ਸੁਨੀਲ ਜਾਖੜ ਕਾਂਗਰਸ ਤੋਂ ਅਸਤੀਫ਼ਾ ਦੇਣ ਮਗਰੋਂ ਅੱਜ ਬੀਜੇਪੀ ਵਿੱਚ ਸ਼ਾਮਲ ਹੋ ਗਏ, ਜਿਸ ‘ਤੇ ਕਾਂਗਰਸ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਵੱਡਾ ਬਿਆਨ ਸਾਹਮਣੇ ਆਇਆ। ਉਨ੍ਹਾਂ ਕਿਹਾ ਕਿ ਇਸ ਵਿੱਚ ਕੋਈ ਹੈਰਾਨੀ ਵਾਲੀ ਗੱਲ ਨਹੀਂ, ਸੁਨੀਲ ਜਾਖੜ ਰਸਮੀ ਤੌਰ ‘ਤੇ ਭਾਜਪਾ ‘ਚ ਅੱਜ ਸ਼ਾਮਲ ਹੋਏ ਹਨ ਪਰ ਉਨ੍ਹਾ ਨੇ ਪਾਰਟੀ ਲਈ ਬਹੁਤ ਪਹਿਲਾਂ ਹੀ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ।
ਵੜਿੰਗ ਨੇ ਕਿਹਾ ਕਿ ਜਾਖੜ ਨੇ ਬਹੁਤ ਪਹਿਲਾਂ ਤੋਂ ‘ਹਿੰਦੂਤਵ’ ਦੀ ਸਿਆਸਤ ਖੇਡ ਕੇ ਪਾਰਟੀ ਨੂੰ ਹਰ ਤਰ੍ਹਾਂ ਨਾਲ ਨੁਕਸਾਨ ਪਹੁੰਚਾਉਣਾ ਸ਼ੁਰੂ ਕਰ ਦਿੱਤਾ ਸੀ। ਉਨ੍ਹਾਂ ਵੱਲੋਂ ‘ਹਿੰਦੂ’ ਕਾਰਡ ਖੇਡਣ ਦਾ ਕਾਰਨ ਸੀ ਅਤੇ ਉਹ ਕਾਰਨ ਅੱਜ ਸਾਹਮਣੇ ਆਇਆ ਹੈ।
ਦੱਸਣਯੋਗ ਹੈ ਕਿ ਸੁਨੀਲ ਜਾਖੜ ਨੂੰ ਕਾਂਗਰਸ ਪੰਜਾਬ ਪ੍ਰਧਾਨ ਦੇ ਅਹੁਦੇ ਤੋਂ ਲਾ ਕੇ ਨਵਜੋਤ ਸਿੰਘ ਸਿੱਧੂ ਨੂੰ ਇਹ ਅਹੁਦਾ ਦੇ ਦਿੱਤਾ ਗਿਆ ਸੀ, ਜਿਸ ਕਰਕੇ ਬਿਨਾਂ ਕਾਰਨ ਅਹੁਦਾ ਖੋਹੇ ਜਾਣ ਤੋਂ ਜਾਖੜ ਪਾਰਟੀ ਤੋਂ ਨਾਰਾਜ਼ ਸੀ, ਹਾਲਾਂਕਿ ਉਨ੍ਹਾਂ ਫਿਰ ਵੀ ਪਾਰਟੀ ਨਹੀਂ ਸੀ ਛੱਡੀ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਜਾਖੜ ਨੇ ਹਾਲਾਂਕਿ ਸਿੱਧੇ ਤੌਰ ‘ਤੇ ਪਹਿਲਾਂ ਕੁਝ ਨਹੀਂ ਕਿਹਾ ਪਰ ਉਨ੍ਹਾਂ ਦੀ ਨਾਰਾਜ਼ਗੀ ਅਕਸਰ ਉਨ੍ਹਾਂ ਦੇ ਕੀਤੇ ਗਏ ਟਵੀਟਾਂ ਵਿੱਚ ਸਾਹਮਣੇ ਆਉਂਦੀ ਰਹੀ ਹੈ। ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਵੀ ਕੋਈ ਭੂਮਿਕਾ ਨਹੀਂ ਨਿਭਾਈ। ਅਖੀਰ ਉਨ੍ਹਾਂ ਨੇ ਬੀਤੇ ਦਿਨੀਂ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਤੇ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ।