ਪੰਜਾਬ ਸਣੇ ਗੁਆਂਢੀ ਸੂਬਿਆਂ ਵਿਚ ਗਰਮੀ ਨੇ ਲੋਕਾਂ ਦੇ ਵੱਟ ਕੱਢੇ ਹੋਏ ਹਨ। ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਲ ਹੋਇਆ ਹੈ ਪਰ ਹੁਣ ਇਸ ਗਰਮੀ ਤੋਂ ਪੰਜਾਬ ਵਾਸੀਆਂ ਨੂੰ ਰਾਹਤ ਮਿਲਣ ਵਾਲੀ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ਸਣੇ ਕਈ ਸੂਬਿਆਂ ਵਿਚ 16 ਤੇ 17 ਮਈ ਨੂੰ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ।
ਪੰਜਾਬ, ਹਿਮਾਚਲ, ਜੰਮੂ-ਕਸ਼ਮੀਰ ਉਤਰਾਖੰਡ ਵਿਚ 16 ਤੇ 17 ਮਈ ਨੂੰ ਤੇਜ਼ ਹਵਾਵਾਂ ਤੇ ਮੀਂਹ ਦੀ ਸੰਭਾਵਨਾ ਹੈ। 16-17 ਮਈ ਨੂੰ ਉੱਤਰੀ ਪੰਜਾਬ ਤੇ ਪੂਰਬੀ ਉੱਤਰ ਪ੍ਰਦੇਸ਼ ਵਿਚ ਹਲਕੇ ਮੀਂਹ ਦੀ ਭਵਿੱਖਬਾਣੀ ਮੌਸਮ ਵਿਭਾਗ ਵੱਲੋਂ ਕੀਤੀ ਗਈ ਹੈ। ਇਸੇ ਤਰ੍ਹਾਂ 16 ਮਈ ਨੂੰ ਹਰਿਆਣਾ ਸਣੇ ਰਾਜਸਥਾਨ, ਪੱਛਮੀ ਉੱਤਰ ਪ੍ਰਦੇਸ਼ ਵਿਚ ਧੂੜ ਭਰੀ ਹਨੇਰੀ ਜਾਂ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਐਤਵਾਰ ਨੂੰ ਉੱਤਰੀ ਰਾਜਸਥਾਨ ਦੇ ਵੱਖ-ਵੱਖ ਥਾਵਾਂ ‘ਤੇ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਧੂੜ ਭਰੀ ਹਵਾ ਚੱਲਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਪੰਜਾਬ ‘ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ ਇੰਨੇ ਮਾਮਲੇ ਆਏ ਸਾਹਮਣੇ, ਮੋਹਾਲੀ ਤੇ ਲੁਧਿਆਣਾ ਬਣ ਰਹੇ ਹੌਟਸਪੋਟ
IMD ਮੁਤਾਬਕ ਅਗਲੇ 2 ਦਿਨਾਂ ਦੌਰਾਨ ਉੱਤਰ ਪੱਛਮੀ ਅਤੇ ਮੱਧ ਭਾਰਤ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਖਾਸ ਬਦਲਾਅ ਨਹੀਂ ਹੋਵੇਗਾ ਅਤੇ ਅਗਲੇ 3 ਦਿਨਾਂ ਵਿੱਚ 2 ਤੋਂ 4 ਡਿਗਰੀ ਸੈਲਸੀਅਸ ਦੀ ਗਿਰਾਵਟ ਆਵੇਗੀ।
ਪੰਜਾਬ, ਹਰਿਆਣਾ, ਦਿੱਲੀ ਅਤੇ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਅੱਜ ਤਾਪਮਾਨ 45 ਡਿਗਰੀ ਤੋਂ ਉਪਰ ਦਰਜ ਕੀਤਾ ਗਿਆ ਹੈ। ਜਦ ਕਿ ਦੂਜੇ ਪਾਸੇ ਪੱਛਮੀ ਗੜਬੜੀ ਕਾਰਨ ਅੱਜ ਜੰਮੂ-ਕਸ਼ਮੀਰ ਅਤੇ ਲੱਦਾਖ ਵਿੱਚ ਖਿੰਡੇ ਹੋਏ ਮੀਂਹ ਜਾਂ ਗਰਜ ਨਾਲ ਛਿੱਟੇ ਪੈਣ ਦੀ ਸੰਭਾਵਨਾ ਹੈ। 52 ਸਾਲਾਂ ’ਚ ਪਹਿਲੀ ਵਾਰੀ ਮਈ ਦੇ ਪਹਿਲੇ 15 ਦਿਨਾਂ ’ਚ ਤਾਪਮਾਨ 44.5 ਡਿਗਰੀ ਸੈਲਸੀਅਸ ਤੋਂ ਉੱਪਰ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: