ਪੰਜਾਬ ਵਿੱਚ ਬੇਅਦਬੀਆਂ ਦੀਆਂ ਘਟਨਾਵਾਂ ਬਹੁਤ ਜ਼ਿਆਦਾ ਵੱਧ ਗਈਆਂ ਹਨ। ਪਹਿਲਾਂ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀਆਂ ਪਿੱਛੇ ਕੌਣ ਹਨ ਉਸਦਾ ਪਤਾ ਲਗਾਉਣ ਵਿੱਚ ਸਰਕਾਰਾਂ ਅਤੇ ਪੁਲਿਸ ਪ੍ਰਸ਼ਾਸਨ ਅਸਮਰਥ ਰਿਹਾ ਹੈ ਅਤੇ ਇਸੇ ਵਿਚਾਲੇ ਇੱਕ ਤਾਜ਼ਾ ਮਾਮਲਾ ਹੁਣ ਬਠਿੰਡਾ ਤੋਂ ਸਾਹਮਣੇ ਆਇਆ ਹੈ। ਜਿੱਥੇ ਸੋਮਵਾਰ ਦੇਰ ਰਾਤ ਕੁਝ ਸ਼ਰਾਰਤੀ ਅਨਸਰਾਂ ਨੇ ਹਿੰਦੂ ਧਾਰਮਿਕ ਪੁਸਤਕਾਂ ਨੂੰ ਅਗਨ ਭੇਟ ਕਰ ਕੇ ਕਿਲ੍ਹੇ ਦੇ ਨੇੜੇ ਸੁੱਟ ਦਿੱਤਾ। ਜਿਸ ਤੋਂ ਬਾਅਦ ਹਿੰਦੂ ਭਾਈਚਾਰੇ ਵਿੱਚ ਭਾਰੀ ਰੋਸ ਮਿਲ ਰਿਹਾ ਹੈ।
ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਭਾਰੀ ਪੁਲਿਸ ਫੋਰਸ ਨੇ ਮੌਕੇ ‘ਤੇ ਪਹੁੰਚ ਕੇ ਧਾਰਮਿਕ ਪੁਸਤਕ ਦੇ ਅੱਧ ਸੜੇ ਹੋਏ ਅੰਗਾਂ ਨੂੰ ਲੈ ਕੇ ਫੋਰੈਂਸਿਕ ਟੀਮ ਦੇ ਹਵਾਲੇ ਕਰ ਦਿੱਤਾ ਹੈ। ਜਿਸ ਤੋਂ ਬਾਅਦ ਫੋਰੈਂਸਿਕ ਟੀਮ ਵੱਲੋਂ ਇਨ੍ਹਾਂ ਸਾੜੇ ਗਏ ਅੰਗਾਂ ਤੋਂ ਫਿੰਗਰਪ੍ਰਿੰਟ ਵਰਗੇ ਸੁਰਾਗਾਂ ਦਾ ਪਤਾ ਲਗਾਇਆ ਜਾਵੇਗਾ।
ਮੌਕੇ ‘ਤੇ ਪਹੁੰਚੀਆਂ ਹਿੰਦੂ ਜਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ ਦੇਰ ਸ਼ਾਮ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਕਿਲ੍ਹੇ ਦੇ ਕੋਲ ਪਵਿੱਤਰ ਪੁਸਤਕ ਨੂੰ ਅਗਨ ਭੇਂਟ ਕਰ ਕੇ ਸੁੱਟ ਦਿੱਤਾ ਸੀ। ਉਨ੍ਹਾਂ ਨੇ ਸ਼ੱਕ ਜਤਾਉਂਦਿਆਂ ਕਿਹਾ ਹੈ ਕਿ ਉਕਤ ਘਟਨਾ ਨੂੰ ਸ਼ਹਿਰ ਦਾ ਮਾਹੌਲ ਖ਼ਰਾਬ ਕਰਨ ਦੀ ਨੀਅਤ ਨਾਲ ਅੰਜਾਮ ਦਿੱਤਾ ਗਿਆ ਹੈ। ਇਸ ਸਬੰਧੀ ਬਠਿੰਡਾ ਦੇ SSP ਨੇ ਕਿਹਾ ਕਿ ਪੋਲੀਵੇ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਨੂੰ ਫੜ੍ਹਨ ਲਈ CCTV ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤੇ ਦੋਸ਼ੀਆਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: