UAE ਦੇ ਰਾਸ਼ਟਰਪਤੀ ਤੇ ਆਬੂਧਾਬੀ ਦੇ ਸ਼ਾਸਕ ਸ਼ੇਖ ਖਲੀਫਾ ਬਿਨ ਜਾਏਦ ਅਲ ਨਾਹਯਨ ਦਾ ਸ਼ੁੱਕਰਵਾਰ ਨੂੰ ਦਿਹਾਂਤ ਹੋ ਗਿਆ। ਇਸ ਸਬੰਧੀ ਗ੍ਰਹਿ ਮੰਤਰਾਲੇ ਭਾਰਤ ਸਰਕਾਰ ਨਵੀਂ ਦਿੱਲੀ ਵੱਲੋਂ ਸਮੂਹ ਰਾਜਾਂ ਦੇ ਮੁੱਖ ਸਕੱਤਰ ਸਾਹਿਬਾਨ ਨੂੰ 14.5.2022 ਦਾ ਇੱਕ ਦਿਨ ਦਾ ਰਾਜਸੀ ਸੋਗ ਰੱਖਣ ਅਤੇ ਰਾਸ਼ਟਰੀ ਝੰਡਾ ਅੱਧਾ ਝੁਕਾਉਣ ਦੇ ਹੁਕਮ ਦਿੱਤੇ ਗਏ ਹਨ।
ਪੰਜਾਬ ਸਰਕਾਰ ਵੱਲੋਂ ਇਸ ਲਈ ਪੱਤਰ ਜਾਰੀ ਕਰ ਦਿੱਤਾ ਗਿਆ ਹੈ ਤੇ ਲਿਖਿਆ ਗਿਆ ਹੈ ਕਿ ਮ੍ਰਿਤਕ ਸ਼ਖਸੀਅਤ ਦੇ ਸਤਿਕਾਰ ਨੂੰ ਮੁੱਖ ਰੱਖਦੇ ਹੋਏ ਸੂਬਾ ਸਰਕਾਰ ਵੱਲੋਂ ਅੱਜ ਯਾਨੀ 14.5.2022 ਨੂੰ ਪੰਜਾਬ ਰਾਜ ਵਿਚ ਰਾਜਸੀ ਸ਼ੋਕ ਐਲਾਨਿਆ ਜਾਂਦਾ ਹੈ। ਇਸ ਦਿਨ ਸਰਕਾਰੀ ਦਫਤਰਾਂ ਵਿਚ ਕੋਈ ਵੀ ਮਨੋਰੰਜਨ ਆਦਿ ਨਹੀਂ ਹੋਵੇਗਾ।

ਰਾਜ ਦੇ ਸਮੂਹ ਸਬੰਧਤ ਅਧਿਕਾਰੀਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਕਤ ਹਦਾਇਤਾਂ ਦੀ ਇਨ-ਬਿਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।
ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”























