ਜੰਮੂ-ਕਸ਼ਮੀਰ ਵਿਚ ਕਸ਼ਮੀਰੀ ਪੰਡਿਤ ਰਾਹੁਲ ਭੱਟ ਦੀ ਹੱਤਿਆ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਭਾਜਪਾ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਕਿਹਾ ਕਿ ਕੁਝ ਦਿਨ ਪਹਿਲਾਂ ਕਸ਼ਮੀਰ ਵਿਚ ਇੱਕ ਸਰਕਾਰੀ ਕਰਮਚਾਰੀ ਦੀ ਆਫਿਸ ਵਿਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੇਸ਼ ਇਸ ਨਾਲ ਚਿੰਤਤ ਹੈ। ਕੇਜਰੀਵਾਲ ਨੇ ਸਵਾਲ ਚੁੱਕਿਆ ਕਿ ਕਸ਼ਮੀਰ ਵਿਚ ਪੰਡਿਤ ਅਜੇ ਤੱਕ ਸੁਰੱਖਿਅਤ ਕਿਉਂ ਨਹੀਂ ਹੈ।
ਕੇਜਰੀਵਾਲ ਨੇ ਕਿਹਾ ਕਿ ਪੂਰਾ ਦੇਸ਼ ਕਸ਼ਮੀਰੀ ਪੰਡਿਤਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹੈ। ਕਸ਼ਮੀਰ ਉਨ੍ਹਾਂ ਦਾ ਘਰ ਹੈ ਤੇ ਉਹ ਉਥੇ ਫਿਰ ਤੋਂ ਵਸਣਾ ਚਾਹੁੰਦੇ ਹਨ ਪਰ ਸਰਕਾਰੀ ਮੁਲਾਜ਼ਮ ਰਾਹੁਲ ਭੱਟ ਦੀ ਹੱਤਿਆ ਤੋਂ ਬਾਅਦ ਸਾਰੇ ਲੋਕ ਡਰੇ ਹੋਏ ਹਨ। ਇਸ ਘਟਨਾ ਦੇ ਬਾਅਦ ਸਾਡੀ ਫੌਜ ਨੇ 24 ਘੰਟਿਆਂ ਵਿਚ 2 ਅੱਤਵਾਦੀਆਂ ਨੂੰ ਮਾਰ ਗਿਰਾਇਆ ਸੀ ਪਰ ਚਿੰਤਾ ਇਸ ਗੱਲ ਦੀ ਹੈ ਕਿ ਕਸ਼ਮੀਰੀ ਪੰਡਿਤ ਅੱਜ ਵੀ ਸੁਰੱਖਿਅਤ ਕਿਉਂ ਹੈ?
ਉਨ੍ਹਾਂ ਕਿਹਾ ਕਿ ਜਿਹੜੇ ਅਫਸਰਾਂ ਦੀ ਲਾਪ੍ਰਵਾਹੀ ਕਾਰਨ ਅਜਿਹੀ ਘਟਨਾ ਹੋਈ, ਉਨ੍ਹਾਂ ਨੂੰ ਤੁਰੰਤ ਸਸਪੈਂਡ ਕੀਤਾ ਜਾਣਾ ਚਾਹੀਦਾ ਹੈ। ਇਹ ਸਿਆਸਤ ਕਰਨ ਦਾ ਸਮਾਂ ਨਹੀਂ ਹੈ। ਕਸ਼ਮੀਰੀ ਪੰਡਿਤਾਂ ਦੀ ਸੁਰੱਖਿਆ ਬਾਰੇ ਸੋਚਣਾ ਚਾਹੀਦਾ। ਉਨ੍ਹਾਂ ਦਾ ਪਰਿਵਾਰ ਉਥੇ ਖੁਦ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕਸ਼ਮੀਰੀ ਪੰਡਿਤਾਂ ਦੇ ਪ੍ਰਦਰਸ਼ਨ ‘ਤੇ ਲਾਠੀਚਾਰਜ, ਅੱਥਰੂ ਗੈਸ ਦਾਗਣਾ ਗਲਤ ਹੈ। ਕੇਂਦਰ ਨੂੰ ਉਨ੍ਹਾਂ ਦੀ ਸੁਰੱਖਿਆ ਕਰਨੀ ਚਾਹੀਦੀ।
ਵੀਡੀਓ ਲਈ ਕਲਿੱਕ ਕਰੋ -: