ ਕੀਤਾ ਜਾਣਾ ਬਹੁਤ ਹੀ ਚਿੰਤਾਜਨਕ ਹੈ, ਜੋ ਕਿ ਹਰ ਇਕ ਦੇ ਜ਼ੇਹਨ ਵਿਚ ਇਹ ਸਵਾਲ ਖੜ੍ਹਾ ਕਰਦਾ ਹੈ ਕਿ ਜੇਕਰ ਸੁਰੱਖਿਆ ਏਜੰਸੀਆਂ ਹੀ ਸੁਰੱਖਿਅਤ ਨਹੀਂ ਹਨ ਤਾਂ ਆਮ ਲੋਕਾਂ ਦੇ ਜਾਨ-ਮਾਲ ਦੀ ਰੱਖਿਆ ਕੌਣ ਕਰੇਗਾ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਦੱਸ ਦੇਈਏ ਕਿ ਬੀਤੇ ਦਿਨੀਂ ਲਗਭਗ 7.45 ਵਜੇ ਮੋਹਾਲੀ ਦੇ ਸੈਕਟਰ-77 ਦੇ ਇੰਟੈਲੀਜੈਂਸ ਹੈੱਡਕੁਆਰਟਰ ਦੇ ਬਾਹਰ ਵੱਡਾ ਧਮਾਕਾ ਹੋਇਆ। ਇਹ ਧਮਾਕਾ ਬਿਲਡਿੰਗ ਦੀ ਤੀਜੀ ਮੰਜ਼ਿਲ ਵਿਚ ਹੋਇਆ ਜਿਸ ਦੌਰਾਨ ਕਈ ਸ਼ੀਸ਼ੇ ਟੁੱਟ ਗਏ ਸਨ ਜਦੋਂ ਕਿ ਕੋਈ ਵੱਡਾ ਨੁਕਸਾਨ ਹੋਣੋਂ ਬਚ ਗਿਆ ਸੀ।