ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਹੁਣ ਜੇਲ੍ਹ ਜਾਣਾ ਤੈਅ ਹੈ ਕਿਉਂਕਿ ਸੁਪਰੀਮ ਕੋਰਟ ਵੱਲੋਂ ਉਨ੍ਹਾਂ ਦੀ ਕਿਊਰੇਟਿਵ ਪਟੀਸ਼ਨ ‘ਤੇ ਤਤਕਾਲ ਪ੍ਰਭਾਵ ਨਾਲ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਹੁਣ ਜਾਂ ਤਾਂ ਸਿੱਧੂ ਨੂੰ ਸਰੰਡਰ ਕਰਨਾ ਹੋਵੇਗਾ ਨਹੀਂ ਤਾਂ ਪੰਜਾਬ ਪੁਲਿਸ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਵੇਗੀ।
ਦੱਸ ਦੇਈਏ ਕਿ ਨਵਜੋਤ ਸਿੱਧੂ ਨੇ ਸਿਹਤ ਦਾ ਹਵਾਲਾ ਦਿੰਦਿਆਂ ਅਦਾਲਤ ਕੋਲੋਂ ਇਕ ਹਫਤੇ ਦੀ ਮੌਹਲਤ ਮੰਗੀ ਸੀ ਪਰ ਸਿੱਧੂ ਦੀ ਅਰਜ਼ੀ ’ਤੇ ਜੇਕਰ ਅੱਜ ਸੁਣਵਾਈ ਨਾ ਹੋਈ ਤਾਂ ਉਨ੍ਹਾਂ ਨੂੰ 10 ਜੁਲਾਈ ਤੱਕ ਰਾਹਤ ਨਹੀਂ ਮਿਲੇਗੀ। ਕਿਉਂਕਿ ਅਦਾਲਤ ਵਿਚ 23 ਮਈ ਤੋਂ 10 ਜੁਲਾਈ ਤੱਕ ਗਰਮੀਆਂ ਦੀਆਂ ਛੁੱਟੀਆਂ ਹਨ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਿੱਧੂ ਦੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਦੀ ਪਟੀਸ਼ਨ ’ਤੇ ਜਸਟਿਸ ਏਐਸ ਖਾਨਵਿਲਕਰ ਨੇ ਕਿਹਾ ਕਿ ਅਸੀਂ ਚੀਫ ਜਸਟਿਸ ਕੋਲ ਮਾਮਲੇ ਨੂੰ ਭੇਜ ਰਹੇ ਹਾਂ, ਉਹ ਹੀ ਇਸ ਸੁਣਵਾਈ ਦਾ ਫੈਸਲਾ ਕਰਨਗੇ। ਸੁਪਰੀਮ ਕੋਰਟ ਦੇ ਸਿੱਧੂ ਨੂੰ ਇਕ ਸਾਲ ਕੈਦ ਦੀ ਸਜ਼ਾ ਦਾ ਹੁਕਮ ਪਹਿਲਾਂ ਪੰਜਾਬ ਹਰਿਆਣਾ ਹਾਈਕੋਰਟ ਪਹੁੰਚੇਗਾ। ਉਥੇ ਉਨ੍ਹਾਂ ਨੂੰ ਪਟਿਆਲਾ ਤੇ ਜ਼ਿਲ੍ਹਾ ਤੇ ਸੈਸ਼ਨ ਕੋਰਟ ਵਿਚ ਭੇਜਿਆ ਜਾਵੇਗਾ। ਸਿੱਧੂ ਖੁਦ ਸਰੰਡਰ ਕਰਨਗੇ ਤਾਂ ਠੀਕ ਨਹੀਂ ਤਾਂ ਸਬੰਧਤ ਪੁਲਿਸ ਥਾਣੇ ਵਿਚ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਨੂੰ ਕਿਹਾ ਜਾਵੇਗਾ।
ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਸਿੱਧੂ ‘ਤੇ ਤੰਜ ਕੱਸਿਆ। ਉਨ੍ਹਾਂ ਕਿਹਾ ਕਿ ਹਾਥੀ ‘ਤੇ ਚੜ੍ਹਨ ਸਮੇਂ ਤਾਂ ਸਿਹਤ ਵਧੀਆ ਸੀ। ਸਰੰਡਰ ਕਰਦੇ ਸਮੇਂ ਘਬਰਾਹਟ ਹੋ ਰਹੀ ਹੈ। ਕਲ ਤਾਂ ਕਿਹਾ ਸੀ ਕਾਨੂੰਨ ਦਾ ਪੂਰਾ ਸਨਮਾਨ ਕਰਦੇ ਹਨ
ਇਸ ‘ਤੇ ਸਿੱਧੂ ਦੇ ਮੀਡੀਆ ਸਲਾਹਕਾਰ ਸੁਰਿੰਦਰ ਡੱਲਾ ਨੇ ਕਿਹਾ ਕਿ ਸਿੱਧੂ ਦੀ ਸਰਜਰੀ ਹੋਈ ਹੈ ਜਿਸ ਦਾ ਅਜੇ ਟ੍ਰੀਟਮੈਂਟ ਚੱਲ ਰਿਹਾ ਹੈ। ਸਿੱਧੂ ਕਣਕ ਦੀ ਰੋਟੀ ਨਹੀਂ ਖਾ ਸਕਦੇ। ਉਹ ਸਪੈਸ਼ਲ ਡਾਇਟ ਖਾਧੇ ਹਨ। ਉਨ੍ਹਾਂ ਨੂੰ ਲੀਵਰ ਦੀ ਪ੍ਰਾਬਲਮ ਹੈ। ਉਨ੍ਹਾਂ ਦੇ ਪੈਰ ਵਿਚ ਵੀ ਪ੍ਰਾਬਲਮ ਹੈ। ਸਿੱਧੂ ਜੇਲ੍ਹ ਤੋਂ ਨਹੀਂ ਡਰਦੇ ਪਰ ਉਥੇ ਜਾਣ ਤੋਂ ਪਹਿਲਾਂ ਪੂਰੀ ਜਾਣਕਾਰੀ ਦੇ ਰਹੇ ਹਨ। ਸਿੱਧੂ ਕਿਸੇ ਵੀ ਸਮੇਂ ਸਰੰਡਰ ਲਈ ਤਿਆਰ ਹਨ।