ਅੰਮ੍ਰਿਤਸਰ ਦੇ ਮਾਨਾਵਾਲਾ ‘ਚ ਦੇਰ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਚਰਨਪ੍ਰੀਤ ਬਾਬਾ ਬਕਾਲਾ ਦੇ ਸਿਵਲ ਹਸਪਤਾਲ ਵਿੱਚ ਮੁਲਾਜ਼ਮ ਸੀ।
ਬੀਤੀ ਰਾਤ ਚਰਨਪ੍ਰੀਤ ਜੰਡਿਆਲਾ ਗੁਰੂ ਹਸਪਤਾਲ ਵਿੱਚ ਆਪਣੇ ਸਹੁਰੇ ਦਾ ਹਾਲ ਪਤਾ ਕਰਨ ਗਿਆ ਸੀ। ਮਿਲੀ ਜਾਣਕਾਰੀ ਮੁਤਾਬਕ ਚਰਨਪ੍ਰੀਤ ਆਪਣੇ ਦੋ ਰਿਸ਼ਤੇਦਾਰਾਂ ਨਾਲ ਅੰਮ੍ਰਿਤਸਰ ਤੋਂ ਜੰਡਿਆਲਾ ਗੁਰੂ ਆਪਣੇ ਘਰ ਜਾ ਰਿਹਾ ਸੀ। ਰਸਤੇ ਵਿੱਚ ਮਾਨਾਵਾਲਾ ਦੇ ਕੋਲ ਕਾਰ ਵਿੱਚ ਸਵਾਰ ਦੋ ਨੌਜਵਾਨਾਂ ਨੇ ਉਸ ਨੂੰ ਗੋਲੀ ਮਾਰ ਦਿੱਤੀ। ਜਦੋਂ ਉਸ ਦੇ ਰਿਸ਼ਤੇਦਾਰ ਗੁਰਦੇਵ ਸਿੰਘ ਨੇ ਬਚਾਅ ਕਰਨ ਦੀ ਕੋਸ਼ਿਸ਼ ਕੀਤੀ ਤਾਂ ਇੱਕ ਨੌਜਵਾਨ ਨੇ ਪਿਸਤੌਲ ਦੇ ਬਟ ਨਾਲ ਉਨ੍ਹਾਂ ‘ਤੇ ਵੀ ਹਮਲਾ ਕਰ ਦਿੱਤਾ।
ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਅਣਪਛਾਤਿਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਥਾਣਾ ਇੰਚਾਰਜ ਮਨਮੀਤ ਸਿੰਘ ਨੇ ਦੱਸਿਆ ਕਿ ਮਾਮਲਾ ਪੁਰਾਣੀ ਰੰਜਿਸ਼ ਨਾਲ ਜੁੜਿਆ ਦੱਸਿਆ ਜਾ ਰਿਹਾ ਹੈ। ਪੁਲਿਸ ਮੌਕੇ ‘ਤੇ ਪਹੁੰਚ ਕੇ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”























