ਚੰਡੀਗੜ੍ਹ : ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਤੋਂ ਬਾਅਦ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਨਾਟਕ ਦੀਆਂ ਸਕੂਲੀ ਕਿਤਾਬਾਂ ਵਿੱਚੋਂ ਸ਼ਹੀਦ ਭਗਤ ਸਿੰਘ ਬਾਰੇ ਪਾਠ ਨੂੰ ਹਟਾਉਣ ਦੀ ਕਥਿਤ ਰਿਪੋਰਟ ਲਈ ਭਾਜਪਾ ‘ਤੇ ਨਿਸ਼ਾਨਾ ਵਿੰਨ੍ਹਿਆ।
ਮਾਨ ਨੇ ਟਵੀਟ ਕਰਕੇ ਲਿਖਿਆ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਤੋਂ ਬੀਜੇਪੀ ਦੀ ਨਫਰਤ ਸਭ ਦੇ ਸਾਹਮਣੇ ਆ ਗਈ। ਘੱਟ ਉਮਰ ਵਿੱਚ ਦੇਸ਼ ਲਈ ਜਾਨ ਦੇ ਕੇ ਇਨਕਲਾਬ ਦੀ ਲੌ ਜਗਾਉਣ ਵਾਲੇ ਸ. ਭਗਤ ਸਿੰਘ ਨੂੰ ਪੜ੍ਹ ਕੇ ਅੱਜ ਵੀ ਨੌਜਵਾਨਾਂ ਵਿੱਚ ਦੇਸ਼ ਭਗਤੀ ਦੀ ਲਹਿਰ ਦੌੜ ਜਾਂਦੀ ਹੈ। ਦੇਸ਼ ਭਗਤੀ ਦੇ ਇਸੇ ਜਜ਼ਬੇ ਤੋਂ ਡਰ ਦੇ ਮਾਰੇ ਬੀਜੇਪੀ ਦੀ ਰੂਹ ਕੰਬਦੀ ਹੈ।
ਇਸ ਤੋਂ ਪਹਿਲਾਂ ਕੇਜਰੀਵਾਲ ਨੇ ਕਰਨਾਟਕ ਦੀਆਂ ਸਕੂਲਾਂ ਦੀਆਂ ਕਿਤਾਬਾਂ ਵਿੱਚੋਂ ਸ਼ਹੀਦ ਭਗਤ ਸਿੰਘ ਬਾਰੇ ਪਾਠ ਕੱਢਣ ਲਈ ਕੇਂਦਰ ਦੀ ਭਾਜਪਾ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਿਆ ਸੀ। ਕੇਰਜੀਵਾਲ ਨੇ ਕਿਹਾ ਕਿ ਇਹ ਸੁਤੰਤਰਤਾ ਸੈਨਾਨੀ ਵੱਲੋਂ ਦਿੱਤੀ ਗਈ ਕੁਰਬਾਨੀ ਦਾ ਅਪਮਾਨ ਹੈ ਅਤੇ ਇਸ ਫੈਸਲੇ ਨੂੰ ਵਾਪਸ ਲੈਣ ਦੀ ਮੰਗ ਕੀਤੀ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਦੱਸਣਯੋਗ ਹੈ ਕਿ ਕਰਨਾਟਕ ਵਿੱਚ ਸ਼ਹੀਦ ਭਗਤ ਸਿੰਘ ਦੇ ਪਾਠ ਦੀ ਥਾਂ ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐੱਸ.ਐੱਸ.) ਦੇ ਸੰਸਥਾਪਕ ਕੇਸ਼ਵ ਬਲੀਰਾਮ ਹੇਡਗੇਵਾਰ ਦੇ ਭਾਸ਼ਣ ਨੂੰ 10ਵੀਂ ਜਮਾਤ ਦੀ ਕਿਤਾਬ ਗਿਆ ਹੈ। ਆਲ-ਇੰਡੀਆ ਡੈਮੋਕਰੇਟਿਕ ਸਟੂਡੈਂਟਸ ਆਰਗੇਨਾਈਜ਼ੇਸ਼ਨ (ਏਆਈਡੀਐਸਓ) ਅਤੇ ਆਲ-ਇੰਡੀਆ ਸੇਵ ਐਜੂਕੇਸ਼ਨ ਕਮੇਟੀ (ਏਆਈਐਸਈਸੀ) ਵਿਦਿਆਰਥੀ ਸੰਸਥਾਵਾਂ ਵੱਲੋਂ ਰਾਜ ਸਰਕਾਰ ਦੇ ਇਸ ਕਦਮ ਦਾ ਵਿਰੋਧ ਕੀਤਾ ਜਾ ਰਿਹਾ ਹੈ।