ਪੰਜਾਬ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ । ਪੰਜਾਬ ਵਿੱਚ ਬੇਸ਼ੱਕ ਕੋਰੋਨਾ ਦੇ 160 ਐਕਟਿਵ ਕੇਸ ਹੀ ਰਹਿ ਗਏ ਹਨ। ਇਸ ਵਿਚਾਲੇ ਸਭ ਤੋਂ ਹੈਰਾਨੀ ਦੀ ਗੱਲ ਇਹ ਹੈ ਕਿ ਸੰਗਰੂਰ ਅਤੇ ਮਲੇਰਕੋਟਲਾ ਜ਼ਿਲ੍ਹਿਆਂ ਵਿੱਚ ਡੇਢ ਮਹੀਨੇ ਤੋਂ ਕੋਰੋਨਾ ਦਾ ਇੱਕ ਵੀ ਕੇਸ ਸਾਹਮਣੇ ਨਹੀਂ ਆਇਆ । ਹਾਲਾਂਕਿ ਇਨ੍ਹਾਂ ਦੋਹਾਂ ਜ਼ਿਲ੍ਹਿਆਂ ਵਿੱਚ ਕੋਰੋਨਾ ਦੀ ਲਗਾਤਾਰ ਟੈਸਟਿੰਗ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਐਤਵਾਰ ਨੂੰ ਪੰਜਾਬ ਵਿੱਚ ਕੋਰੋਨਾ ਦੇ 23 ਮਾਮਲੇ ਸਾਹਮਣੇ ਆਏ ਹਨ । ਇਸ ਦੌਰਾਨ ਕੋਰੋਨਾ ਦੀ ਜਾਂਚ ਲਈ ਐਤਵਾਰ ਨੂੰ 10,159 ਸੈਂਪਲ ਲਏ ਗਏ, ਜਿਸ ਵਿੱਚ 10,085 ਟੈਸਟਿੰਗ ਕੀਤੀ ਗਈ।
ਉੱਥੇ ਹੀ ਪੰਜਾਬ ਦੇ ਮੋਹਾਲੀ ਜ਼ਿਲ੍ਹੇ ਨੇ ਚਿੰਤਾ ਵਧਾ ਦਿੱਤੀ ਹੈ । ਇੱਥੇ ਲਗਾਤਾਰ ਕੋਰੋਨਾ ਦੇ ਮਾਮਲੇ ਸਾਹਮਣੇ ਆ ਰਹੇ ਹਨ । ਐਤਵਾਰ ਨੂੰ ਵੀ ਇੱਥੇ 13 ਨਵੇਂ ਮਰੀਜ਼ ਮਿਲੇ ਹਨ। ਇਸ ਦੌਰਾਨ ਸੂਬੇ ਵਿੱਚ ਪਾਜ਼ੀਟਿਵ ਦਰ 4.64% ਰਹੀ । ਇਸ ਤੋਂ ਇਲਾਵਾ ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਲੁਧਿਆਣਾ ਵਿੱਚ ਕੋਰੋਨਾ ਦੇ 2-2 ਮਾਮਲੇ ਸਾਹਮਣੇ ਆਏ ਹਨ। ਬਠਿੰਡਾ, ਕਪੂਰਥਲਾ, ਫਰੀਦਕੋਟ ਅਤੇ ਪਠਾਨਕੋਟ ਵਿੱਚ 1-1 ਕੋਰੋਨਾ ਮਰੀਜ਼ ਪਾਇਆ ਗਿਆ ਹੈ ।
ਇਹ ਵੀ ਪੜ੍ਹੋ: CM ਮਾਨ ਬੋਲੇ- ‘ਪਾਕਿਸਤਾਨ ‘ਚ ਹਿੰਦੂ-ਸਿੱਖ ਸੁਰੱਖਿਆ ਯਕੀਨੀ ਬਣਾਉਣ ਲਈ ਗੱਲ ਕਰਨ ਵਿਦੇਸ਼ ਮੰਤਰੀ’
ਦੱਸ ਦੇਈਏ ਕਿ ਸਿਹਤ ਵਿਭਾਗ ਤੋਂ ਮਿਲੇ ਅੰਕੜਿਆਂ ਅਨੁਸਾਰ ਪੰਜਾਬ ਵਿੱਚ 1 ਅਪ੍ਰੈਲ ਤੋਂ 15 ,ਮਈ ਤੱਕ ਕੋਰੋਨਾ ਦੇ 996 ਮਰੀਜ਼ ਸਾਹਮਣੇ ਆਏ ਹਨ। ਜਿਨ੍ਹਾਂ ਵਿੱਚੋਂ 912 ਮਰੀਜ਼ ਠੀਕ ਹੋ ਚੁੱਕੇ ਹਨ। ਇਸ ਦੌਰਾਨ 4 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 160 ਕੇਸ ਹਾਲੇ ਵੀ ਐਕਟਿਵ ਹਨ।
ਵੀਡੀਓ ਲਈ ਕਲਿੱਕ ਕਰੋ -: