ਬਾਲੀਵੁੱਡ ਦੀ ਮਸ਼ਹੂਰ ਗਾਇਕਾ ਨੇਹਾ ਕੱਕੜ ਤੇ ਉਨ੍ਹਾਂ ਦੇ ਪਤੀ ਰੋਹਨਪ੍ਰੀਤ ਸਿੰਘ ਦੀ ਹਿਮਾਚਲ ਪ੍ਰਦੇਸ਼ ਦੇ ਮੰਡੀ ਵਿੱਚ ਇੱਕ ਮਸ਼ਹੂਰ ਹੋਟਲ ‘ਚ ਐਪਲ ਵਾਚ, ਆਈਫੋਨ ਤੇ ਹੀਰੇ ਦੀ ਮੁੰਦਰੀ ਚੋਰੀ ਹੋ ਗਈ। ਖਬਰ ਮਿਲਦੇ ਹੀ ਪੁਲਿਸ ਜਾਂਚ ਵਿੱਚ ਲੱਗ ਗਈ।
ਸ਼ੁੱਕਰਵਾਰ ਰਾਤ ਨੇਹਾ ਕੱਕੜ ਦੇ ਪਤੀ ਪੰਜਾਬੀ ਸਿੰਗਰ ਰੋਹਨਪ੍ਰੀਤ ਸਿੰਘ ਮੰਡੀ ਦੇ ਇੱਕ ਹੋਟਲ ਵਿੱਚ ਰੁਕੇ ਹੋਏ ਸਨ। ਰਾਤ ਭਰ ਹੋਟਲ ਵਿੱਚ ਆਰਾਮ ਕਰਨ ਤੋਂ ਬਾਅਦ ਸਵੇਰੇ ਜਦੋਂ ਉਨ੍ਹਾਂ ਦੀ ਨਜ਼ਰ ਟੇਬਲ ‘ਤੇ ਪਈ ਤਾਂ ਉਥੋਂ ਉਨ੍ਹਾਂ ਦਾ ਫੋਨ ਤੇ ਮੁੰਦਰੀ ਦੋਵੇਂ ਗਾਇਬ ਸਨ। ਹੋਟਲ ਦੇ ਕਮਰੇ ਵਿੱਚ ਆਪਣਾ ਸਾਮਾਨ ਗਾਇਬ ਵੇਖ ਕੇ ਉਨ੍ਹਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ।
ਕਿਹਾ ਜਾ ਰਿਹਾ ਹੈ ਕਿ ਮਾਮਲੇ ਵਿੱਚ ਹੋਟਲ ਸਟਾਫ ਤੇ ਕਰਮਚਾਰੀਆਂ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਹੋਟਲ ਵਿੱਚ ਲੱਗੇ ਸੀਸੀਟੀਵੀ ਕੈਮਰੇ ਵੀ ਚੈੱਕ ਕੀਤੇ ਜਾ ਰਹੇ ਹਨ। ਐੱਸ.ਪੀ. ਮੰਡੀ ਸ਼ਾਲਿਨੀ ਅਗਨੀਹੋਤਰੀ ਨੇ ਪੂਰੇ ਮਾਮਲੇ ਦੀ ਪੁਸ਼ਟੀ ਕੀਤੀ ਹੈ। ਇਸ ਦੇ ਨਾਲ ਹੀ ਇਹ ਵੀ ਕਿਹਾ ਹੈ ਕਿ ਕੇਸ ਨੂੰ ਲੈ ਕੇ ਹੋਟਲ ਸਟਾਫ ਤੋਂ ਪੁੱਛਗਿੱਛ ਜਾਰੀ ਹੈ।
ਹਾਲ ਹੀ ਵਿੱਚ ਨੇਹਾ ਕੱਕੜ ਨੇ ਪਤੀ ਰੋਹਨਪ੍ਰੀਤ ਨਾਲ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਸ਼ੇਅਰ ਕੀਤਾ ਸੀ। ਵੀਡੀਓ ਹੋਟਲ ਦੇ ਕਮਰੇ ਦਾ ਲੱਗ ਰਿਹਾ ਸੀ, ਜਿਥੇ ਦੋਵੇਂ ਹੱਥ ਵਿੱਚ ਚਾਹ ਦਾ ਕੱਪ ਫੜੀ ਮਸਤੀ ਕਰਦੇ ਨਜ਼ਰ ਆ ਰਹੇ ਸਨ। ਨੇਹਾ ਕੱਕੜ ਤੇ ਰੋਹਨਪ੍ਰੀਤ ਦੋਵੇਂ ਹੀ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਤੇ ਨਾਲ ਹੀ ਇੰਸਟਾ ਰੀਲ ਸ਼ੇਅਰ ਕਰਦੇ ਹਨ। ਰੋਹਨਪ੍ਰੀਤ ਇੱਕ ਪੰਜਾਬੀ ਸਿੰਗਰ ਹਨ ਜੋ ਦੇਸੀ ਮਿਊਜ਼ਿਕ ਫੈਕਟਰੀ ਦੇ ਨਾਲ ਕਈ ਮਿਊਜ਼ਿਕ ਵੀਡੀਓ ਵਿੱਚ ਕੰਮ ਕਰ ਚੁੱਕੇ ਹਨ।
ਵੀਡੀਓ ਲਈ ਕਲਿੱਕ ਕਰੋ -: