ਭਾਰਤ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਕਣਕ ਦੇ ਨਿਰਯਾਤ ‘ਤੇ ਪਾਬੰਦੀ ਲਗਾ ਦਿੱਤੀ ਹੈ । ਇਹ ਫੈਸਲਾ ਅਜਿਹੇ ਸਮੇਂ ਵਿੱਚ ਲਿਆ ਗਿਆ ਹੈ, ਜਦੋਂ ਦੁਨੀਆ ਭਰ ਵਿੱਚ ਕਣਕ ਦੀਆਂ ਕੀਮਤਾਂ ਵਧ ਰਹੀਆਂ ਹਨ। ਇਸ ਤੋਂ ਇਲਾਵਾ ਰੂਸ-ਯੂਕਰੇਨ ਜੰਗ ਕਾਰਨ ਦੁਨੀਆਂ ਭਰ ਵਿੱਚ ਕਣਕ ਦੀ ਸਪਲਾਈ ਵਿੱਚ ਵਿਘਨ ਪਿਆ ਹੈ । ਇਸ ਵਿਚਾਲੇ ਕਣਕ ਦਾ ਨਿਰਯਾਤ ਰੋਕਣ ‘ਤੇ ਭਾਰਤ ਸਰਕਾਰ ਦੇ ਫੈਸਲੇ ਦੀ G-7 ਸਮੂਹ ਦੇਸ਼ਾਂ ਨੇ ਆਲੋਚਨਾ ਕੀਤੀ ਹੈ। ਜਰਮਨੀ ਦੇ ਖੇਤੀ ਮੰਤਰੀ ਕੇਮ ਓਜ਼ਡੇਮੀਰ ਨੇ ਕਿਹਾ ਹੈ ਕਿ ਭਾਰਤ ਦੇ ਇਸ ਕਦਮ ਨਾਲ ਦੁਨੀਆ ਵਿੱਚ ਅਨਾਜ ਸੰਕਟ ਵਧੇਗਾ । ਅਸੀਂ ਭਾਰਤ ਨੂੰ G-20 ਮੈਂਬਰ ਵਜੋਂ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਸੱਦਾ ਦਿੰਦੇ ਹਾਂ।
ਤੁਹਾਨੂੰ ਦੱਸ ਦੇਈਏ ਕਿ ਯੂਕਰੇਨ-ਰੂਸ ਯੁੱਧ ਕਾਰਨ ਕਣਕ ਦੇ ਨਿਰਯਾਤ ਵਿੱਚ ਵੱਡੀ ਗਿਰਾਵਟ ਆਈ ਹੈ ਕਿਉਂਕਿ ਇਹ ਦੋਵੇਂ ਦੇਸ਼ ਦੁਨੀਆ ਦੇ ਸਭ ਤੋਂ ਵੱਡੇ ਖੁਰਾਕ ਨਿਰਯਾਤਕ ਹਨ। ਇਸ ਦੇ ਨਾਲ ਹੀ ਯੂਕਰੇਨ ਅਤੇ ਰੂਸ ਤੋਂ ਸਪਲਾਈ ਪ੍ਰਭਾਵਿਤ ਹੋਣ ਤੋਂ ਬਾਅਦ ਭਾਰਤ ਤੋਂ ਕਣਕ ਦੀ ਮੰਗ ਵਧੀ ਹੈ। ਹਾਲਾਂਕਿ ਯੂਕਰੇਨ ਦਾ ਕਹਿਣਾ ਹੈ ਕਿ ਉਸ ਕੋਲ 20 ਮਿਲੀਅਨ ਟਨ ਕਣਕ ਹੈ, ਪਰ ਇਸ ਦਾ ਵਪਾਰਕ ਰਸਤਾ ਯੁੱਧ ਨਾਲ ਪੂਰੀ ਤਰ੍ਹਾਂ ਤਬਾਹ ਹੋ ਗਿਆ ਹੈ।
ਇਹ ਵੀ ਪੜ੍ਹੋ: ਆਸਟ੍ਰੇਲੀਆ ਦੇ ਦਿੱਗਜ਼ ਕ੍ਰਿਕਟਰ ਐਂਡਰਿਊ ਸਾਇਮੰਡਸ ਦੀ ਕਾਰ ਹਾਦਸੇ ‘ਚ ਮੌਤ
ਕੇਮ ਓਜ਼ਡੇਮੀਰ ਨੇ ਕਿਹਾ ਕਿ ਇਸ ਮੁੱਦੇ ਨੂੰ ਅਗਲੇ ਮਹੀਨੇ ਜਰਮਨੀ ਵਿੱਚ ਹੋਣ ਵਾਲੇ G-7 ਸੰਮੇਲਨ ਦੌਰਾਨ ਚੁੱਕਿਆ ਜਾਵੇਗਾ, ਜਦੋਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਸੰਮੇਲਨ ਵਿੱਚ ਸ਼ਾਮਿਲ ਹੋਣਗੇ। ਉਨ੍ਹਾਂ ਕਿਹਾ ਕਿ ਨਿਰਯਾਤ ‘ਤੇ ਪਾਬੰਦੀ ਬੰਗਲਾਦੇਸ਼ ਅਤੇ ਨੇਪਾਲ ਵਰਗੇ ਦੇਸ਼ਾਂ ਨੂੰ ਪ੍ਰਭਾਵਿਤ ਕਰਦੀ ਹੈ, ਜਿਨ੍ਹਾਂ ਨੂੰ ਇਸਦੀ ਤੁਰੰਤ ਲੋੜ ਹੈ। ਅਸੀਂ ਇਹ ਵੀ ਸਿਫ਼ਾਰਿਸ਼ ਕਰਦੇ ਹਾਂ ਕਿ ਜੀ-7 ਬੈਠਕ ਵਿੱਚ ਇਸ ਮੁੱਦੇ ‘ਤੇ ਕੋਈ ਠੋਸ ਫੈਸਲਾ ਲਿਆ ਜਾਵੇ, ਜਿਸ ਵਿੱਚ ਭਾਰਤ ਨੂੰ ਸੱਦਾ ਦਿੱਤਾ ਜਾਵੇਗਾ।
ਉੱਥੇ ਹੀ ਭਾਰਤ ਸਰਕਾਰ ਨੇ ਕਿਹਾ ਹੈ ਕਿ ਉਹ ਉਹਨਾਂ ਦੇਸ਼ਾਂ ਨੂੰ ਨਿਰਯਾਤ ਕਰਨ ਦੀ ਇਜਾਜ਼ਤ ਦੇਵੇਗੀ ਜੋ ਆਪਣੀਆਂ ਖਾਦ ਸੁਰੱਖਿਆ ਲੋੜਾਂ ਨੂੰ ਪੂਰਾ ਕਰਨ ਲਈ ਸਪਲਾਈ ਦੀ ਬੇਨਤੀ ਕਰਦੇ ਹਨ, ਕਿਉਂਕਿ ਰਿਪੋਰਟਾਂ ਦਾ ਦਾਅਵਾ ਹੈ ਕਿ ਭਾਰਤ ਵਿੱਚ ਕਣਕ ਦੀਆਂ ਕੀਮਤਾਂ ਕੁਝ ਬਾਜ਼ਾਰਾਂ ਵਿੱਚ ਰਿਕਾਰਡ ਉੱਚ ਪੱਧਰ ‘ਤੇ ਪਹੁੰਚ ਗਈਆਂ ਹਨ । ਵਧਦੇ ਬਾਲਣ ਅਤੇ ਆਵਾਜਾਈ ਦੇ ਖਰਚੇ ਨੇ ਭਾਰਤ ਵਿੱਚ ਕਣਕ ਦੀਆਂ ਕੀਮਤਾਂ ਨੂੰ ਹੋਰ ਵਧਾ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -: