ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 2202 ਨਵੇਂ ਮਾਮਲੇ ਸਾਹਮਣੇ ਆਏ ਹਨ । ਜਿਸ ਤੋਂ ਬਾਅਦ ਹੁਣ ਦੇਸ਼ ਵਿੱਚ ਕੋਰੋਨਾ ਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ ਵੱਧ ਕੇ 4,31,23,801 ਹੋ ਗਈ ਹੈ । ਇਸ ਦੇ ਨਾਲ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 17,317 ਰਹਿ ਗਈ ਹੈ।
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਕਾਰਨ 27 ਲੋਕਾਂ ਦੀ ਮੌਤ ਹੋ ਗਈ ਹੈ, ਜਿਸ ਤੋਂ ਬਾਅਦ ਦੇਸ਼ ਵਿੱਚ ਇਸ ਘਾਤਕ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 5,24,241 ਹੋ ਗਈ ਹੈ। ਇਸ ਦੇ ਨਾਲ ਹੀ ਦੇਸ਼ ਵਿੱਚ ਕੋਵਿਡ-19 ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 17,317 ਰਹਿ ਗਈ ਹੈ, ਜੋ ਕਿ ਕੁੱਲ ਮਾਮਲਿਆਂ ਦਾ 0.04 ਪ੍ਰਤੀਸ਼ਤ ਹੈ। ਸਿਹਤ ਮੰਤਰਾਲੇ ਦਾ ਕਹਿਣਾ ਹੈ ਕਿ ਹੁਣ ਤੱਕ ਕੋਰੋਨਾ ਵਾਇਰਸ ਦੀ ਲਾਗ ਕਾਰਨ ਮਰਨ ਵਾਲਿਆਂ ਵਿੱਚੋਂ 70 ਫੀਸਦੀ ਤੋਂ ਵੱਧ ਮਰੀਜ਼ਾਂ ਨੂੰ ਹੋਰ ਬਿਮਾਰੀਆਂ ਵੀ ਸਨ।
ਇਹ ਵੀ ਪੜ੍ਹੋ: ਮੰਦਭਾਗੀ ਖਬਰ: ਕੈਨੇਡਾ ਪੜ੍ਹਾਈ ਲਈ ਗਏ ਮੋਗਾ ਦੇ ਨੌਜਵਾਨ ਦੀ ਨਦੀ ‘ਚ ਡੁੱਬਣ ਕਾਰਨ ਹੋਈ ਮੌਤ
ਮੰਤਰਾਲੇ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਿੱਚ 375 ਦੀ ਕਮੀ ਦਰਜ ਕੀਤੀ ਗਈ ਹੈ । ਇਸ ਦੇ ਨਾਲ ਹੀ ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 98.74 ਫੀਸਦੀ ਹੈ । ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਦੇਸ਼ ਵਿੱਚ ਕੋਰੋਨਾ ਸੰਕਰਮਣ ਦੀ ਰੋਜ਼ਾਨਾ ਦਰ 0.74 ਫੀਸਦੀ ਅਤੇ ਹਫਤਾਵਾਰੀ ਦਰ 0.59 ਫੀਸਦੀ ਹੈ। ਦੇਸ਼ ਵਿੱਚ ਹੁਣ ਤੱਕ ਕੁੱਲ 4,25,82,243 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ, ਜਦੋਂ ਕਿ ਕੋਵਿਡ-19 ਕਾਰਨ ਮੌਤ ਦਰ 1.22 ਫੀਸਦੀ ਹੈ । ਹੁਣ ਤੱਕ ਦੇਸ਼ ਵਿੱਚ ਟੀਕਾਕਰਨ ਮੁਹਿੰਮ ਤਹਿਤ ਕੋਰੋਨਾ ਵੈਕਸੀਨ ਦੀਆਂ 191.37 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
ਵੀਡੀਓ ਲਈ ਕਲਿੱਕ ਕਰੋ -: