ਪੰਜਾਬ ਵਿੱਚ CM ਭਗਵੰਤ ਮਾਨ ਦੀ ਸਰਕਾਰ ਬਣਦਿਆਂ ਹੀ ਸਖਤ ਫ਼ੈਸਲੇ ਲਏ ਜਾ ਰਹੇ ਹਨ। ਇਸੇ ਵਿਚਾਲੇ ਪੰਜਾਬ ਦੇ ਜੇਲ੍ਹ ਤੇ ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਨੇ ਡ੍ਰੋਨ ਰਾਹੀਂ ਹਥਿਆਰ ਤੇ ਨਸ਼ੀਲੇ ਪਦਾਰਥ ਸੂਬੇ ਵਿੱਚ ਲਿਆਉਣ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਕੌਮਾਂਤਰੀ ਸਰਹੱਦ ਦੀ ਸੁਰੱਖਿਆ ਕੇਂਦਰ ਦੀ ਜ਼ਿੰਮੇਵਾਰੀ ਹੈ ਤੇ ਇਸ ਲਈ ਬੀਐਸਐਫ ਤਾਇਨਾਤ ਕੀਤੀ ਗਈ ਹੈ।
ਦੱਸ ਦੇਈਏ ਕਿ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਸੁਖਦੇਵ ਥਾਪਰ ਨੂੰ ਉਨ੍ਹਾਂ ਦੇ ਜਨਮ ਦਿਵਸ ਮੌਕੇ ਉਨ੍ਹਾਂ ਨੂੰ ਉਨ੍ਹਾਂ ਦੇ ਜੱਦੀ ਜਨਮ ਸਥਾਨ ਨੌਘੜਾ, ਲੁਧਿਆਣਾ ਵਿਖੇ ਸ਼ਰਧਾਂਜਲੀ ਭੇਟ ਕਰਨ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਦੀ ਖੁਫੀਆ ਜਾਣਕਾਰੀ ਕਾਰਨ ਹੀ ਹਰਿਆਣਾ ਵਿੱਚ ਅੱਤਵਾਦੀਆਂ ਦੀਆਂ ਗ੍ਰਿਫਤਾਰੀਆਂ ਹੋਈਆਂ ਹਨ। ਜਦੋਂਕਿ ਡ੍ਰੋਨ ਰਾਹੀਂ ਆਉਣ ਵਾਲੇ ਨਸ਼ੀਲੇ ਪਦਾਰਥਾਂ ਤੇ ਹਥਿਆਰਾਂ ਲਈ ਬੀਐਸਐਫ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜ਼ਿੰਮੇਵਾਰ ਹਨ ਕਿਉਂਕਿ ਕੌਮਾਂਤਰੀ ਸਰਹੱਦ ਦੀ ਸੁਰੱਖਿਆ ਕੇਂਦਰ ਦੀ ਜ਼ਿੰਮੇਵਾਰੀ ਹੈ।
ਇਹ ਵੀ ਪੜ੍ਹੋ: ਆਸਟ੍ਰੇਲੀਆ ਦੇ ਦਿੱਗਜ਼ ਕ੍ਰਿਕਟਰ ਐਂਡਰਿਊ ਸਾਇਮੰਡਸ ਦੀ ਕਾਰ ਹਾਦਸੇ ‘ਚ ਮੌਤ
ਦੱਸ ਦੇਈਏ ਕਿ ਜੇਲ੍ਹ ਤੇ ਮਾਈਨਿੰਗ ਮੰਤਰੀ ਨੇ ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਜੇਲ੍ਹਾਂ ਸਬੰਧੀ ਕੀਤੇ ਗਏ ਫੈਸਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਜੇਲ੍ਹਾਂ ਵਿੱਚ ਨਿਗਰਾਨੀ ਵਧਾ ਦਿੱਤੀ ਗਈ ਹੈ ਅਤੇ ਵੀਆਈਪੀ ਬੈਰਕਾਂ ਦੀ ਵਿਵਸਥਾ ਨੂੰ ਖ਼ਤਮ ਕਰ ਦਿੱਤਾ ਗਿਆ ਹੈ ਤੇ ਹੁਣ ਉੱਥੇ ਪ੍ਰਸ਼ਾਸਨਿਕ ਬਲਾਕ ਬਣਾਏ ਜਾਣਗੇ।
ਵੀਡੀਓ ਲਈ ਕਲਿੱਕ ਕਰੋ -: