ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲ ਕੇ ਆਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਡੇ ਲਈ ਕੌਮੀ ਸੁਰੱਖਿਆ ਤੋਂ ਵੱਧ ਕੁਝ ਨਹੀਂ ਹੈ। ਇਹ ਦੇਸ਼ ਰਹੇਗਾ ਤਾਂ ਅਸੀਂ ਰਹਾਂਗੇ। ਕੋਈ ਮੰਤਰੀ ਜਾਂ ਮੁੱਖ ਮੰਤਰੀ ਰਹੇਗਾ। ਅਸੀਂ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਇਸ ਦੇ ਲਈ ਕੰਮ ਕਰਾਂਗੇ।
ਸੀ.ਐੱਮ. ਮਾਨ ਨੇ ਕਿਹਾ ਕਿ ਮੰਤਰੀ ਸ਼ਾਹ ਨਾਲ ਮੇਰੀ ਇਹ ਪਹਿਲੀ ਮੁਲਾਕਾਤ ਸੀ, ਜਿਸ ਵਿੱਚ ਦੋਵਾਂ ਵਿਚਾਲੇ ਹਾਂਪੱਖੀ ਗੱਲਬਾਤ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਿਸੇ ਨੂੰ ਵੀ ਨਫਰਤ ਦੇ ਬੀਜ ਨਹੀਂ ਬੋਣ ਦਿਆਂਗੇ। ਇਸ ਦੇ ਲੀ ਕੇਂਦਰ ਨੇ ਪਹਿਲਾਂ ਸਾਨੂੰ 10 ਕੰਪਨੀਆਂ ਨੀਮ ਫੌਜੀ ਬਲਾਂ ਦੀਆਂ ਮੁਹੱਈਆ ਕਰਵਾਈਆਂ ਸਨ। ਅੱਜ ਮੀਟਿੰਗ ਤੋਂ ਬਾਅਦ ਗ੍ਰਹਿ ਮੰਤਰੀ ਸ਼ਾਹ ਨੇ ਕਿਾਹ ਕਿ ਸ਼ਾਮ ਤੱਕ 10 ਹੋਰ ਕੰਪਨੀਆਂ ਪੰਜਾਬ ਭੇਜਣ ਦੇ ਆਰਡਰ ਹੋ ਜਾਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਸ਼ਾਹ ਨਾਲ ਕਿਸਾਨਾਂ ਨੂੰ ਕਣਕ ਦੇ ਬੋਨਸ ‘ਤੇ ਵੀ ਚਰਚਾ ਹੋਈ। ਉਨ੍ਹਾਂ ਦੱਸਿਆ ਕਿ ਇਸ ਵਾਰ ਝਾੜ ਘੱਟ ਹੋਇਆ ਹੈ ਤੇ ਦਾਣਾ ਸੁੰਗੜ ਗਿਆ ਹੈ। ਕਿਸਾਨ ਜਥੇਬੰਦੀਆਂ 500 ਰੁਪਏ ਪ੍ਰਤੀ ਏਕੜ ਮੰਗ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਿੰਨਾ ਹੋ ਸਕੇ, ਕੇਂਦਰ ਕਿਸਾਨਾਂ ਦੀ ਮਦਦ ਕਰੇ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਸੀ.ਐੱਮ. ਮਾਨ ਨੇ ਕਿਹਾ ਕਿ ਬਾਸਮਤੀ ‘ਤੇ ਐੱਮ.ਐੱਸ.ਪੀ. ਨੂੰ ਲੈ ਕੇ ਵੀ ਚਰਚਾ ਹੋਈ ਹੈ। ਇਸ ਤੋਂ ਇਲਾਵਾ ਭਾਖੜਾ ਬਿਆਸ ਮਾਨੇਜਮੈਂਟ ਬੋਰਡ (BBMB) ਵਿੱਚ ਪੰਜਾਬ ਦਾ ਪੁਰਾਣਾ ਕੋਟਾ ਬਹਾਲ ਕਰਨ, ਸਰਹੱਦ ‘ਤੇ ਡਰੋਨ ਰੋਕਣ ਅਤੇ ਪੰਜਾਬ ਵਿੱਚ ਸੁਰੱਖਿਆ ਦੇ ਮਾਮਲੇ ਨੂੰ ਲੈ ਕੇ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਨੇ ਸਾਰੀਆਂ ਮੰਗਾਂ ‘ਤੇ ਗੌਰ ਕਰਨ ਦਾ ਭਰੋਸਾ ਦਿੱਤਾ।