ਮੌਜੂਦਾ ਸਮੇਂ ਵਿੱਚ ਪੰਜਾਬ ਵਿੱਚ ਕਤਲ ਤੇ ਫਾਇਰਿੰਗ ਨਾਲ ਜੁੜੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ । ਅਜਿਹਾ ਹੀ ਇੱਕ ਤਾਜ਼ਾ ਮਾਮਲਾ ਕਪੂਰਥਲਾ ਤੋਂ ਸਾਹਮਣੇ ਆਇਆ ਹੈ ਜਿੱਥੇ ਧਾਰਮਿਕ ਮੇਲੇ ਵਿੱਚ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਵਿੱਚ ਆਪਸੀ ਤਕਰਾਰ ਇਸ ਹੱਦ ਤੱਕ ਚਲੀ ਗਈ ਕਿ ਇੱਕ ਧਿਰ ਵੱਲੋਂ ਫਾਇਰਿੰਗ ਵੀ ਕਰ ਦਿੱਤੀ ਗਈ। ਫਾਇਰਿੰਗ ਦੀ ਇਸ ਘਟਨਾ ਦੌਰਾਨ ਦੋ ਨੌਜਵਾਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਿਲ ਕਰਵਾਇਆ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਪਿੰਡ ਬੂਟ ਦੀ ਹੈ, ਜਿੱਥੇ ਇੱਕ ਧਾਰਮਿਕ ਮੇਲੇ ਵਿੱਚ ਦੋ ਧਿਰਾਂ ਵਿੱਚ ਤਕਰਾਰ ਹੋ ਗਈ। ਇਸ ਦੌਰਾਨ ਇੱਕ ਵਿਅਕਤੀ ਵੱਲੋਂ ਅਚਾਨਕ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ ਗਈ। ਫਾਇਰਿੰਗ ਦੌਰਾਨ ਦੋ ਨੌਜਵਾਨ ਬੁਰੀ ਤਰ੍ਹਾਂ ਜਖਮੀਂ ਹੋ ਗਏ, ਜਿਨ੍ਹਾਂ ਦੀ ਪਹਿਚਾਣ ਵਿਸਾਖਾ ਸਿੰਘ ਤੇ ਅਮਨਦੀਪ ਸਿੰਘ ਦੇ ਰੂਪ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਮੰਦਭਾਗੀ ਖਬਰ: ਕੈਨੇਡਾ ਪੜ੍ਹਾਈ ਲਈ ਗਏ ਮੋਗਾ ਦੇ ਨੌਜਵਾਨ ਦੀ ਨਦੀ ‘ਚ ਡੁੱਬਣ ਕਾਰਨ ਹੋਈ ਮੌਤ
ਦੱਸਿਆ ਜਾ ਰਿਹਾ ਹੈ ਕਿ ਪਿੰਡ ਬੂਟ ਵਿੱਚ ਧਾਰਮਿਕ ਮੇਲੇ ਦੌਰਾਨ ਕਬੱਡੀ ਦਾ ਮੈਚ ਚੱਲ ਰਿਹਾ ਸੀ। ਜਿਸ ਦੌਰਾਨ ਅਮਨਦੀਪ ਸਿੰਘ ਤੇ ਵਿਸਾਖਾ ਸਿੰਘ ਵਿੱਚ ਕਿਸੇ ਗੱਲ ਨੂੰ ਲੈਕੇ ਬਹਿਸਬਾਜ਼ੀ ਸ਼ੁਰੂ ਹੋ ਗਈ। ਇੱਸ ਦੌਰਾਨ ਅਮਨਦੀਪ ਸਿੰਘ ਦੇ ਨਾਲ ਆਏ ਉਸਦੇ ਸਾਥੀਆਂ ਨੇ ਵਿਸਾਖਾ ਸਿੰਘ ਉਪਰ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਦੌਰਾਨ ਵਿਸਾਖਾ ਸਿੰਘ ਦੇ ਨਾਲ ਅਮਨਦੀਪ ਸਿੰਘ ਨੂੰ ਵੀ ਗੋਲੀ ਲੱਗ ਗਈ । ਜਿਸਦੇ ਚਲਦਿਆਂ ਦੋਨੋਂ ਜ਼ਖ਼ਮੀਂ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਦਾਖਿਲ ਕਰਵਾਇਆ ਗਿਆ।
ਇਸ ਸਬੰਧੀ ਕੋਤਵਾਲੀ ਥਾਣਾ ਇੰਚਾਰਜ ਅਮਨਦੀਪ ਕੌਰ ਨੇ ਦੱਸਿਆ ਕਿ ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਇਸ ਸਬੰਧੀ ਕੁਝ ਲੋਕਾਂ ਨੂੰ ਹਿਰਾਸਤ ਵਿੱਚ ਵੀ ਲਿਆ ਹੈ। ਫਿਲਹਾਲ ਪੁਲਿਸ ਵੱਲੋਂ ਇਸ ਸਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: