ਸੱਤਾ ‘ਤੇ ਕਾਬਜ਼ ਹੁੰਦਿਆਂ ਹੀ ਆਮ ਆਦਮੀ ਪਾਰਟੀ ਵੱਲੋਂ ਲਗਾਤਾਰ ਵੱਡੇ ਫੈਸਲੇ ਲਏ ਜਾ ਰਹੇ ਹਨ। ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਵੱਲੋਂ ਇੱਕ ਹੋਰ ਵੱਡਾ ਝਟਕਾ ਸਾਬਕਾ ਮੰਤਰੀਆਂ ਤੇ ਵਿਧਾਇਕਾਂ ਨੂੰ ਦਿੱਤਾ ਗਿਆ ਹੈ। ਮਾਨ ਸਰਕਾਰ ਵੱਲੋਂ ਕੁਝ ਸਾਬਕਾ ਮੰਤਰੀਆਂ ਤੇ ਵਿਧਾਇਕਾਂ ਦੀ Z+ ਤੇ Y ਸਕਿਓਰਿਟੀ ਵਾਪਸ ਲੈ ਲਈ ਗਈ ਹੈ।
ਜਿਨ੍ਹਾਂ ਮੰਤਰੀਆਂ ਦੀ ਸਕਿਓਰਿਟੀ ਵਾਪਿਸ ਲਈ ਗਈ ਹੈ ਉਨ੍ਹਾਂ ਵਿਚ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓ. ਪੀ. ਸੋਨੀ, ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ, ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ, ਸਾਬਕਾ ਸਾਂਸਦ ਮੈਂਬਰ ਸੁਨੀਲ ਜਾਖੜ, ਸਾਬਕਾ ਵਿਧਾਇਕ ਪਰਮਿੰਦਰ ਪਿੰਕੀ, ਰਾਜਿੰਦਰ ਕੌਰ ਭੱਠਲ, ਨਵਤੇਜ ਚੀਮਾ ਤੇ ਕੇਵਲ ਢਿੱਲੋਂ ਸ਼ਾਮਲ ਹਨ। ਇਨ੍ਹਾਂ ਸਾਰੇ ਮੰਤਰੀਆਂ ਤੋਂ ਜ਼ੈੱਡ ਸਕਿਓਰਿਟੀ ਵਾਪਸ ਲੈ ਲਈ ਗਈ ਹੈ।
ਦੱਸ ਦੇਈਏ ਕਿ ਇਨ੍ਹਾਂ ਮੰਤਰੀਆਂ ਤੇ ਵਿਧਾਇਕਾਂ ਦੀ ਸੁਰੱਖਿਆ ਲਈ 127 ਪੁਲਿਸ ਮੁਲਾਜ਼ਮ ਲਗਾਏ ਗਏ ਸਨ ਜਿਨ੍ਹਾਂ ਨੂੰ ਹੁਣ ਪੰਜਾਬ ਦੇ ਲੋਕਾਂ ਦੀ ਸੇਵਾ ਲਈ ਲਗਾਇਆ ਜਾਵੇਗਾ। ਪਹਿਲਾਂ ਇਨ੍ਹਾਂ ਨੂੰ Z+ ਸਕਿਓਰਿਟੀ ਦਿੱਤੀ ਗਈ ਸੀ ਜਿਸ ਨੂੰ ਹਟਾ ਦਿੱਤਾ ਗਿਆ ਹੈ ਜਿਸ ਨਾਲ ਪੁਰਾਣੇ ਮੰਤਰੀਆਂ ਤੇ ਵਿਧਾਇਕਾਂ ਨੂੰ ਵੱਡਾ ਝਟਕਾ ਲੱਗਾ ਹੈ। ਸੂਬਾ ਸਰਕਾਰ ਵੱਲੋਂ ਇਸ ਲਈ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ ।
ਵੀਡੀਓ ਲਈ ਕਲਿੱਕ ਕਰੋ -: