ਪੰਜਾਬ ਵਿੱਚ ਫ਼ਸਲੀ ਵੰਨ-ਸੁਵੰਨਤਾ ਨੂੰ ਹੁਲਾਰਾ ਦੇਣ ਅਤੇ ਪਾਣੀ ਦੇ ਕੁਦਰਤੀ ਸਰੋਤਾਂ ਨੂੰ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਮੂੰਗੀ ਦੀ ਫ਼ਸਲ ਲਈ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦਾ ਐਲਾਨ ਕੀਤਾ ਗਿਆ ਹੈ ਜਿਸ ਤੋਂ ਬਾਅਦ ਪੰਜਾਬ ਵਿਚ ਮੂੰਗੀ ਦੀ ਪੈਦਾਵਾਰ ਵਧਣ ਦੇ ਆਸਾਰ ਹਨ।
ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਇਸ ਸਾਲ ਪੰਜਾਬ 4 ਲੱਖ ਕੁਇੰਟਲ ਮੂੰਗੀ ਦੀ ਪੈਦਾਵਾਰ ਕਰੇਗਾ। ਉਨ੍ਹਾਂ ਕਿਹਾ ਕਿ ਇਹ ਸਾਰਾ ਕੁਝ ਕਿਸਾਨ ਭਰਾਵਾਂ ਦੀ ਮਿਹਨਤ ਦਾ ਫਲ ਹੈ। ਅੱਜ ਤੱਕ ਉਨ੍ਹਾਂ ਨੂੰ ਕਿਸੇ ਸਰਕਾਰ ਨੇ ਫਸਲਾਂ ਦੇ ਬਦਲ ਹੀ ਨਹੀਂ ਦਿੱਤੇ….ਅਸੀਂ ਮੂੰਗੀ ‘ਤੇ ਐੱਮਐੱਸਪੀ ਦਿੱਤੀ ਤਾਂ ਕਿ ਫਸਲੀ ਵਿਭਿਨੰਤਾ ਨਾਲ ਪੰਜਾਬ ਤੇ ਸਾਡਾ ਪਾਣੀ ਦੋਵੇਂ ਆਉਣ ਵਾਲੀਆਂ ਪੀੜ੍ਹੀਆਂ ਲਈ ਬਚੇ।
ਇਸੇ ਨੂੰ ਲੈ ਕੇ ਆਪ ਆਗੂ ਅਨਮੋਲ ਗਗਨ ਮਾਨ ਨੇ ਵੀ ਟਵੀਟ ਕੀਤਾ ਤੇ ਕਿਹਾ ਕਿ ਪੰਜਾਬ ਵਿਚ ਇਸ ਸਾਲ ਮੂੰਗੀ ਦੀ ਪੈਦਾਵਾਰ ਵਿਚ 77 ਫੀਸਦੀ ਇਜ਼ਾਫਾ ਹੋਵੇਗਾ। ਸਾਡੇ ਕਿਸਾਨ ਭਰਾ ਬਹੁਤ ਹੀ ਮਿਹਨਤੀ ਹਨ ਅਤੇ ਪੰਜਾਬ ਦੀ ਪਵਿੱਤਰ ਧਰਤੀ ਉਪਜਾਊ ਵੀ ਬਹੁਤ ਹੈ ਪਰ ਅੱਜ ਤਕ ਕਿਸੇ ਸਰਕਾਰ ਨੇ ਕਿਸਾਨਾਂ ਦੀ ਬਾਂਹ ਨਹੀਂ ਫੜੀ। ‘ਆਪ’ ਸਰਕਾਰ ਨੇ ਪਹਿਲੀ ਵਾਰ ਮੂੰਗੀ ‘ਤੇ ਐੱਮਐੱਸਪੀ ਦਿੱਤੀ। ਆਓ ਸਾਰੇ ਰਲ ਕੇ ਖੇਤੀ ਬਚਾਈਏ, ਪਾਣੀ ਬਚਾਈਏ, ਪੰਜਾਬ ਬਚਾਈਏ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਦੱਸ ਦੇਈਏ ਕਿ ਭਗਵੰਤ ਮਾਨ ਨੇ ਮੂੰਗੀ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦੇਗੀ ਬਸ਼ਰਤੇ ਉਹ ਮੂੰਗੀ ਦੀ ਵਾਢੀ ਮਗਰੋਂ ਉਸੇ ਖੇਤ ਵਿੱਚ 126 ਕਿਸਮ ਜਾਂ ਬਾਸਮਤੀ ਦੀ ਬਿਜਾਈ ਕਰਨ, ਕਿਉਂਕਿ ਇਹ ਦੋਵੇਂ ਫ਼ਸਲਾਂ ਪੱਕਣ ਵਿੱਚ ਬਹੁਤ ਘੱਟ ਸਮਾਂ ਲੈਂਦੀਆਂ ਹਨ। ਨਾਲ ਹੀ ਝੋਨੇ ਦੀਆਂ ਹੋਰ ਕਿਸਮਾਂ ਦੇ ਮੁਕਾਬਲੇ ਘੱਟ ਪਾਣੀ ਦੀ ਲੋੜ ਹੁੰਦੀ ਹੈ।