ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ। ਰੋਡਰੇਜ ਮਾਮਲੇ ਵਿੱਚ ਨਵਜੋਤ ਸਿੱਧੂ ਨੂੰ ਵੱਡਾ ਝਟਕਾ ਲੱਗਿਆ ਹੈ। ਸੁਪਰੀਮ ਕੋਰਟ ਨੇ ਆਪਣੇ ਪੁਰਾਣੇ ਹੁਕਮ ਬਦਲ ਕੇ 1 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ 34 ਸਾਲ ਪੁਰਾਣਾ ਹੈ। ਇਸ ਮਾਮਲੇ ਵਿੱਚ 65 ਸਾਲ ਦੇ ਇੱਕ ਬਜ਼ੁਰਗ ਦੀ ਮੌਤ ਹੋ ਗਈ ਸੀ। ਇਸ ਮਾਮਲੇ ਜਿਸ ਬਜ਼ੁਰਗ ਦੀ ਮੌਤ ਹੋਈ ਸੀ, ਉਸਦੇ ਪਰਿਵਾਰ ਵੱਲੋਂ ਰੀਵਿਊ ਪਟੀਸ਼ਨ ਦਾਇਰ ਕੀਤੀ ਗਈ ਸੀ। ਹੁਣ ਉਸ ‘ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਵੱਲੋਂ ਇਹ ਸਜ਼ਾ ਸੁਣਾਈ ਗਈ ਹੈ।
ਦੱਸ ਦੇਈਏ ਕਿ ਸਿੱਧੂ ਦੇ ਖਿਲਾਫ਼ ਰੋਡਰੇਜ ਦਾ ਮਾਮਲਾ ਸਾਲ 1988 ਦਾ ਹੈ। ਸਿੱਧੂ ਦਾ ਪਟਿਆਲਾ ਵਿੱਚ ਪਾਰਕਿੰਗ ਨੂੰ ਲੈ ਕੇ 65 ਸਾਲ ਦੇ ਇੱਕ ਬਜ਼ੁਰਗ ਨਾਲ ਉਨ੍ਹਾਂ ਦੀ ਲੜਾਈ ਹੋ ਗਈ ਸੀ। ਦੋਸ਼ ਹੈ ਕਿ ਉਨ੍ਹਾਂ ਵਿਚਾਲੇ ਹੱਥੋਪਾਈ ਵੀ ਹੋਈ। ਜਿਸ ਵਿੱਚ ਸਿੱਧੂ ਨੇ ਗੁਰਨਾਮ ਸਿੰਘ ਦੇ ਮੁੱਕਾ ਮਾਰ ਦਿੱਤਾ ਸੀ। ਜਿਸ ਕਾਰਨ ਗੁਰਨਾਮ ਸਿੰਘ ਦੀ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਪੁਲਿਸ ਵੱਲੋਂ ਨਵਜੋਤ ਸਿੱਧੂ ਤੇ ਉਨ੍ਹਾਂ ਦੇ ਦੋਸਤ ਖ਼ਿਲਾਫ਼ ਗੈਰ-ਇਰਾਦਤਨ ਹੱਤਿਆ ਦਾ ਮਾਮਲਾ ਦਰਜ ਕਰ ਲਿਆ ਸੀ।
ਜਿਸ ਤੋਂ ਬਾਅਦ ਇਹ ਮਾਮਲਾ ਅਦਾਲਤ ਪਹੁੰਚਿਆ ਸੀ। ਸੁਣਵਾਈ ਦੌਰਾਨ ਸੈਸ਼ਨ ਕੋਰਟ ਵੱਲੋਂ ਸਿੱਧੂ ਨੂੰ ਸਬੂਤਾਂ ਦੀ ਕਮੀ ਨੂੰ ਮੁੱਖ ਕਾਰਨ ਦੱਸਦਿਆਂ 1999 ਵਿੱਚ ਬਰੀ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਪੀੜਤ ਪੱਖ ਇਸ ਫੈਸਲੇ ਖਿਲਾਫ਼ ਹਾਈਕੋਰਟ ਪਹੁੰਚਿਆ ਸੀ। ਸਾਲ 2006 ਵਿੱਚ ਹਾਈਕੋਰਟ ਨੇ ਇਸ ਮਾਮਲੇ ਵਿੱਚ ਨਵਜੋਤ ਸਿੱਧੂ ਨੂੰ ਤਿੰਨ ਸਾਲ ਕੈਦ ਦੀ ਸਜ਼ਾ ਤੇ ਇੱਕ ਲੱਖ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਸੀ।
ਜ਼ਿਕਰਯੋਗ ਹੈ ਕਿ ਹਾਈ ਕੋਰਟ ਤੋਂ ਮਿਲੀ ਸਜ਼ਾ ਦੇ ਖਿਲਾਫ਼ ਨਵਜੋਤ ਸਿੱਧੂ ਸੁਪਰੀਮ ਕੋਰਟ ਪਹੁੰਚ ਗਏ ਸਨ। ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ 16 ਮਈ 2018 ਨੂੰ ਸਿੱਧੂ ਨੂੰ ਗੈਰ-ਇਰਾਦਤਨ ਹੱਤਿਆ ਮਾਮਲੇ ਵਿੱਚ ਲੱਗੀ ਧਾਰਾ 307IPC ਤੋਂ ਬਰੀ ਕਰ ਦਿੱਤਾ ਸੀ। ਹਾਲਾਂਕਿ IPC ਦੀ ਧਾਰਾ 323, ਯਾਨੀ ਸੱਟ ਪਹੁੰਚਾਉਣ ਦੇ ਮਾਮਲੇ ਵਿੱਚ ਸਿੱਧੂ ਨੂੰ ਦੋਸ਼ੀ ਠਹਿਰਾਇਆ ਗਿਆ। ਇਸ ਵਿੱਚ ਉਨ੍ਹਾਂ ਨੂੰ ਜੇਲ੍ਹ ਦੀ ਸਜ਼ਾ ਨਹੀਂ ਹੋਈ। ਸਿੱਧੂ ਨੂੰ ਸਿਰਫ਼ ਇੱਕ ਹਜ਼ਾਰ ਰੁਪਏ ਜੁਰਮਾਨਾ ਲਗਾ ਕੇ ਛੱਡ ਦਿੱਤਾ ਗਿਆ ਸੀ ।
ਵੀਡੀਓ ਲਈ ਕਲਿੱਕ ਕਰੋ -: