ਹਿਮਾਚਲ ਪ੍ਰਦੇਸ਼ ਦੀ ਵਿਧਾਨ ਸਭਾ ਦੇ ਗੇਟ ‘ਤੇ ਖਾਲਿਸਤਾਨੀ ਝੰਡੇ ਲਾਉਣ ਦੇ ਮਾਮਲੇ ਵਿੱਚ ਹਿਮਾਚਲ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਮੁੱਖ ਮੰਤਰੀ ਨੇ ਜੈਰਾਮ ਠਾਕੁਰ ਨੇ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਇਸ ਦੀ ਪੁਸ਼ਟੀ ਕਰਦੇ ਦੱਸਿਆ ਕਿ ਵਿਧਾਨ ਸਭਾ ਦੇ ਗੇਟ ‘ਤੇ ਖਾਲਿਸਤਾਨੀ ਝੰਡੇ ਲਾਉਣ ਦੇ ਮਾਮਲੇ ਵਿੱਚ ਦੋ ਮੁਲਜ਼ਮਾਂ ਵਿੱਚੋਂ ਇੱਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਮੁੱਖ ਮੰਤਰੀ ਜੈਰਾਮ ਠਾਕੁਰ ਦਾ ਕਹਿਣਾ ਹੈ ਕਿ ਉਹ ਗੁਰਪਤਵੰਤ ਸਿੰਘ ਪੰਨੂ ਨੂੰ ਗੰਭੀਰਤਾ ਨਾਲ ਨਹੀਂ ਲੈਂਦੇ । ਉਨ੍ਹਾਂ ਕਿਹਾ ਹੈ ਕਿ ਹਿਮਾਚਲ ਸਰਕਾਰ ਇਸ ਮਾਮਲੇ ਵਿੱਚ ਸਖਤੀ ਨਾਲ ਕਾਰਵਾਈ ਕਰ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਬੁੱਧਵਾਰ ਸਵੇਰੇ ਵਿਮੁਕਤ ਰੰਜਨ IPS, ਇੰਚਾਰਜ SIT ਦੀ ਨਿਗਰਾਨੀ ਹੇਠ ਮੋਰਿੰਡਾ ਵਿਖੇ ਛਾਪਾ ਮਾਰਿਆ ਗਿਆ ਤਾਂ ਹਰਬੀਰ ਸਿੰਘ ਉਰਫ ਰਾਜੂ ਨੂੰ ਮੋਰਿੰਡਾ ਤੋਂ ਗ੍ਰਿਫ਼ਤਾਰ ਕੀਤਾ ਹੈ ।
ਇਹ ਵੀ ਪੜ੍ਹੋ: ਮੋਹਾਲੀ ਬਲਾਸਟ ਮਾਮਲੇ ਨਾਲ ਜੁੜੀ ਵੱਡੀ ਖਬਰ, ਪੁਲਿਸ ਨੇ ਬਰਾਮਦ ਕੀਤਾ ਰਾਕੇਟ ਲਾਂਚਰ
ਉੱਥੇ ਹੀ ਜਦੋਂ ਹਿਮਾਚਲ ਪੁਲਿਸ ਨੇ ਪਿੰਡ ਰੁੜਕੀ ਹੀਰਾ ਥਾਣਾ ਸ੍ਰੀ ਚਮਕੌਰ ਸਾਹਿਬ ਜਿਲ੍ਹਾ ਰੋਪੜ ਵਿਖੇ ਦੂਜੇ ਮੁਲਜ਼ਮ ਪਰਮਜੀਤ ਸਿੰਘ ਦੇ ਘਰ ਪਿੰਡ ਛਾਪੇਮਾਰੀ ਕੀਤੀ ਤਾਂ ਉਹ ਪਰਮਜੀਤ ਨੂੰ ਗ੍ਰਿਫਤਾਰ ਕਰਨ ਵਿੱਚ ਅਸਫਲ ਰਹੀ।
ਦੱਸ ਦੇਈਏ ਕਿ ਐਤਵਾਰ ਸਵੇਰੇ ਧਰਮਸ਼ਾਲਾ ਵਿੱਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਮੁੱਖ ਗੇਟ ਅਤੇ ਚਾਰਦੀਵਾਰੀ ‘ਤੇ ‘ਖਾਲਿਸਤਾਨ’ ਝੰਡੇ ਲਗਾਏ ਜਾਣ ਦੀ ਘਟਨਾ ਸਾਹਮਣੇ ਆਈ ਸੀ । ਜਿਸ ਤੋਂ ਬਾਅਦ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਇਸ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਸੀ ਕਿ ਇਸ ਮਾਮਲੇ ਦੀ ਤੁਰੰਤ ਜਾਂਚ ਕਰਵਾਈ ਜਾਵੇਗੀ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: