ਲੁਧਿਆਣਾ ਵਿੱਚ ਐਤਵਾਰ ਨੂੰ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਪਤੀ-ਪਤਨੀ ਦੀ ਮੌਤ ਹੋ ਗਈ। ਹਾਦਸਾ ਪਿੰਡ ਲੱਢਾ ਚਿਹਲਾ ਵਿੱਚ ਵਾਪਰਿਆ। ਇੱਥੇ ਇੱਕ ਤੇਜ਼ ਰਫਤਾਰ ਬੱਸ ਨੇ ਸਕੂਟੀ ਸਵਾਰ ਜੋੜੇ ਨੂੰ ਟੱਕਰ ਮਾਰ ਦਿੱਤੀ। ਟੱਕਰ ਨਾਲ ਦੋਵੇਂ ਪਤੀ-ਪਤਨੀ ਸੜਕ ‘ਤੇ ਡਿੱਗ ਗਏ, ਦੋਵਾਂ ਦੀ ਮੌਕੇ ‘ਤੇ ਮੌਤ ਹੋ ਗਈ।
ਲੋਕਾਂ ਮੁਤਾਬਕ ਬੱਸ ਡਰਾਈਵਰ ਤੇਜ਼ ਰਫਤਾਰ ਨਾਲ ਆ ਰਿਹਾ ਸੀ। ਸੰਤੁਲਨ ਵਿਗੜਣ ਤੋਂ ਬਾਅਦ ਉਸ ਨੇ ਸਕੂਟੀ ਸਵਾਰ ਬਜ਼ੁਰਗ ਜੋੜੇ ਨੂੰ ਟੱਕਰ ਮਾਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਬਜ਼ੁਰਗ ਜੋੜਾ ਸਮਰਾਲਾ ਦੇ ਕੋਲ ਪਿੰਡ ਬਘੌਰ ਆਪਣੀ ਰਿਸ਼ਤੇਦਾਰੀ ਵਿੱਚ ਜਾ ਰਹੇ ਸਨ।
ਮ੍ਰਿਤਕ ਦੀ ਪਛਾਣ ਰਘੁਬੀਰ ਸਿੰਘ (75) ਤੇ ਰੰਜੀਤ ਕੌਰ ਪਿੰਡ ਗੁਰਦਿੱਤਾਪੁਰਾ ਦੋਰਾਹਾ ਵਰਜੋਂ ਹੋਈ ਹੈ। ਮੌਕੇ ‘ਤੇ ਪਹੁੰਚ ਕੇ ਪੁਲਿਸ ਨੇ ਬੱਸ ਨੂੰ ਕਬਜ਼ੇ ਵਿੱਚ ਲੈ ਲਿਆ ਤੇ ਡਰਾਈਵਰ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਸਮਰਾਲਾ ਸਿਵਲ ਹਸਪਤਾਲ ਵਿੱਚ ਰਖਵਾ ਦਿੱਤੀਆਂ ਹਨ।
ਵੀਡੀਓ ਲਈ ਕਲਿੱਕ ਕਰੋ -:
![](https://dailypost.in/wp-content/uploads/2021/10/11-11.gif)
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
![](https://dailypost.in/wp-content/uploads/2022/04/NUEbte-LRME-HD.jpg)