ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੀ ਜਨਤਾ ਨਾਲ ਵਾਅਦਾ ਕੀਤਾ ਗਿਆ ਸੀ ਕਿ ਸੱਤਾ ਸੰਭਾਲਦਿਆਂ ਹੀ ਸੂਬੇ ਵਿਚ ਹੋ ਰਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ‘ਆਪ’ ਨੂੰ ਸੱਤਾ ਵਿਚ ਆਇਆ ਅਜੇ 2 ਮਹੀਨਿਆਂ ਦਾ ਹੀ ਸਮਾਂ ਹੋਇਆ ਹੈ ਪਰ ਉਸ ਵੱਲੋਂ ਲਗਾਤਾਰ ਗੈਰ-ਕਾਨੂੰਨੀ ਮਾਈਨਿੰਗ ਨੂੰ ਲੈ ਕੇ ਕਾਰਵਾਈ ਕੀਤੀ ਜਾ ਰਹੀ ਹੈ।
ਇਸੇ ਤਹਿਤ ਅੱਜ ਹੁਸ਼ਿਆਰਪੁਰ ਦੇ ਬਸੀ ਕਿੱਕਰਾਂ ਵਿੱਚ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਐੱਸਐੱਸਪੀ ਵੱਲੋਂ ਗਠਿਤ ਕੀਤੀ ਗਈ ਸਪੈਸ਼ਲ ਬ੍ਰਾਂਚ ਟੀਮ ਨੇ ਮੌਕੇ ਤੋਂ ਮਾਈਨਿੰਗ ਕਰਦੇ ਹੋਏ ਤਿੰਨ ਟਿੱਪਰ ਤਿੰਨ ਜੇਸੀਬੀ ਕਾਬੂ ਕੀਤੀਆਂ। ਜਾਣਕਾਰੀ ਮੁਤਾਬਕ ਬਸੀ ਕਿੱਕਰਾਂ ਦੇ ਮਾਈਨਿੰਗ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਲੋਕ ਗੈਰ-ਕਾਨੂੰਨੀ ਮਾਈਨਿੰਗ ਕਰ ਰਹੇ ਹਨ ਜਿਸ ਦੇ ਮੱਦੇਨਜ਼ਰ ਸਪੈਸ਼ਲ ਬ੍ਰਾਂਚ ਟੀਮ ਵੱਲੋਂ ਮੌਕੇ ‘ਤੇ ਜਾ ਕੇ ਸਾਰੀ ਸਥਿਤੀ ਦਾ ਜਾਇਜ਼ਾ ਲਿਆ ਗਿਆ ਅਤੇ ਤਿੰਨ ਟਿੱਪਰ, ਜੇਸੀਬੀ ਮਸ਼ੀਨਾਂ ਤੇ ਟਰੱਕ ਜ਼ਬਤ ਕਰ ਲਿਆ ਗਿਆ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਵੱਲੋਂ ਸਖਤ ਨਿਰਦੇਸ਼ ਦਿੱਤੇ ਗਏ ਹਨ ਕਿ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਤੇ ਜੇਕਰ ਕੋਈ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਤੁਰੰਤ ਉਸ ‘ਤੇ ਨਕੇਲ ਕੱਸੀ ਜਾਵੇ। ਹੁਸ਼ਿਆਰਪੁਰ ਦੇ ਬਸੀ ਕਿੱਕਰਾਂ ਵਿਚ ਮਾਈਨਿੰਗ ਅਧਿਕਾਰੀ ਨੇ ਇਹ ਵੀ ਜਾਣਕਾਰੀ ਦਿੱਤੀ ਹੈ ਕਿ ਜਦੋਂ ਉਨ੍ਹਾਂ ਮੌਕੇ ‘ਤੇ ਪਹੁੰਚ ਕੇ ਉਨ੍ਹਾਂ ਕੋਲੋਂ ਮਾਈਨਿੰਗ ਕਰ ਰਹੇ ਵਿਅਕਤੀਆਂ ਤੋਂ ਕਾਗਜ਼ਾਤ ਮੰਗੇ ਤਾਂ ਉਨ੍ਹਾਂ ਕੋਲੋਂ ਪੂਰੇ ਕਾਗਜ਼ਾਤ ਵੀ ਨਹੀਂ ਸਨ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਸੂਬਾ ਸਰਕਾਰ ਵੱਲੋਂ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾ ਚੁੱਕੀ ਹੈ ਤੇ ਲਗਾਤਾਰ ਮਾਈਨਿੰਗ ਅਧਿਕਾਰੀਆਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ।