ਪਾਕਿਸਤਾਨ ਦੇ ਪੇਸ਼ਾਵਰ ਵਿਚ ਅੱਜ 2 ਸਿੱਖਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਘਟਨਾ ਸਮੇਂ ਦੋਵੇਂ ਬਾੜਾ ਬਾਜ਼ਾਰ ਸਥਿਤ ਆਪਣੀ ਦੁਕਾਨ ਦੇ ਅੰਦਰ ਬੈਠੇ ਸਨ। ਮ੍ਰਿਤਕਾਂ ਦੀ ਪਛਾਣ ਕੁਲਜੀਤ ਸਿੰਘ ਤੇ ਰਣਜੀਤ ਸਿੰਘ ਵਜੋਂ ਹੋਈ ਹੈ।
ਸਿੱਖਾਂ ਦੇ ਹੋਏ ਇਸ ਕਤਲ ਦਾ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਵੱਲੋਂ ਸਖਤ ਵਿਰੋਧ ਕੀਤਾ ਗਿਆ ਹੈ ਤੇ ਇਸ ਪੂਰੇ ਘਟਨਾਕ੍ਰਮ ਦੀ ਨਿੰਦਾ ਕੀਤੀ ਗਈ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ‘ਦੁਖਦਾਈ ਅਤੇ ਮੰਦਭਾਗਾ! ਪੇਸ਼ਾਵਰ ਵਿੱਚ ਅੱਜ ਹਥਿਆਰਬੰਦ ਵਿਅਕਤੀਆਂ ਵੱਲੋਂ 2 ਸਿੱਖਾਂ ਰਣਜੀਤ ਸਿੰਘ ਅਤੇ ਕੁਲਦੀਪ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਅਜਿਹੇ ਘਿਨਾਉਣੇ ਹਮਲੇ ਨਾਲ ਪਾਕਿ ਵਿੱਚ ਘੱਟ ਗਿਣਤੀ ਸਿੱਖਾਂ ਵਿੱਚ ਦਹਿਸ਼ਤ ਫੈਲ ਗਈ ਹੈ। ‘ ਮੈਂ ਅਪੀਲ ਕਰਦਾ ਹਾਂ ਡਾ. ਐੱਸ. ਸ਼ੰਕਰ ਪਾਕਿਸਤਾਨ ਵਿੱਚ ਸਿੱਖਾਂ ਦੀ ਸੁਰੱਖਿਆ ਦਾ ਮੁੱਦਾ ਪਾਕਿਸਤਾਨ ਸਰਕਾਰ ਕੋਲ ਚੁੱਕਣ। ਉਨ੍ਹਾਂ ਇਸ ਸਬੰਧੀ ਪਾਕਿਸਤਾਨ ਦੇ ਰਾਜਦੂਤ ਨੂੰ ਤਲਬ ਕਰਨ ਦੀ ਵੀ ਮੰਗ ਕੀਤੀ।
ਸਿਰਸਾ ਨੇ ਕਿਹਾ ਕਿ ਪਾਕਿਸਤਾਨ ਵਿਚ ਸਿੱਖਾਂ ਨੂੰ ਡਰਾਇਆ ਜਾ ਰਿਹਾ ਹੈ ਕਿ ਉਹ ਪੇਸ਼ਾਵਰ ਛੱਡ ਦੇਣ। ਇਸ ਬਾਰ ਕਈ ਵਾਰ ਪਾਕਿਸਤਾਨ ਸਰਕਾਰ ਨੂੰ ਕਿਹਾ ਵੀ ਗਿਆ ਪਰ ਉਹ ਕੋਈ ਕਦਮ ਨਹੀਂ ਚੁੱਕ ਰਹੇ। ਪਾਕਿਸਤਾਨ ਵਿਚ ਸਿੱਖਾਂ ਦੀ ਗਿਣਤੀ ਥੋੜ੍ਹੀ ਹੈ, ਇਸ ਲਈ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ।
ਦੱਸ ਦੇਈਏ ਕਿ ਬਾਈਕ ‘ਤੇ ਆਏ 2 ਕਾਤਲਾਂ ਨੇ ਦੁਕਾਨ ਦੇ ਅੰਦਰ ਅੰਨ੍ਹੇਵਾਹ ਫਾਇਰਿੰਗ ਕਰਕੇ ਹੱਤਿਆਕਾਂਡ ਨੂੰ ਅੰਜਾਮ ਦਿੱਤਾ। ਫਿਲਹਾਲ ਕਾਤਲਾਂ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਨੇ ਲਾਸ਼ਾਂ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤੀਆਂ ਹਨ। ਕਾਤਲਾਂ ਦੀ ਤਲਾਸ਼ ਵਿਚ ਪੇਸ਼ਾਵਰ ਵਿਚ ਪੁਲਿਸ ਦਾ ਸਰਚ ਆਪ੍ਰੇਸ਼ਨ ਚੱਲ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: