ਸਾਲ 2015 ਦੇ ਬਰਗਾੜੀ ਬੇਅਦਬੀ ਕੇਸ ਵਿਚ ਚਾਰਜਸ਼ੀਟ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੇ ਵਿਵਾਦਿਤ ਪੋਸਟਰ ਲਗਾਉਣ ਤੇ ਪਾਵਨ ਸਰੂਪ ਦੀ ਬੇਅਦਬੀ ਕਰਨ ਦੇ ਕੇਸਾਂ ਵਿਚ ਸੀਜੇਐੱਮ ਦੀ ਅਦਾਲਤ ਵਿਚ ਜ਼ਮਾਨਤ ਪਟੀਸ਼ਨ ਦਾਖਲ ਕੀਤੀ ਸੀ ਜਿਸ ਨੂੰ ਅਦਾਲਤ ਵੱਲੋਂ ਮਨਜ਼ੂਰ ਕਰ ਲਿਆ ਗਿਆ ਹੈ।
ਬੇਅਦਬੀ ਕੇਸ ਨਾਲ ਜੁੜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਚੋਰੀ ਕਰਨ ਵਾਲੇ ਕੇਸ ਵਿਚ ਡੇਰਾ ਮੁਖੀ ਨੂੰ ਪਹਿਲਾਂ ਤੋਂ ਹੀ ਜ਼ਮਾਨਤ ਮਿਲੀ ਸੀ ਤੇ ਇਸ ਕੇਸ ਵਿਚ ਉਹ ਹੇਠਲੀ ਅਦਾਲਤ ਵਿਚ ਜ਼ਮਾਨਤੀ ਬਾਡ ਵੀ ਭਰ ਚੁੱਕੇ ਹਨ ਜਦੋਂਕਿ ਬਾਕੀ ਦੋਵੇਂ ਕੇਸਾਂ ਵਿਚ ਜ਼ਮਾਨਤ ਲਈ ਡੇਰਾ ਮੁਖੀ ਨੇ ਪਟੀਸ਼ਨ ਦਾਖਲ ਕੀਤੀ ਹੋਈ ਸੀ।
ਵੀਡੀਓ ਲਈ ਕਲਿੱਕ ਕਰੋ -: