ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਦੇ ਬਰਾੜ ਵਿੱਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਐਨਕਾਊਂਟਰ ਜਾਰੀ ਹੈ। ਇਸ ਮੁਠਭੇੜ ਵਿੱਚ ਸੁਰੱਖਿਆ ਬਲਾਂ ਨੇ 2 ਅੱਤਵਾਦੀ ਢੇਰ ਕਰ ਦਿੱਤੇ ਹਨ। ਅੱਜ ਹੀ ਇੱਕ ਹੋਰ ਅੱਤਵਾਦੀ ਐਨਕਾਊਂਟਰ ਵਿੱਚ ਮਾਰਿਆ ਗਿਆ ਸੀ। ਸੂਤਰਾਂ ਮੁਤਾਬਕ ਇਹ ਤਿੰਨੋਂ ਹੀ ਅੱਤਵਾਦੀ ਕਸ਼ਮੀਰੀ ਪੰਡਤ ਰਾਹੁਲ ਭੱਟ ਦੇ ਕਤਲ ਵਿੱਚ ਸ਼ਾਮਲ ਸਨ।
ਮਾਰੇ ਗਏ ਅੱਤਵਾਦੀ ਪਾਕਿਸਤਾਨੀ ਹਨ ਜਿਨ੍ਹਾਂ ਦੀ ਪਛਾਣ ਫੈਜ਼ਲ ਉਰਫ਼ ਸਿਕੰਦਰ ਤੇ ਅਬੂ ਉਕਾਸਾ ਵਜੋਂ ਹੋਈ ਹੈ। ਸਰਕਾਰੀ ਕਰਮਚਾਰੀ ਰਾਹੁਲ ਭੱਟ ਦਾ ਵੀਰਵਾਰ ਨੂੰ ਅੱਤਵਾਦੀਆਂ ਨੇ ਦਫਤਰ ਵਿੱਚ ਵੜ ਕੇ ਕਤਲ ਕਰ ਦਿੱਤਾ ਸੀ। ਰਾਹੁਲ ਭੱਟ (35) ਪ੍ਰਵਾਸੀ ਪੰਡਤਾਂ ਦੇ ਰੋਜ਼ਗਾਰ ਲਈ ਦਿੱਤੇ ਗਏ ਵਿਸ਼ੇਸ਼ ਪੈਕੇਜ ਤਹਿਤ ਤਹਿਸੀਲਦਾਰ ਦਫਤਰ ਵਿੱਚ ਤਾਇਨਾਤ ਸੀ। ਅੱਤਵਾਦੀਆਂ ਨੇ ਚਡੂਰਾ ਸ਼ਹਿਰ ਵਿੱਚ ਤਹਿਸੀਲ ਦਫਤਰ ਦੇ ਅੰਦਰ ਵੜ ਕੇ ਸ਼ਾਮ 4 ਵਜੇ ਰਾਹੁਲ ਭੱਟ ਨੂੰ ਗੋਲੀ ਮਾਰੀ ਸੀ। ਭੱਟ ਨੂੰ ਪ੍ਰਵਾਸੀਆਂ ਲਈ ਵਿਸ਼ੇਸ਼ ਨਿਯੋਜਨ ਪੈਕੇਜ ਦੇ ਤਹਿਤ 2010-11 ਵਿੱਚ ਕਲਰਕ ਵਜੋਂ ਸਰਕਾਰੀ ਨੌਕਰੀ ਮਿਲੀ ਸੀ।
ਦੂਜੇ ਪਾਸੇ ਬਾਂਦੀਪੋਰਾ ਵਿੱਚ ਸੁਰੱਖਿਆ ਬਲਾਂ ਨੂੰ ਇਲਾਕੇ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਇਲਾਕੇ ਵਿੱਚ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਸੀ। ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਜਦੋਂ ਫਾਇਰਿੰਗ ਸ਼ੁਰੂ ਕੀਤੀ ਤਾਂ ਆਪ੍ਰੇਸ਼ਨ ਮੁਠਭੇੜ ਵਿੱਚ ਤਬਦੀਲ ਹੋ ਗਿਆ।
ਜੰਮੂ-ਕਸ਼ਮੀਰ ਪੁਲਿਸ ਨੇ ਦੱਸਿਆ ਕਿ ਰਾਹੁਲ ਭੱਟ ਨਾਂ ਦੇ ਕਰਮਚਾਰੀ ‘ਤੇ ਅੱਤਵਾਦੀਆਂ ਨੇ ਦਫਤਰ ਵਿੱਚ ਵੜ ਕੇ ਫਾਇਰਿੰਗ ਕੀਤੀ। ਜ਼ਖਮੀ ਹਾਲਤ ਵਿੱਚ ਉਸ ਨੂੰ ਸ਼੍ਰੀਨਗਰ ਦੇ ਐੱਸ.ਐੱਮ.ਐੱਚ.ਐੱਸ. ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ। ਹਮਲੇ ਦੀ ਜ਼ਿੰਮੇਵਾਰੀ ਜੈਸ਼ ਨਾਲ ਸਬੰਧ ਅੱਤਵਾਦੀ ਸੰਗਠਨ ਕਸ਼ਮੀਰ ਟਾਈਗਰਸ (ਟੀ.ਆਰ.ਐੱਫ.) ਨੇ ਲਈ ਸੀ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਦੂਜੇ ਪਾਸੇ ਹੁਣ ਜੰਮੂ-ਕਸ਼ਮੀਰ ਸਰਕਾਰ ਨੇ ਰਾਹੁਲ ਭੱਟ ਦੀ ਹੱਤਿਆ ਦੀ ਜਾੰਚ ਲਈ ਐੱਸ.ਆਈ.ਟੀ. ਦਾ ਗਠਨ ਕੀਤਾ ਹੈ। ਇਸ ਦੇ ਨਾਲ ਹੀ ਸਰਾਕਰ ਨੇ ਰਾਹੁਲ ਭੱਟ ਦੀ ਪਤਨੀ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਰਾਹੁਲ ਦੀ ਧੀ ਦੀ ਪੜ੍ਹਾਈ ਦਾ ਪੂਰਾ ਖਰਚਾ ਵੀ ਸਰਕਾ ਹੀ ਚੁੱਕੇਗੀ।