ਚੰਡੀਗੜ੍ਹ : ਜੇ ਤੁਸੀਂ ਵੀ ਰੋਜ਼ਾਨਾ ਸਰਕਾਰੀ ਬੱਸਾਂ ਵਿੱਚ ਸਫਰ ਕਰਦੇ ਹੋਏ ਤਾਂ ਇਹ ਖ਼ਬਰ ਤੁਹਾਡੇ ਲਈ ਹੈ। ਪੰਜਾਬ ਰੋਡਵੇਜ਼/ ਪਨਬੱਸ/ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ 18 ਮਈ ਨੂੰ ਪਨਬੱਸ ਦੀਆਂ ਬੱਸਾਂ ਬੰਦ ਕਰਨ ਦਾ ਐਲਾਨ ਕੀਤਾ ਹੈ।
ਯੂਨੀਅਨ ਨੇ ਪੰਜਾਬ ਸਰਕਾਰ ’ਤੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੇ ਜਾਣ ਦਾ ਦੋਸ਼ ਲਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਸਰਕਾਰ ਅੱਗੇ ਮੰਗਾਂ ਰੱਖੀਆਂ ਸਨ ਕਿ ਟਰਾਂਸਪੋਰਟ ਵਿਭਾਗ ਵਿੱਚ ਕੱਚੇ ਮੁਲਾਜ਼ਮਾਂ ਨੂੰ ਕੀਤੇ ਜਾਣ, ਆਊਟਸੋਰਸ ਰਾਹੀਂ ਮੁਲਾਜ਼ਮਾਂ ਦੀ ਭਰਤੀ ਕਰਨ ਕੀਤੀ ਜਾਵੇ। ਉਨ੍ਹਾਂ ਦੋਸ਼ ਲਾਇਆ ਕਿ ਮੈਨੇਜਮੈਂਟ ਵੱਲੋਂ ਕੱਚੇ ਕਾਮਿਆਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।
ਯੂਨੀਅਨ ਨੇ ਕਿਹਾ ਕਿ ਜੇ ਸਰਕਾਰ ਨਾ ਮੰਨੀ ਤਾਂ 19 ਮਈ ਨੂੰ ਪੀਆਰਟੀਸੀ ਦੀਆਂ ਬੱਸਾਂ ਵੀ ਬੰਦ ਕੀਤੀਆਂ ਜਾਣਗੀਆਂ।
ਵੀਡੀਓ ਲਈ ਕਲਿੱਕ ਕਰੋ -: