ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੂੰ 34 ਸਾਲ ਪੁਰਾਣੇ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਵੀਰਵਾਰ ਨੂੰ ਇੱਕ ਸਾਲ ਦੀ ਸਖਤ ਸਜ਼ਾ ਸੁਣਾਈ ਗਈ। ਇਸ ਨੂੰ ਲੈ ਕੇ ਲੀਡਰਾਂ ਦੇ ਬਿਆਨ ਸਾਹਮਣੇ ਆਉਣ ਲੱਗੇ ਹਨ।
ਪੰਜਾਬ ਦੇ ਸਾਬਕਾ ਉਪ ਮੁੱਖ ਮਤੰਰੀ ਤੇ ਕਾਂਗਰਸੀ ਨੇਤਾ ਸੁਖਜਿੰਦਰ ਰੰਧਾਵਾ ਨੇ ਸਿੱਧੂ ਨੂੰ ਜੇਲ੍ਹ ਹੋਣ ‘ਤੇ ਤੰਜ ਕੱਸਦੇ ਹੋਏ ਕਿਹਾ ਕਿ ਸੁਪਰੀਮ ਕੋਰਟ ਦੇ ਫੈਸਲੇ ਨੂੰ ਕੋਈ ਚੁਣੌਤੀ ਨਹੀਂ ਦੇ ਸਕਦਾ। ਸਿੱਧੂ ਨੇ ਕਾਂਗਰਸ ਪਾਰਟੀ ਨੂੰ ਜੋ ਨੁਕਸਾਨ ਪਹੁੰਚਾਇਆ ਹੈ, ਉਸ ਦੀ ਭਰਪਾਈ ਕੋਈ ਨਹੀਂ ਕਰ ਸਕਦਾ। ਜੋ ਕਾਂਗਰਸ ਨਹੀਂ ਕਰ ਸਕੀ ਉਹ ਅੱਜ ਸੁਪਰੀਮ ਕੋਰਟ ਨੇ ਕਰ ਵਿਖਾਇਆ। ਫਰਵਰੀ ਵਿੱਚ ਹੀ ਮੈਂ ਰਾਹੁਲ ਗਾਂਧੀ ਨੂੰ ਸਿੱਧੂ ਤੇ ਸੁਨੀਲ ਜਾਖੜ ਨੂੰ ਪਾਰਟੀ ਤੋਂ ਕੱਢਣ ਲਈ ਕਿਹਾ ਸੀ।
ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਕਬੀਰ ਬਾਦਲ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਅੱਜ ਇਨਸਾਫ ਕੀਤਾ ਹੈ। ਪੀੜਤ ਪਰਿਵਾਰ ਕਈ ਸਾਲਾਂ ਤੋਂ ਨਿਆਂ ਦੀ ਮੰਗ ਕਰ ਰਿਹਾ ਸੀ।
ਉਥੇ ਹੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਨੇ ਵੀ ਨਵਜੋਤ ਸਿੱਧੂ ਨੂੰ ਸਜ਼ਾ ਹੋਣ ‘ਤੇ ਟਵਿੱਟਰ ‘ਤੇ ਲਿਖਿਆ, ‘ਠੋਕੋ ਤਾਲੀ’।
ਵੀਡੀਓ ਲਈ ਕਲਿੱਕ ਕਰੋ -: