ਭਲਕੇ ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਪੰਜਾਬ ਵਿੱਚ ਲੋਕ ਦਰਬਾਰ ਲੱਗਣ ਜਾ ਰਿਹਾ ਹੈ। ਸੀ.ਐੱਮ. ਪੰਜਾਬ ਭਵਨ ਵਿੱਚ ਸਵੇਰੇ 11 ਵਜੇ ਇਹ ਦਰਬਾਰ ਲਾਉਣਗੇ, ਜਿਥੇ ਵੱਡੀ ਗਿਣਤੀ ਵਿੱਚ ਜਨਤਾ ਵੀ ਪਹੁੰਚੇਗੀ।
ਸੀ.ਐੱਮ. ਮਾਨ ਇਥੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨਗੇ। ਇਥੇ ਬਹੁਤ ਸਾਰੀਆਂ ਸਮੱਸਿਆਵਾਂ ਦਾ ਮੌਕੇ ‘ਤੇ ਹੱਲ ਕੱਢਿਆ ਜਾਵੇਗਾ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਕਾਲੀ ਸਰਕਾਰ ਵੱਲੋਂ ਉਸ ਵੇਲੇ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਜਨਤਾ ਦਾ ਦਰਬਾਰ ਲਾਇਆ ਜਾਂਦਾ ਸੀ। ਭਲਕੇ ਮੁੱਖ ਮੰਤਰੀ ਬਣਨ ਮਗਰੋਂ ਭਗਵੰਤ ਮਾਨ ਪਹਿਲੀ ਵਾਰ ਜਨਤਾ ਦਾ ਦਰਬਾਰ ਲਾਉਣ ਜਾ ਰਹੇ ਹਨ ਤੇ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਲਈ ਉਨ੍ਹਾਂ ਦੇ ਰੂ-ਬ-ਰੂ ਹੋਣ ਜਾ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -: