ਪੰਜਾਬ ਵਿੱਚ ਗਰਮੀ ਦਾ ਪ੍ਰਕੋਪ ਜਾਰੀ ਹੈ। ਪੰਜਾਬ ਵਿੱਚ ਦਿਨੋਂ-ਦਿਨ ਵੱਧ ਰਹੀ ਗਰਮੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਆਂਗਨਵਾੜੀ ਸੈਂਟਰਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਸਰਕਾਰ ਵੱਲੋਂ ਹੁਣ ਆਂਗਨਵਾੜੀ ਸੈਂਟਰਾਂ ਦਾ ਸਮਾਂ ਬਦਲ ਕੇ ਸਵੇਰੇ 8 ਵਜੇ ਤੋਂ 11 ਵਜੇ ਤੱਕ ਕਰ ਦਿੱਤਾ ਗਿਆ ਹੈ, ਜੋ ਕਿ 31 ਮਈ ਤੱਕ ਲਾਗੂ ਰਹੇਗਾ । ਹਾਲਾਂਕਿ ਆਂਗਨਵਾੜੀ ਵਰਕਰ ਅਤੇ ਹੈਲਪਰ ਪਹਿਲਾਂ ਦੀ ਤਰ੍ਹਾਂ 8 ਤੋਂ 12 ਵਜੇ ਤੱਕ ਆਪਣੀ ਡਿਊਟੀ ‘ਤੇ ਆਉਣਗੇ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਸੀ, ਪਰ ਉਸ ਸਮੇਂ ਆਂਗਨਵਾੜੀ ਸੈਂਟਰਾਂ ਦਾ ਸਮਾਂ ਨਹੀਂ ਬਦਲਿਆ ਗਿਆ ਸੀ। ਜਿਸ ਕਾਰਨ ਆਂਗਨਵਾੜੀ ਵਰਕਰਾਂ ਵਿੱਚ ਭਾਰੀ ਰੋਸ ਸੀ। ਇਸ ਸਬੰਧੀ ਜਥੇਬੰਦੀ ਦੀ ਪ੍ਰਧਾਨ ਹਰਗੋਬਿੰਦ ਕੌਰ ਨੇ ਦੱਸਿਆ ਸੀ ਕਿ ਵਧ ਰਹੀ ਗਰਮੀ ਦੇ ਮੱਦੇਨਜ਼ਰ ਸਰਕਾਰ ਵੱਲੋਂ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕਰ ਦਿੱਤੀ, ਪਰ ਆਂਗਣਵਾੜੀ ਸੈਂਟਰਾਂ ਦਾ ਸਮਾਂ ਨਹੀਂ ਬਦਲਿਆ ਗਿਆ । ਉਨ੍ਹਾਂ ਕਿਹਾ ਕਿ ਅੱਤ ਦੀ ਗਰਮੀ ਵਿੱਚ ਬੱਚੇ ਇੱਥੇ ਆਉਣ ਲਈ ਮਜਬੂਰ ਹਨ ਅਤੇ ਪੰਜਾਬ ਵਿੱਚ ਕਈ ਆਂਗਨਵਾੜੀ ਸੈਂਟਰ ਅਜਿਹੇ ਵੀ ਹਨ, ਜਿੱਥੇ ਪੱਖੇ ਵੀ ਨਹੀਂ ਹਨ।
ਵੀਡੀਓ ਲਈ ਕਲਿੱਕ ਕਰੋ -: