ਪੰਜਾਬ ਸਰਕਾਰ ਨੇ ਸੰਯੁਕਤ ਕਿਸਾਨ ਮੋਰਚੇ ਦੀਆਂ ਮੰਗਾਂ ਨੂੰ ਸਵੀਕਾਰ ਕਰ ਲਿਆ ਹੈ। ਕਿਸਾਨਾਂ ਦਾ ਅੰਦੋਲਨ ਤੇਜ਼ ਹੋ ਗਿਆ ਸੀ ਤੇ 23 ਸੰਗਠਨਾਂ ਨਾਲ ਜੁੜੇ ਕਿਸਾਨ ਚੰਡੀਗੜ੍ਹ ਲਈ ਕੂਚ ਕਰ ਗਏ ਸਨ ਜਿਨ੍ਹਾਂ ਨੂੰ ਮੋਹਾਲੀ ਵਿਚ ਰੋਕ ਲਿਆ ਗਿਆ ਸੀ। ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਝੋਨਾ ਲਾਉਣ ਦੀ ਮੰਗ ਨੂੰ ਪ੍ਰਵਾਨ ਕਰ ਲਿਆ ਗਿਆ ਹੈ, ਜਿਸ ਤਹਿਤ ਝੋਨੇ ਦੀ ਬਿਜਾਈ ਲਈ ਪੂਰੇ ਪੰਜਾਬ ਨੂੰ 2 ਜ਼ੋਨਾਂ ਵਿਚ ਵੰਡਿਆ ਗਿਆ ਹੈ। ਪੰਜਾਬ ਸਰਕਾਰ ਨੇ ਦੋ ਪੜਾਵਾਂ ਵਿਚ ਝੋਨਾ ਲਾਉਣ ਦੀ ਮੰਗ ਨੂੰ ਸਵੀਕਾਰ ਕਰ ਲਿਆ ਹੈ। ਭਗਵੰਤ ਮਾਨ ਨੇ ਕਿਸਾਨਾਂ ਆਗੂਆਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੇ ਸਰਕਾਰ ਵੱਲੋਂ ਰਸਮੀ ਐਲਾਨ ਕੀਤੇ ਜਾਣ ਤੋਂ ਬਾਅਦ ਹੀ ਪਿੱਛੇ ਹਟਣ ਦੀ ਗੱਲ ਕਹੀ ਗਈ ਹੈ।
ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਐਲਾਨ ਕੀਤਾ ਸੀ ਕਿ ਝੋਨੇ ਲਾਉਣ ਦਾ ਕੰਮ 18 ਜੂਨ ਤੋਂ ਸ਼ੁਰੂ ਕੀਤਾ ਜਾਵੇ ਤੇ ਪੂਰੀ ਪ੍ਰਕਿਰਿਆ 4 ਪੜਾਵਾਂ ਵਿਚ ਪੂਰੀ ਹੋਣੀ ਚਾਹੀਦੀ ਹੈ। ਇਸ ‘ਤੇ ਕਿਸਾਨਾਂ ਨੇ ਇਤਰਾਜ਼ ਜਤਾਇਆ ਸੀ। ਹੁਣ ਇਹ ਦੋ ਪੜਾਵਾਂ ਵਿਚ ਹੋਵੇਗੀ ਤੇ 14 ਜੂਨ ਤੋਂ ਇਸ ਦੀ ਸ਼ੁਰੂਆਤ ਕੀਤੀ ਜਾਵੇਗੀ। ਪਹਿਲੇ ਰਾਊਂਡ ਵਿਚ ਉਨ੍ਹਾਂ ਖੇਤਰਾਂ ਵਿਚ ਝੋਨਾ ਲਾਇਆ ਜਾਵੇਗਾ, ਜਿਥੇ ਪਾਣੀ ਦੀ ਕਮੀ ਹੈ। ਇਸ ਦੇ ਬਾਅਦ 17 ਜੂਨ ਨੂੰ ਦੂਜੇ ਪੜਾਅ ਦੀ ਸ਼ੁਰੂਆਤ ਹੋਵੇਗੀ। ਸੇਮ ਤੇ ਬਾਰਡਰ ਪਾਰ ਕਿਸਾਨ 10 ਜੂਨ ਦੇ ਬਾਅਦ ਝੋਨਾ ਲਗਾ ਸਕਣਗੇ। ਬਿਜਲੀ 3 ਦਿਨ ਪਹਿਲਾਂ ਮਿਲਣੀ ਸ਼ੁਰੂ ਹੋ ਜਾਵੇਗੀ। ਕਿਸਾਨਾਂ ਨਾਲ ਮੁਲਾਕਾਤ ਵਿਚ ਭਗਵੰਤ ਮਾਨ ਨੇ ਮੂੰਗੀ ਦੀ ਫਸਲ ਨੂੰ ਵੀ ਐੱਮਐੱਸਪੀ ‘ਤੇ ਖਰੀਦਣ ਦਾ ਫੈਸਲਾ ਲਿਆ। ਇਸ ਲਈ ਮੰਡੀਆਂ ਦੀ ਵੀ ਚੋਣ ਕਰ ਲਈ ਗਈ ਹੈ ਤੇ ਜਲਦ ਹੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ।
CM ਮਾਨ ਨੇ ਕਿਹਾ ਕਿ ਉਹ ਬਾਸਮਤੀ ਦੀ ਖਰੀਦ ਲਈ ਕੇਂਦਰ ਸਰਕਾਰ ਨਾਲ ਗੱਲ ਕਰਨਗੇ ਅਤੇ ਉਸ ਮੁਤਾਬਕ ਹੀ ਫੈਸਲਾ ਲੈਣਗੇ। ਮੱਕੀ ਦੀ ਖਰੀਦ ‘ਤੇ ਜਲਦ ਫੈਸਲਾ ਲੈਣ ਦਾ ਭਰੋਸਾ ਮੁੱਖ ਮੰਤਰੀ ਮਾਨ ਨੇ ਦਿੱਤਾ। ਇਸ ਦੌਰਾਨ ਉਨ੍ਹਾਂ ਨੇ ਕਣਕ ਦੀ ਪ੍ਰਤੀ ਕੁਇੰਟਲ ਖਰੀਦ ‘ਤੇ 500 ਰੁਪਏ ਦਾ ਬੋਨਸ ਦਿੱਤੇ ਜਾਣ ਦੀ ਮੰਗ ਨੂੰ ਖਾਰਜ ਕਰ ਦਿੱਤਾ।
ਵੀਡੀਓ ਲਈ ਕਲਿੱਕ ਕਰੋ -: