ਕੋਰੋਨਾ ਦੇ ਮਾਮਲਿਆਂ ਦੇ ਇੱਕ ਵਾਰ ਫਿਰ ਵਧਣ ਨਾਲ ਰੇਲ ਮੁਸਾਫ਼ਰਾਂ ਲਈ ਵੀ ਕੋਰੋਨਾ ਪ੍ਰੋਟੋਕੋਲ ਦੁਬਾਰਾ ਵਾਪਸ ਆ ਰਿਹਾ ਹੈ। ਕੋਰੋਨਾ ਲਾਗ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਰੇਲਵੇ ਨੇ ਟਰੇਨ ‘ਚ ਸਫਰ ਕਰਦੇ ਸਮੇਂ ਯਾਤਰੀਆਂ ਲਈ ਮਾਸਕ ਪਹਿਨਣਾ ਫਿਰ ਤੋਂ ਲਾਜ਼ਮੀ ਕਰ ਦਿੱਤਾ ਹੈ।
ਰੇਲਵੇ ਬੋਰਡ ਦੇ ਕਾਰਜਕਾਰੀ ਨਿਰਦੇਸ਼ਕ ਯਾਤਰੀ ਨੀਰਜ ਸ਼ਰਮਾ ਨੇ ਸਾਰੇ ਜ਼ੋਨਾਂ ਦੇ ਚੀਫ ਕਮਰਸ਼ੀਅਲ ਮੈਨੇਜਰ (ਸੀਸੀਐਮ) ਨੂੰ ਪੱਤਰ ਭੇਜ ਕੇ ਬੋਰਡ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਇਆ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਟਰੇਨ ਵਿੱਚ ਸਫਰ ਕਰਦੇ ਸਮੇਂ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਗਿਆ ਹੈ।
ਰੇਲਵੇ ਨੇ ਕਿਹਾ ਹੈ ਕਿ ਕੇਂਦਰੀ ਗ੍ਰਹਿ ਮੰਤਰਾਲੇ ਅਤੇ ਸਿਹਤ ਮੰਤਰਾਲੇ ਵੱਲੋਂ ਕੋਵਿਡ ਬਾਰੇ 22 ਮਾਰਚ ਨੂੰ ਜਾਰੀ ਕੀਤੇ ਗਏ SOP ਦੀ ਪਾਲਣਾ ਕੀਤੀ ਜਾਵੇ। ਇੰਨਾ ਹੀ ਨਹੀਂ ਜੇ ਯਾਤਰੀ ਬਿਨਾਂ ਮਾਸਕ ਦੇ ਸਫਰ ਕਰਦੇ ਪਾਏ ਗਏ ਤਾਂ ਅਜਿਹੇ ਯਾਤਰੀਆਂ ‘ਤੇ ਜੁਰਮਾਨਾ ਲਗਾਇਆ ਜਾ ਸਕਦਾ ਹੈ। ਰੇਲਵੇ ਬੋਰਡ ਨੇ ਸਾਰੀਆਂ ਟਰੇਨਾਂ ਅਤੇ ਸਟੇਸ਼ਨਾਂ ‘ਤੇ ਯਾਤਰੀਆਂ ਲਈ ਮਾਸਕ ਪਹਿਨਣਾ ਜ਼ਰੂਰੀ ਕਰ ਦਿੱਤਾ ਹੈ। ਰੇਲਵੇ ਸਟਾਫ ਨੂੰ ਵੀ ਮਾਸਕ ਪਹਿਨਣ ਲਈ ਕਿਹਾ ਗਿਆ ਹੈ। ਇਸ ਸਬੰਧੀ ਜਾਗਰੂਕਤਾ ਮੁਹਿੰਮ ਵੀ ਚਲਾਈ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਤੁਹਾਨੂੰ ਦੱਸ ਦੇਈਏ ਕਿ ਕੋਰੋਨਾ ਦੇ ਮਾਮਲੇ ਘੱਟ ਹੋਣ ਤੋਂ ਬਾਅਦ ਰੇਲਵੇ ਨੇ ਮਾਸਕ ਪਾਉਣ ਦੀ ਲੋੜ ਨੂੰ ਖਤਮ ਕਰ ਦਿੱਤਾ ਸੀ। ਉਦੋਂ ਤੋਂ ਰੇਲਵੇ ਯਾਤਰੀ ਬਿਨਾਂ ਮਾਸਕ ਦੇ ਟਰੇਨ ‘ਚ ਸਫਰ ਕਰ ਸਕਦੇ ਸਨ। ਇਸ ਦੇ ਨਾਲ ਹੀ ਮਾਸਕ ਤੋਂ ਇਲਾਵਾ ਰੇਲਵੇ ‘ਚ ਪਹਿਲਾਂ ਵਾਂਗ ਪੈਂਟਰੀ ਅਤੇ ਬੈਡਿੰਗ ਦੇਣ ਦਾ ਵੀ ਫੈਸਲਾ ਕੀਤਾ ਗਿਆ ਸੀ ਪਰ ਹੁਣ ਦੇਸ਼ ‘ਚ ਕੋਰੋਨਾ ਦੀ ਵਧਦੀ ਰਫਤਾਰ ਕਾਰਨ ਰੇਲਵੇ ਫਿਰ ਤੋਂ ਕੋਵਿਡ ਪ੍ਰੋਟੋਕੋਲ ਵੱਲ ਵਧ ਰਿਹਾ ਹੈ। ਇਸ ਸਿਲਸਿਲੇ ਵਿੱਚ ਮਾਸਕ ਪਹਿਨ ਕੇ ਯਾਤਰਾ ਕਰਨਾ ਦੁਬਾਰਾ ਲਾਜ਼ਮੀ ਕਰ ਦਿੱਤਾ ਗਿਆ ਹੈ।